ਪੰਜਾਬੀ ਖਬਰਾਂ

ਮਾਈਨਿੰਗ ਸਬੰਧੀ ਡਿਸਟ੍ਰਿਕਟ ਸਰਵੇ ਰਿਪੋਰਟ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ- ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ

ਮਾਈਨਿੰਗ ਸਬੰਧੀ ਡਿਸਟ੍ਰਿਕਟ ਸਰਵੇ ਰਿਪੋਰਟ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ- ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ

ਬਹਾਦਰਜੀਤ ਸਿੰਘ /ਰੂਪਨਗਰ, 3 ਅਗਸਤ,2022

ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ, ਜ਼ਿਲ੍ਹਾ ਸਰਵੇਖਣ ਰਿਪੋਰਟ (ਡੀ ਐਸ ਆਰ) ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਹੈ, ਜੋ ਕਨਸਲਟੈਂਟ ਆਰ.ਐਸ.ਪੀ. ਗਰੀਨ ਡਿਵੈਲਪਮੈਂਟ ਐਂਡ ਲੈਬਾਰੇਟਰੀਜ਼ ਲਿਮਟਿਡ ਵੱਲੋਂ ਤਿਆਰ ਕੀਤੀ ਜਾ ਰਹੀ ਹੈ। ਸਸਟੇਨਏਬਲ ਸੈਂਡ ਮਾਈਨਿੰਗ ਮੈਨੇਜਮੈਂਟ ਗਾਈਡਲਾਈਨਜ਼ 2016,  ਇੰਫੋਰਸਮੈਂਟ ਐਂਡ ਮੋਨੀਟਰਿੰਗ ਗਾਈਡਲਾਈਨਜ਼ ਫ਼ਾਰ ਸੈਂਡ ਮਾਈਨਿੰਗ, 2020 ਐਮ.ਓ.ਈ. ਐਫ. ਐਂਡ ਸੀ.ਸੀ., ਸੁਪਰੀਮ ਕੋਰਟ ਆਫ ਇੰਡੀਆ ਅਤੇ ਕੌਮੀ ਗਰੀਨ ਟ੍ਰਿਬਿਊਨਲ ਦੁਆਰਾ ਜਾਰੀ ਵੱਖ-ਵੱਖ ਨਿਰਦੇਸ਼ਾਂ ਦੇ ਅਨੁਸਾਰ ਗ਼ੈਰ ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਅਤੇ ਮਾਈਨਿੰਗ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਹ ਡਿਸਟ੍ਰਿਕਟ ਸਰਵੇ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ। ਮਾਇਨਿੰਗ ਵਿਭਾਗ ਵਲੋਂ ਇਸ ਸਬੰਧੀ ਨੋਟਿਸ ਜਾਰੀ ਕਰਕੇ ਆਮ ਲੋਕਾਂ ਤੋਂ ਇਕ ਮਹੀਨੇ ਲਈ ਇਤਰਾਜ਼ ਵੀ ਮੰਗੇ ਜਾਣਗੇ।

ਇਸ ਬਾਰੇ ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਉਚ ਪੱਧਰੀ ਮੀਟਿੰਗ ਵਿੱਚ ਮਾਈਨਿੰਗ ਵਲੋਂ ਬਣਾਈ ਜਾ ਰਹੀ ਡਿਸਟ੍ਰਿਕਟ ਸਰਵੇ ਰਿਪੋਰਟ ਦੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਿਸਟ੍ਰਿਕਟ ਸਰਵੇ ਰਿਪੋਰਟ ਤਿਆਰ ਕਰਨ ਲਈ ਤੈਅ ਕੀਤੇ ਗਏ ਨਿਯਮਾਂ/ਮਾਪਦੰਡਾਂ ਨੂੰ ਧਿਆਨ ਵਿਚ ਰੱਖਦੇ ਹੋਏ ਹੀ ਰਿਪੋਰਟ ਨੂੰ ਮੁਕੰਮਲ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਐਸ.ਪੀ. ਹੈੱਡਕੁਆਟਰ ਮਨਵਿੰਦਰ ਬੀਰ ਸਿੰਘ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਨਾਲ ਸਬੰਧਤ ਜ਼ਬਤ ਕੀਤੇ ਗਏ ਵਾਹਨਾਂ ਅਤੇ ਹੋਰ ਮਾਮਲਿਆਂ ਦੀ ਰਿਪੋਰਟ ਪੇਸ਼ ਕੀਤੀ ਜਾਵੇ। ਉਹਨਾਂ ਕਿਹਾ ਕਿ ਜ਼ਬਤ ਕੀਤੇ ਗਏ ਵਾਹਨਾਂ ਦੇ ਮਾਲਕਾਂ ਤੋਂ ਐਨ.ਜੀ.ਟੀ. ਦੇ ਹੁਕਮਾਂ ਅਨੁਸਾਰ ਬਣਦੇ ਜੁਰਮਾਨਿਆਂ ਨੂੰ ਰਿਕਵਰ ਕੀਤਾ ਜਾਵੇ।

