Covid-19-Update

ਪਟਿਆਲਾ ਜ਼ਿਲ੍ਹੇ ਦਾ ਕੋਵੀਡ 19 ਅਪਡੇਟ: ਸਿਵਲ ਸਰਜਨ

ਪਟਿਆਲਾ ਜ਼ਿਲ੍ਹੇ ਦਾ ਕੋਵੀਡ 19 ਅਪਡੇਟ: ਸਿਵਲ ਸਰਜਨ

ਪਟਿਆਲਾ, 19 ਜੁਲਾਈ (           ) 

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਟੀਕਾਕਰਨ ਮੁਹਿੰਮ ਤਹਿਤ ਜਿਲ੍ਹੇ ਵਿਚ 197 ਨਾਗਰਿਕਾਂ ਵੱਲੋਂ  ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਕੋਵਿਡ ਟੀਕਾਕਰਣ ਦੀ ਗਿਣਤੀ 5,57,721 ਹੋ ਗਈ ਹੈ।

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 20 ਜੁਲਾਈ ਦਿਨ ਮੰਗਲਵਾਰ ਨੂੰ ਕੇਵਲ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਲਗਾਈ ਜਾਵੇਗੀ।

ਪਟਿਆਲਾ ਜ਼ਿਲ੍ਹੇ ਦਾ ਕੋਵੀਡ 19 ਅਪਡੇਟ: ਸਿਵਲ ਸਰਜਨ
Civil Surgeon

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 2108 ਕੋਵਿਡ ਰਿਪੋਰਟਾਂ ਵਿਚੋਂ 01 ਕੋਵਿਡ ਪੋਜੀਟਿਵ ਕੇਸ ਪਾਇਆ ਗਿਆ ਹੈ ਜੋ ਕਿ ਬਲਾਕ ਸ਼ੁਤਰਾਣਾ ਨਾਲ ਸਬੰਧਤ ਹੈ,ਜਿਸ ਨਾਲ  ਪੋਜਟਿਵ ਕੇਸਾਂ ਦੀ ਗਿਣਤੀ 48,659 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 14 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 47,286 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 37 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1957 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,09,945 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48659 ਕੋਵਿਡ ਪੋਜਟਿਵ 7,60,333 ਨੈਗੇਟਿਵ ਅਤੇ ਲਗਭਗ 953 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

 

 

 

Back to top button