ਪੰਜਾਬੀ ਖਬਰਾਂ

ਜਿ਼ਲ੍ਹਾ ਬਠਿੰਡਾ ਵਿਚ ਧਾਰਾ 144 ਤਹਿਤ 10 ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ਤੇ ਰੋਕ: ਡਿਪਟੀ ਕਮਿਸ਼ਨਰ

ਜਿ਼ਲ੍ਹਾ ਬਠਿੰਡਾ ਵਿਚ ਧਾਰਾ 144 ਤਹਿਤ 10 ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ਤੇ ਰੋਕ: ਡਿਪਟੀ ਕਮਿਸ਼ਨਰ

ਬਠਿੰਡਾ, 22 ਮਾਰਚ
ਜਿ਼ਲ੍ਹਾ ਮੈਜਿਸਟੇ੍ਰਟ  ਬੀ  ਨਿਵਾਸ਼ਨ ਆਈ.ਏ.ਐਸ. ਨੇ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜਿ਼ਲ੍ਹੇ ਅੰਦਰ ਕਿਸੇ ਵੀ ਸਮਾਜਿਕ ਜਾਂ ਧਾਰਮਿਕ ਸਮਾਰੋਹ, ਉਤਸਵ ਵਿਚ 10 ਤੋਂ ਜਿਆਦਾ ਵਿਅਕਤੀਆਂ ਦੇ ਇੱਕਠੇ ਹੋਣ ਤੇ ਰੋਕ ਲਗਾ ਦਿੱਤੀ ਹੈ। ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ ਅਤੇ 20 ਅਪ੍ਰੈਲ 2020 ਤੱਕ ਜਾਰੀ ਰਹਿਣਗੇ। ਉਲੰਘਣਾ ਕਰਨ ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਜਿ਼ਲ੍ਹਾ ਬਠਿੰਡਾ ਵਿਚ ਧਾਰਾ 144 ਤਹਿਤ 10 ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ਤੇ ਰੋਕ: ਡਿਪਟੀ ਕਮਿਸ਼ਨਰ-Photo courtesy-Internet

ਜਿ਼ਲ੍ਹਾ ਬਠਿੰਡਾ ਵਿਚ ਧਾਰਾ 144 ਤਹਿਤ 10 ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ਤੇ ਰੋਕ: ਡਿਪਟੀ ਕਮਿਸ਼ਨਰ I ਜਿ਼ਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਅਜਿਹਾ ਕਰੋਨਾ ਵਾਇਰਸ ਦੇ ਫੈਲਣ ਦੇ ਖਤਰੇ ਕਾਰਨ ਮਨੁੱਖਤਾ ਲਈ ਪੈਦਾ ਹੋਏ ਖਤਰੇ ਦੇ ਮੱਦੇਨਜਰ ਕੀਤਾ ਗਿਆ ਹੈ। ਉਨ੍ਹਾਂ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਵੈ ਜਾਬਤਾ ਰੱਖਣ ਤੇ ਘਰ ਤੋਂ ਬਾਹਰ ਨਾ ਨਿਕਲਨ। ਉਨ੍ਹਾਂ ਨੇ ਕਿਹਾ ਕਿ ਸਮਾਜਿਕ ਸੰਪਰਕ ਬੰਦ ਕਰਨਾ ਹੀ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਦਾ ਇਕ ਮਾਤਰ ਤਰੀਕਾ ਹੈ।

 

Tags
Show More

Check Also

Close