ਮਾਈਨਿੰਗ ਸਬੰਧੀ ਡਿਸਟ੍ਰਿਕਟ ਸਰਵੇ ਰਿਪੋਰਟ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ- ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ

ਡਿਸਟ੍ਰਿਕਟ ਸਰਵੇ ਰਿਪੋਰਟ ਸਬੰਧੀ ਗਠਿਤ ਕੀਤੀ ਸਬ ਡਵੀਜ਼ਨ ਲੈਵਲ ਕਮੇਟੀ ਦੇ ਚੇਅਰਮੈਨ ਉਪ ਮੰਡਲ ਮੈਜਿਸਟ੍ਰੇਟ ਰੂਪਨਗਰ ਸ਼੍ਰੀ ਜਸਵੀਰ ਸਿੰਘ ਨੇ ਦੱਸਿਆ ਕਿ ਡਿਸਟ੍ਰਿਕਟ ਸਰਵੇ ਰਿਪੋਰਟ ਤਿਆਰ ਕਰਨ ਲਈ ਸੰਭਾਵੀ ਸਾਈਟਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਜੰਗੀ ਪੱਧਰ ‘ਤੇ ਕੀਤੀ ਜਾ ਰਹੀ ਹੈ।

ਕਾਰਜਕਾਰੀ ਇੰਜੀਨੀਅਰ, ਜਲ ਨਿਕਾਸ -ਕਮ-ਜਿਲ੍ਹਾ ਮਾਈਨਿੰਗ ਅਫਸਰ, ਰੂਪਨਗਰ  ਪੁਨੀਤ ਸ਼ਰਮਾ ਨੇ ਦੱਸਿਆ ਕਿ ਸਬ ਡਵੀਜ਼ਨਲ ਕਮੇਟੀ ਮੈਂਬਰਾਂ ਨਾਲ ਤਾਲਮੇਲ ਕਰਦੇ ਹੋਏ ਆਰ. ਐਸ.ਪੀ. ਗਰੀਨ ਡਿਵੈਲਪਮੈਂਟ ਐਂਡ ਲੈਬਾਰੇਟਰੀਸ ਲਿਮਟਿਡ ਵੱਲੋਂ ਜ਼ਿਲ੍ਹਾ ਰੂਪਨਗਰ ਦੀਆਂ ਦਿੱਤੀਆਂ ਸੰਭਾਵੀ ਸਾਈਟਾਂ ਸਬੰਧੀ ਜ਼ਮੀਨੀ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਹਨਾਂ ਸੰਭਾਵੀ ਸਾਈਟਾਂ ਦੇ ਰੂਟ ਪਲਾਨ ਨੂੰ ਤਿਆਰ ਕੀਤਾ ਜਾ ਰਿਹਾ ਹੈ।

ਪੁਨੀਤ ਸ਼ਰਮਾ ਨੇ ਦੱਸਿਆ ਕਿ ਡਿਸਟ੍ਰਿਕਟ ਸਰਵੇ ਰਿਪੋਰਟ ਵਿਚ ਐਗਰੀਕਲਚਰ ਲੈਂਡ/ ਖੇਤੀਬਾੜੀ ਜ਼ਮੀਨ ਸ਼ਾਮਿਲ ਕਰਨ ਸਬੰਧੀ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਅਤੇ ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਨੋਟਿਸ ਜਾਰੀ ਕੀਤਾ ਗਿਆ ਹੈ ਕਿ ਜੇਕਰ ਕੋਈ ਵਿਅਕਤੀ ਆਪਣੀ ਐਗਰੀਕਲਚਰ ਲੈਂਡ ਨੂੰ ਮਾਈਨਿੰਗ ਲਈ ਸ਼ਾਮਿਲ ਕਰਵਾਉਣਾ ਚਾਹੁੰਦਾ ਹੈ ਤਾਂ ਪ੍ਰਾਰਥੀ ਵੱਲੋਂ ਮਾਈਨਿੰਗ ਵਿਭਾਗ ਨੂੰ ਅਰਜ਼ੀ ਦੇਣੀ ਪਵੇਗੀ, ਜੋ ਕਿ ਪ੍ਰਕਿਰਿਆ ਅਧੀਨ ਹੈ।

ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਹਰਜੋਤ ਕੌਰ ਤੋਂ ਇਲਾਵਾ ਵਣ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ.ਡਬਲਯੂ.ਡੀ ਬੀ.ਐਂਡ.ਆਰ. ਦੇ ਅਧਿਕਾਰੀਆਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also
Close
Back to top button