Covid-19-Update

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਵਿੱਚ ਮਾਮੂਲੀ ਵਾਧਾ; 02 ਦੀ ਹੋਈ ਮੌਤ

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਵਿੱਚ ਮਾਮੂਲੀ ਵਾਧਾ; 02 ਦੀ ਹੋਈ ਮੌਤ

ਪਟਿਆਲਾ 24 ਅਕਤੂਬਰ  (          )

ਜਿਲੇ ਵਿਚ 30 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 850 ਦੇ ਕਰੀਬ ਰਿਪੋਰਟਾਂ ਵਿਚੋਂ 30 ਕੋਵਿਡ ਪੋਜਟਿਵ ਪਾਏ ਗਏ ਹਨ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 12,615 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 15 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 11,942 ਹੋ ਗਈ ਹੈ ਅੱਜ ਜਿਲੇ ਵਿਚ 02 ਕੋਵਿਡ ਪੋਜਟਿਵ ਮਰੀਜ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 374 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 299 ਹੈ। ਉਹਨਾਂ ਦੱਸਿਆ ਕਿ ਹੁਣ ਤੱਕ 95 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ ਸਿਹਤਯਾਬੀ ਵੱਲ ਹਨ ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 30 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 15, ਨਾਭਾ ਤੋਂ 03, ਰਾਜਪੁਰਾ ਤੋਂ 01, ਸਮਾਣਾ ਤੋਂ 02,ਬਲਾਕ ਭਾਦਸੋਂ ਤੋਂ 03, ਬਲਾਕ ਹਰਪਾਲਪੁਰ ਤੋਂ 01,ਦੁਧਣ ਸਾਧਾਂ ਤੋ 02 ਅਤੇ ਸ਼ੁਤਰਾਣਾ ਤੋ 03 ਪੋਜਟਿਵ ਕੇਸ ਰਿਪੋਰਟ ਹੋਏ ਹਨ ।ਇਹਨਾਂ ਵਿਚੋਂ 08 ਪੋਜਟਿਵ ਕੇਸਾਂ ਦੇ ਸੰਪਰਕ ਵਿਚ ਆਉਣ ਅਤੇ 22 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ। ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਪਾਸੀ ਰੋਡ, ਮਾਡਲ ਟਾਉਨ, ਗਿੱਲ ਐਨਕਲੇਵ, ਗੁਰੂ ਨਾਨਕ ਨਗਰ, ਅਨੰਦ ਨਗਰ ਬੀ, ਮਿਲਟਰੀ ਕੈਂਟ, ਅਰਬਨ ਅਸਟੇਟ ਫੇਜ 2, ਪੰਜਾਬੀ ਬਾਗ, ਬਸੰਤ ਵਿਹਾਰ, ਸੁਖਰਾਮ ਕਲੋਨੀ, ਭਾਦਸੋਂ ਚੰੁਗੀ, ਫੁਲਕੀਆਂ ਐਨਕਲੇਵ, ਨਾਭਾ ਦੇ ਸੰਗਤਪੁਰਾ ਗੱਲੀ ਨੰਬਰ 5, ਸਮਾਣਾ ਦੇ ਪ੍ਰਤਾਪ ਕਲੋਨੀ, ਮਾਛੀਹਾਤਾ ਚੌਂਕ, ਰਾਜਪੁਰਾ ਦੇ ਸੁੰਦਰ ਐਨਕਲੇਵ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਵਿੱਚ ਮਾਮੂਲੀ ਵਾਧਾ; 02 ਦੀ ਹੋਈ ਮੌਤ

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ 02 ਕੋਵਿਡ ਪੋਜਟਿਵ ਕੇਸਾਂ ਦੀ ਮੋਤ ਹੋ ਗਈ ਹੈ।ਜ਼ੋ ਕਿ ਇੱਕ ਪਟਿਆਲਾ ਸ਼ਹਿਰ ਅਤੇ ਇੱਕ ਬਲਾਕ ਦੁਧਨਸਾਧਾ ਦਾ ਰਹਿਣ ਵਾਲਾ ਸੀ।ਪਹਿਲਾ ਪਟਿਆਲਾ ਸ਼ਹਿਰ ਦੇ ਸਰਹੰਦ ਰੋਡ ਸਥਿਤ ਬਸੰਤ ਵਿਹਾਰ ਦਾ ਰਹਿਣ ਵਾਲਾ 83 ਸਾਲਾ ਬਜੁਰਗ ਜੋ ਕਿ ਪੁਰਾਨਾ ਹਾਈਪਰਟੈਂਸ਼ਨ ਅਤੇ ਸ਼ੁਗਰ ਦਾ ਮਰੀਜ ਸੀ ਅਤੇ ਪਟਿਆਲਾ ਦੇ ਨਿਜੀ ਹਸਪਤਾਲ ਵਿੱਚ ਦਾਖਲ ਸੀ, ਦੁਸਰਾ ਬਲਾਕ ਦੁਧਨਸਾਧਾ ਦੇ ਪਿੰਡ ਬੁਰਾੜ ਦਾ ਰਹਿਣ ਵਾਲਾ 35 ਸਾਲਾ ਪੁਰਸ਼ ਜੋ ਕਿ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ਵਿੱਚ ਦਾਖਲ਼ ਹੋਇਆ ਸੀ।ਦੋਨੋ ਹੀ ਕੋਵਿਡ ਮਰੀਜਾਂ ਦੀ ਹਸਪਤਾਲ ਵਿੱਚ ਇਲਾਜ ਦੋਰਾਣ ਮੋਤ ਹੋ ਗਈ।ਜਿਸ ਨਾਲ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 374 ਹੋ ਗਈ ਹੈ।

ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 1050 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,88,730 ਸੈਂਪਲ ਲਏ ਜਾ ਚੁੱਕੇ ਹਨ ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 12,615 ਕੋਵਿਡ ਪੋਜਟਿਵ,1,75 ,015 ਨੇਗੇਟਿਵ ਅਤੇ ਲੱਗਭਗ 700 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

 

Back to top button