Covid-19-Update

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਨੇ 16000 ਦਾ ਅੰਕੜਾ ਪਾਰ ਕਰ ਲਿਆ

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਨੇ 16000 ਦਾ ਅੰਕੜਾ ਪਾਰ ਕਰ ਲਿਆ

ਪਟਿਆਲਾ, 12 ਜਨਵਰੀ (        )

ਜਿਲੇ ਵਿੱਚ 19 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 1221 ਦੇ ਕਰੀਬ ਰਿਪੋਰਟਾਂ ਵਿਚੋਂ 19 ਕੋਵਿਡ ਪੋਜਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 16,031 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 28 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 15,286 ਹੋ ਗਈ ਹੈ।ਅੱਜ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਇਸ ਸਮੇਂ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 491 ਹੀ ਹੈ ਅਤੇ ਜਿੱਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 254 ਹੈ।ਉਹਨਾਂ ਦੱਸਿਆਂ ਕਿ ਜਿਲੇ ਵਿੱਚ 95.3 ਪ੍ਰਤੀਸ਼ਤ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 19 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 13, ਰਾਜਪੁਰਾ ਤੋਂ 01, ਸਮਾਣਾ ਤੋਂ 01, ਬਲਾਕ ਕੌਲੀ ਤੋਂ 01,ਬਲਾਕ ਦੁਧਨਸਾਧਾਂ ਤੋੋਂ 01 ਅਤੇ ਬਲਾਕ ਸ਼ੁਤਰਾਣਾ 02 ਕੇਸ ਰਿਪੋਰਟ ਹੋਏ ਹਨ।ਜੋ ਕਿ ਸਾਰੇ ਹੀ ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਹਨ ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਸਿੱਧੁ ਕਲੋਨੀ, ਹਰਿੰਦਰ ਨਗਰ, ਜਗਦੀਸ਼ ਕਲੋਨੀ, ਮੋਤੀ ਬਾਗ, ਫਰੈਂਡਜ ਐਨਕਲੇਵ, ਬਾਲਮਿਕੀ ਕਲੋਨੀ, ਸਿਵਲ ਲਾਈਨ, ਅਨੰਦ ਨਗਰ, ਬੈਂਕ ਕਲੋਨੀ, ਮਜੀਠੀਆਂ ਐਨਕਲੇਵ, ਸਮਾਣਾ ਤੋਂ ਨੁਰਪੁਰਾ ਪੱਤੀ, ਰਾਜਪੁਰਾ ਤੋਂ ਨੇੜੇ ਐਸ.ਐਮ. ਸਕੂਲ, ਬਾਬਾ ਪ੍ਰੇਮ ਸਿੰਘ ਕਲੋਨੀ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਨੇ 16000 ਦਾ ਅੰਕੜਾ ਪਾਰ ਕਰ ਲਿਆ
Civil Surgeon

ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਅੱਜ ਵੀ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 491 ਹੀ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1350 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,01,599 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 16,031 ਕੋਵਿਡ ਪੋਜਟਿਵ, 2,83,449 ਨੇਗੇਟਿਵ ਅਤੇ ਲੱਗਭਗ 1719 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

 

Back to top button