Homeਪੰਜਾਬੀ ਖਬਰਾਂਅਸ਼ਵਨੀ ਸ਼ਰਮਾ ਸਮੇਤ ਭਾਜਪਾ ਆਗੂਆਂ ਦਾ ਜੱਥਾ ਬਾਬੇ ਨਾਨਕ ਦਾ ਆਸ਼ੀਰਵਾਦ ਲੈਣ...

ਅਸ਼ਵਨੀ ਸ਼ਰਮਾ ਸਮੇਤ ਭਾਜਪਾ ਆਗੂਆਂ ਦਾ ਜੱਥਾ ਬਾਬੇ ਨਾਨਕ ਦਾ ਆਸ਼ੀਰਵਾਦ ਲੈਣ ਜਾਵੇਗਾ ਪਾਕਿਸਤਾਨ

ਅਸ਼ਵਨੀ ਸ਼ਰਮਾ ਸਮੇਤ ਭਾਜਪਾ ਆਗੂਆਂ ਦਾ ਜੱਥਾ ਬਾਬੇ ਨਾਨਕ ਦਾ ਆਸ਼ੀਰਵਾਦ ਲੈਣ ਜਾਵੇਗਾ ਪਾਕਿਸਤਾਨ

ਚੰਡੀਗੜ੍ਹ, 18 ਨਵੰਬਰ ( ),

ਸਮਸਤ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ 19 ਨਵੰਬਰ ਨੂੰ ਮਨਾਏ ਜਾ ਰਹੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਤੋਂ ਸੜਕੀ ਰਸਤੇ ਰਾਹੀੰ ਰਵਾਨਾ ਹੋਣ ਵਾਲੇ ਪਹਿਲੇ ਜਥੇ ਦੇ ਨਾਲ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਾਲ ਭਾਜਪਾ ਆਗੂਆਂ ਦਾ ਜੱਥਾ ਅੱਜ ਸਵੇਰੇ ਪਾਕਿਸਤਾਨ ਰਵਾਨਾ ਹੋਵੇਗਾ।

ਅਸ਼ਵਨੀ ਸ਼ਰਮਾ ਸਮੇਤ ਭਾਜਪਾ ਆਗੂਆਂ ਦਾ ਜੱਥਾ ਬਾਬੇ ਨਾਨਕ ਦਾ ਆਸ਼ੀਰਵਾਦ ਲੈਣ ਜਾਵੇਗਾ ਪਾਕਿਸਤਾਨ

ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਨਾਲ ਜਾਣ ਵਾਲੇ ਜੱਥੇ ‘ਚ ਸੁਖਵੰਤ ਸਿੰਘ ਧਨੌਲਾ, ਜਸਵਿੰਦਰ ਸਿੰਘ ਢਿੱਲੋਂ, ਐੱਸ.ਐਸ. ਚੰਨੀ, ਹਰਜੀਤ ਸਿੰਘ ਗਰੇਵਾਲ, ਬਿਕਰਮਜੀਤ ਸਿੰਘ ਚੀਮਾ, ਰਜਿੰਦਰ ਮੋਹਨ ਸਿੰਘ ਛੀਨਾ, ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਤੀਕਸ਼ਨ ਸੂਦ, ਸ਼ਿਵਬੀਰ ਸਿੰਘ ਰਾਜਨ, ਮਨਜੀਤ ਸਿੰਘ ਰਾਏ ਅਤੇ ਕੇ.ਡੀ. ਭੰਡਾਰੀ ਆਦਿ ਸ਼ਾਮਲ ਹੋਣਗੇ। ਇਹ ਸਾਰੀਆਂ ਸੰਗਤਾਂ ਗੁਰੂ ਚਰਨਾਂ ਦੀ ਚਰਨ-ਛੋਹ ਪ੍ਰਾਪਤ ਧਰਤੀ ਸ੍ਰੀ ਕਰਤਾਰਪੁਰ ਸਾਹਿਬ ਦੀ ਧਰਤੀ ‘ਤੇ ਅੱਜ ਸਵੇਰੇ ਮੱਥਾ ਟੇਕਣਗੀਆਂ ਅਤੇ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਕੇ ਵਾਪਸ ਭਾਰਤ ਪਰਤਣਗੀਆਂ।

 

LATEST ARTICLES

Most Popular

Google Play Store