Covid-19-Update

ਮਿਸ਼ਨ ਫ਼ਤਿਹ ਤਹਿਤ ਮਹਿਲਾਂ (ਸੰਗਰੂਰ )ਵਿਖੇ ਲਏ ਕੋਰੋਨਾ ਸੈਂਪਲ ਲੈ ਕੇ ਜਾਂਚ ਲਈ ਭੇਜੇ

ਮਿਸ਼ਨ ਫ਼ਤਿਹ ਤਹਿਤ ਮਹਿਲਾਂ (ਸੰਗਰੂਰ )ਵਿਖੇ  ਲਏ ਕੋਰੋਨਾ ਸੈਂਪਲ ਲੈ ਕੇ ਜਾਂਚ ਲਈ ਭੇਜੇ

ਸੰਗਰੂਰ , 21 ਸਤੰਬਰ

ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਫ਼ਤਿਹ ਤਹਿਤ ਸਿਵਲ ਸਰਜਨ ਸੰਗਰੂਰ ਡਾ ਰਾਜ ਕੁਮਾਰ ਦੇ ਦਿਸਾ ਨਿਰਦੇਸਾਂ ਅਤੇ ਸੀਨੀਅਰ ਮੈਡੀਕਲ ਅਫਸਰ ਪੀ ਐੱਚ ਸੀ ਕੌਹਰੀਆਂ ਡਾਕਟਰ ਤਜਿੰਦਰ ਸਿੰਘ ਦੀ ਅਗਵਾਈ ਵਿੱਚ ਬਲਾਕ ਅੰਦਰ ਸਿਹਤ ਵਿਭਾਗ ਦੀਆਂ ਕੋਸ਼ਿਸ਼ਾਂ ਦੇ ਸਦਕਾ  ਵੱਡੇ ਪੱਧਰ ‘ਤੇ ਕੋਰੋਨਾ ਜਾਂਚ ਲਈ  ਸੈਂਪਲਿੰਗ ਕੀਤੀ ਜਾ ਰਹੀ ਹੈ। ਇਸ ਲੜੀ ਤਹਿਤ ਪਿੰਡ ਮਹਿਲਾਂ ਵਿਖੇ ਲੋਕਾਂ ਨੂੰ ਕੋਵਿਡ 19 ਬਾਰੇ ਜਾਗਰੂਕ ਕੀਤਾ ਗਿਆ ਅਤੇ ਵੱਧ ਤੋਂ ਵੱਧ ਸੈਂਪਲ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।


ਡਾਕਟਰ ਵਰਿੰਦਰ ਕੁਮਾਰ, ਨਿਸਾ ਰਾਣੀ ਸੀ ਐੱਚ ਓ, ਅਮਨਦੀਪ ਕੌਰ ਸੀ ਐੱਚ ਓ, ਜਰਨੈਲ ਸਿੰਘ ਮ ਪ ਸ, ਜਸਵਿੰਦਰ ਸਿੰਘ ਰਜਨੀ ਰਾਣੀ ਦੀ ਟੀਮ ਵੱਲੋਂ ਕੋਰੋਨਾ ਸੈਂਪਲ ਇਕੱਤਰ ਕੀਤੇ ਗਏ।ਉਨਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਕੋਵਿਡ-19 ਵਿਰੁੱਧ ਜੰਗ ‘ਚ ਕਾਮਯਾਬੀ ਹਾਸਲ ਕਰਨ ਲਈ ਸਾਨੂੰ ਵਧੇਰੇ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ। ਉਨਾਂ ਲੋਕ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਉਣ। ਉਨਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ। ਇਸ ਮੌਕੇ ਸਹਾਇਕ ਥਾਣੇਦਾਰ ਹਰਵਿੰਦਰ ਸਿੰਘ ਵੱਲੋਂ ਟੀਮ ਨੂੰ ਭਰਪੂਰ ਸਹਿਯੋਗ ਦਿੱਤਾ ਗਿਆ।

Tags