Covid-19-Update

ਪਟਿਆਲਾ ਜ਼ਿਲ੍ਹੇ ਦੇ 41 ਸੇਵਾ ਕੇਂਦਰਾਂ ‘ਚੋਂ 38 ਵਿਖੇ 153 ਸੇਵਾਵਾਂ ਦੀ ਮੁੜ ਸ਼ੁਰੂਆਤ-ਡਿਪਟੀ ਕਮਿਸ਼ਨਰ

ਪਟਿਆਲਾ ਜ਼ਿਲ੍ਹੇ ਦੇ 41 ਸੇਵਾ ਕੇਂਦਰਾਂ ‘ਚੋਂ 38 ਵਿਖੇ 153 ਸੇਵਾਵਾਂ ਦੀ ਮੁੜ ਸ਼ੁਰੂਆਤ-ਡਿਪਟੀ ਕਮਿਸ਼ਨਰ

ਪਟਿਆਲਾ, 25 ਮਈ:
ਕੋਰੋਨਾਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਨੂੰ ਹੁਣ ਕੇਵਲ ਰਾਤ ਦੇ ਕਰਫਿਊ ‘ਚ ਤਬਦੀਲ ਕਰਨ ਕਰਕੇ ਆਮ ਲੋਕਾਂ ਨੂੰ ਸਰਕਾਰ ਦੀਆਂ ਸੇਵਾਵਾਂ ਸੇਵਾ ਕੇਂਦਰਾਂ ਵਿਖੇ ਪ੍ਰਦਾਨ ਕਰਨ ਦੇ ਮਕਸਦ ਨਾਲ ਪਟਿਆਲਾ ਜ਼ਿਲ੍ਹੇ ਦੇ 41 ਸੇਵਾ ਕੇਂਦਰਾਂ ਵਿੱਚੋਂ 38 ਵਿਖੇ 153 ਸੇਵਾਵਾਂ ਦੀ ਮੁੜ ਸ਼ੁਰੂਆਤ ਹੋ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ  ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 8 ਮਈ ਤੋਂ ਪੜਾਵ ਵਾਰ ਸੇਵਾ ਕੇਂਦਰਾਂ ‘ਚ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ਮੁਤਾਬਕ ਕੇਵਲ ਅਸਲੇ ਸਬੰਧੀਂ ਸੇਵਾ ਨੂੰ ਛੱਡਕੇ ਬਾਕੀ ਸਾਰੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 23 ਮਾਰਚ ਨੂੰ ਕੋਵਿਡ-19 ਕਰਕੇ ਇਨ੍ਹਾਂ ਸੇਵਾ ਕੇਂਦਰਾਂ ਵਿੱਚ ਸੇਵਾਵਾਂ ਬੰਦ ਕੀਤੀਆਂ ਗਈਆਂ ਸਨ।

ਪਟਿਆਲਾ ਜ਼ਿਲ੍ਹੇ ਦੇ 41 ਸੇਵਾ ਕੇਂਦਰਾਂ 'ਚੋਂ 38 ਵਿਖੇ 153 ਸੇਵਾਵਾਂ ਦੀ ਮੁੜ ਸ਼ੁਰੂਆਤ-ਡਿਪਟੀ ਕਮਿਸ਼ਨਰ
ਕੁਮਾਰ ਅਮਿਤ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਸੇਵਾਵਾਂ ਪ੍ਰਦਾਨ ਕਰ ਰਹੇ ਸੇਵਾ ਕੇਂਦਰਾਂ ‘ਚ 3532 ਅਰਜ਼ੀਆਂ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਹਾਸਲ ਕਰਨ ਲਈ ਪ੍ਰਾਪਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਰਜ਼ੀਆਂ ਦੇ ਨਿਪਟਾਰੇ ਲਈ ਸਬੰਧਤ ਵਿਭਾਗਾਂ, ਸਿਹਤ, ਸਥਾਨਕ ਸਰਕਾਰਾਂ, ਕਿਰਤ, ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ, ਮਾਲ ਤੇ ਮੁੜ ਵਸੇਬਾ, ਸਮਾਜਿਕ ਸੁਰੱਖਿਆ, ਬਿਜਲੀ ਨਿਗਮ, ਪਾਸਪੋਰਟ, ਮੰਡੀ ਬੋਰਡ, ਖੁਰਾਕ ਤੇ ਸਿਵਲ ਸਪਲਾਈਜ, ਪ੍ਰਸ਼ਾਸ਼ਨਿਕ ਸੁਧਾਰ ਆਦਿ ਨੂੰ ਭੇਜ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਬਾਕੀ ਸਾਰੇ ਸੇਵਾ ਕੇਂਦਰਾਂ ਵਿਖੇ ਸਰਕਾਰੀ ਵਿਭਾਗਾਂ ਦੀਆਂ 153 ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਪਰੰਤੂ ਕੰਟੇਨਮੈਂਟ ਜ਼ੋਨ ਹੋਣ ਕਾਰਨ ਰਾਜਪੁਰਾ ਦੇ ਤਿੰਨ ਸੇਵਾ ਕੇਂਦਰਾਂ ਪੁਰਾਣਾ ਬੱਸ ਅੱਡਾ, ਗੁਰੂ ਨਾਨਕ ਲਾਇਬਰੇਰੀ ਅਤੇ ਭੋਗਲਾ ਰੋਡ ਵਿਖੇ ਅਜੇ ਸੇਵਾਵਾਂ ਸ਼ੁਰੁ ਨਹੀਂ ਕੀਤੀਆਂ ਗਈਆਂ। ਜਦੋਂਕਿ ਸਬ ਡਵੀਜਨ ਪਟਿਆਲਾ ਦੇ 11, ਰਾਜਪੁਰਾ ਦੇ 6, ਸਮਾਣਾ ਦੇ 5, ਪਾਤੜਾਂ ਦੇ 6, ਨਾਭਾ ਦੇ 8 ਅਤੇ ਦੁਧਨ ਸਾਧਾਂ ਦੇ 2 ਸੇਵਾ ਕੇਂਦਰ ਸੇਵਾਵਾਂ ਪ੍ਰਦਾਨ ਕਰ ਰਹੇ ਹਨ।


ਕੁਮਾਰ ਅਮਿਤ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿਖੇ ਆਉਣ ਵਾਲੇ ਆਮ ਲੋਕਾਂ ਲਈ ਹੱਥ ਧੋਹਣ, ਸੈਨੇਟਾਈਜੇਸ਼ਨ, ਮਾਸਕ, ਸਮਾਜਿਕ ਵਿਥ ਆਦਿ ਨਿਯਮਾਂ ਦਾ ਪਾਲਣ ਕੀਤਾ ਜਾਂਦਾ ਹੈ ਤਾਂ ਕਿ ਕੋਰੋਨਾ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬਿਨ੍ਹਾਂ ਅਗੇਤਾ ਸਮਾਂ ਲਏ ਤੋਂ ਬਗੈਰ ਇਨ੍ਹਾਂ ਸੇਵਾ ਕੇਂਦਰਾਂ ਵਿਖੇ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ।

Back to top button