ਪੰਜਾਬੀ ਖਬਰਾਂ

ਕੈਬਨਿਟ ਮੰਤਰੀ ਸਿੰਗਲਾ ਦੀ ਹਾਜ਼ਰੀ ਵਿੱਚ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੇ ਅਹੁਦਾ ਸੰਭਾਲਿਆ

ਕੈਬਨਿਟ ਮੰਤਰੀ ਸਿੰਗਲਾ ਦੀ ਹਾਜ਼ਰੀ ਵਿੱਚ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੇ ਅਹੁਦਾ ਸੰਭਾਲਿਆ

ਭਵਾਨੀਗੜ੍ਹ/ਸੰਗਰੂਰ, 11 ਜਨਵਰੀ:

ਪੰਜਾਬ ਦੇ ਕੈਬਨਿਟ ਮੰਤਰੀ  ਵਿਜੈ ਇੰਦਰ ਸਿੰਗਲਾ ਦੀ ਹਾਜ਼ਰੀ ਵਿੱਚ ਅੱਜ ਮਾਰਕੀਟ ਕਮੇਟੀ ਭਵਾਨੀਗੜ੍ਹ ਦੇ ਨਵ-ਨਿਯੁਕਤ ਚੇਅਰਮੈਨ  ਪ੍ਰਦੀਪ ਕੱਦ ਅਤੇ ਵਾਈਸ ਚੇਅਰਮੈਨ  ਹਰੀ ਸਿੰਘ ਫੱਗੂਵਾਲਾ ਵੱਲੋਂ ਆਪਣਾ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਦੋਵਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕਰਦਿਆਂ  ਸਿੰਗਲਾ ਨੇ ਕਿਹਾ ਕਿ ਪਾਰਟੀ ਵਿੱਚ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾ ਨਿਭਾਉਣ ਵਾਲਿਆਂ ਨੂੰ ਬਣਦਾ ਮਾਣ-ਸਨਮਾਨ ਜ਼ਰੂਰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਉਚ ਅਹੁਦਿਆਂ ‘ਤੇ ਬਿਰਾਜਮਾਨ ਹੋ ਕੇ ਮਨੁੱਖਤਾ ਦੀ ਸੇਵਾ ਪ੍ਰਤੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ ਅਤੇ ਇਸ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਇਆ ਜਾਣਾ ਚਾਹੀਦਾ ਹੈ।

ਕੈਬਨਿਟ ਮੰਤਰੀ ਸਿੰਗਲਾ ਦੀ ਹਾਜ਼ਰੀ ਵਿੱਚ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੇ ਅਹੁਦਾ ਸੰਭਾਲਿਆ

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਜ਼ਿਲ੍ਹਾ ਸੰਗਰੂਰ ‘ਚ ਸਿੱਖਿਆ, ਸਿਹਤ, ਸੜਕੀ ਨੈਟਵਰਕ, ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਤਰਜੀਹੀ ਆਧਾਰ ‘ਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਪਾਸਾਰ ਵਿੱਚ ਨਵੀਂ ਟੀਮ ਸਾਰਥਕ ਭੂਮਿਕਾ ਅਦਾ ਕਰੇਗੀ।

ਕੈਬਨਿਟ ਮੰਤਰੀ  ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ  ਸੁਨੀਲ ਜਾਖੜ ਵੱਲੋਂ ਮਿਹਨਤੀ ਵਰਕਰਾਂ ਨੂੰ ਥਾਪੜਾ ਦਿੰਦੇ ਹੋਏ ਰਾਜ ਭਰ ਵਿੱਚ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ ਤਾਂ ਜੋ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ  ਰਜਿੰਦਰ ਸਿੰਘ ਰਾਜਾ, ਚੇਅਰਮੈਨ ਬਲਾਕ ਸੰਮਤੀ ਵਰਿੰਦਰ ਪਨਵਾਂ, ਚੇਅਰਪਰਸਨ ਜਿਲ੍ਹਾ ਪਰਿਸ਼ਦ ਜਸਵੀਰ ਕੌਰ ਸਮੇਤ ਵੱਡੀ ਗਿਣਤੀ ‘ਚ ਪੰਚ, ਸਰਪੰਚ ਅਤੇ ਪਾਰਟੀ ਵਰਕਰ ਵੀ ਹਾਜ਼ਰ ਸਨ।

Tags

Check Also

Close