Covid-19-Update

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ, ਮੌਤ ਵਿੱਚ ਕੱਲ ਨਾਲੋਂ ਵਾਧਾ

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ, ਮੌਤ ਵਿੱਚ ਕੱਲ ਨਾਲੋਂ ਵਾਧਾ

ਪਟਿਆਲਾ, 21 ਨਵੰਬਰ (  )

ਜਿਲੇ ਵਿੱਚ 79 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ , ਇਸ ਬਾਰੇ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1680 ਦੇ ਕਰੀਬ ਰਿਪੋਰਟਾਂ ਵਿਚੋਂ 79 ਕੋਵਿਡ ਪੋਜਟਿਵ ਪਾਏ ਗਏ ਹਨ । ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 13970 ਹੋ ਗਈ ਹੈ ।ਮਿਸ਼ਨ ਫਤਿਹ ਤਹਿਤ ਜਿਲੇ ਦੇ 78 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 13045 ਹੋ ਗਈ ਹੈ। ਜਿਲੇ ਵਿੱਚ ਦੋ ਕੋਵਿਡ ਪੋਜਟਿਵ ਮਰੀਜ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 411  ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 514 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 79 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 52, ਨਾਭਾ ਤੋਂ 02, ਸਮਾਣਾ ਤੋਂ 01,ਰਾਜਪੁਰਾ ਤੋਂ 08, ਬਲਾਕ ਕੌਲੀ ਤੋਂ 01, ਬਲਾਕ ਹਰਪਾਲਪੁਰ ਤੋਂ 01, ਬਲਾਕ ਭਾਦਸੋਂ ਤੋਂ 08, ਬਲਾਕ ਦੁਧਨ ਸਾਧਾਂ ਤੋਂ 02, ਬਲਾਕ ਕਾਲੋਮਾਜਰਾ ਤੋਂ 03 ਅਤੇ ਬਲਾਕ ਸ਼ੁਤਰਾਣਾ ਤੋਂ 01 ਕੇਸ ਰਿਪੋਰਟ ਹੋਏ ਹਨ। ਜਿਹਨਾਂ ਵਿਚੋਂ 05 ਪੋਜਟਿਵ ਕੇਸਾਂ ਦੇ ਸੰਪਰਕ ਅਤੇ 74 ਮਰੀਜ਼ ਕੰਟੈਨਮੈਂਟ ਜੋਨ ਅਤੇ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਅਜੀਤ ਨਗਰ, ਸ਼ਾਤੀ ਨਗਰ, ਕੇ ਐਸ ਇਨਕਲੇਵ, ਰੋਜ਼ ਅੇਵੀਨਿਊ, ਅਰਬਨ ਅਸਟੇਟ ਫੇਜ 2, ਰਜਵਾਹਾ ਰੋਡ,ਅਮਨ ਕਲੋਨੀ, ਦਸ਼ਮੇਸ ਨਗਰ,  ਰਾਘੋਮਾਜਰਾ, ਸਮਾਣੀਆਂ ਗੇਟ , ਗੋਬਿੰਦ ਕਲੋਨੀ, ਮਾਡਲ ਟਾਉਨ,ਗੁਰਬਖਸ਼ ਕਲੋਨੀ, ਬਾਜਵਾ ਕਲੋਨੀ, ਗੋਬਿੰਦ ਬਾਗ, ਅਨੰਦ ਨਗਰ ਏ, ਗੁਰੂ ਤੇਗ ਬਹਾਦਰ ਕਲੋਨੀ, ਜੋੜੀਆਂ ਭੱਠੀਆਂ, ਮਹਿੰਦਰਾ ਕਲੋਨੀ, ਤੇਗ ਕਲੋਨੀ, ਨਿਉ ਡਿਫੈਂਸ,  ਬਾਬਾ ਜੱਸਾ ਸਿੰਘ ਰੋਡ, , ਅਜਾਦ ਨਗਰ ,ਖਾਲਸਾ ਕਲੋਨੀ, ਬਾਬਾ ਦੀਪ ਸਿੰਘ ਨਗਰ, ਡੀਲਾਈਟ ਕਲੋਨੀ,  ਛੱਤ ਨਾਨੂਵਾਲ , ਡੀ ਐਮ ਡਬਲਿਯੂ, ਰਾਜਪੁਰਾ ਦੇ ਐਸ ਬੀ ਐਸ ਕਲੋਨੀ, ਪੁਰਾਣਾ ਰਾਜਪੁਰਾ , ਗੁਰੂ ਨਾਨਕ ਕਲੌਨੀ, ਫੋਕਲ ਪੁਆਇੰਟ , ਸਮਾਣਾ ਦੇ ਘੜਾਮਾ ਪੱਤੀ ਅਤੇ ਨਾਭਾ ਦੇ ਹਾਥੀ ਖਾਨਾਂ ,ਪਾਂਡੂਸਰ ਮੁਹੱਲਾ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ, ਮੌਤ ਵਿੱਚ ਕੱਲ ਨਾਲੋਂ ਵਾਧਾ

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਦੋ ਕੋਵਿਡ ਪੋਜਟਿਵ ਕੇਸ ਦੀ ਮੋਤ ਹੋ ਗਈ ਹੈ । ਜਿਨਾਂ ਵਿਚੋਂ ਇਕ ਬਲਾਕ ਕੌਲੀ ਤੋਂ ਪਿੰਡ ਰਣਬੀਰਪੁਰਾ ਦਾ ਰਹਿਣ ਵਾਲਾ 80 ਸਾਲਾ ਪੁਰਸ਼ ਜੋ ਕਿ ਸ਼ੂਗਰ ਅਤੇ ਹਾਈਪਰਟੈਸ਼ਨ ਦੀ ਮਰੀਜ਼ ਸੀ ਅਤੇ ਨਿੱਜੀ ਹਸਪਤਾਲ ਵਿੱਚ ਦਾਖਲ ਸੀ ਅਤੇ ਦੂਸਰੀ ਬਲਾਕ ਦੁਧਨ ਸਾਧਾਂ ਤੋਂ ਪਿੰਡ ਕਰਤਾਰਪੁਰ ਦੀ ਰਹਿਣ ਵਾਲੀ 20 ਸਾਲਾ ਲੜਕੀ  ਜੋ ਕਿ ਸ਼ੂਗਰ ਦੀ ਮਰੀਜ਼ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ ।ਜਿਸ ਨਾਲ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਗਿਣਤੀ 411 ਹੋ ਗਈ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਅੱਜ ਜਿਲੇ ਵਿੱਚ 1480 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,25,769 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 13970 ਕੋਵਿਡ ਪੋਜਟਿਵ, 2,08,969 ਨੇਗੇਟਿਵ ਅਤੇ ਲੱਗਭਗ 2430 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

 

Back to top button