HomeCovid-19-Updateਅੱਜ ਜ਼ਿਲ੍ਹਾ ਪਟਿਆਲਾ ਦਾ ਕੋਵਿਡ ਅਪਡੇਟ: ਸਿਵਲ ਸਰਜਨ

ਅੱਜ ਜ਼ਿਲ੍ਹਾ ਪਟਿਆਲਾ ਦਾ ਕੋਵਿਡ ਅਪਡੇਟ: ਸਿਵਲ ਸਰਜਨ

ਅੱਜ ਜ਼ਿਲ੍ਹਾ ਪਟਿਆਲਾ ਦਾ ਕੋਵਿਡ ਅਪਡੇਟ: ਸਿਵਲ ਸਰਜਨ

ਪਟਿਆਲਾ, 1 ਜੁਲਾਈ  (           )

ਸਿਵਲ ਸਰਜਨ ਡਾ. ਪ੍ਰਵੀਨ ਪੁਰੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਤਹਿਤ 1264 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 4,54,942 ਹੋ ਗਿਆ ਹੈ।

ਸਿਵਲ ਸਰਜਨ ਡਾ. ਪ੍ਰਵੀਨ ਪੁਰੀ ਨੇ ਕੱਲ ਮਿਤੀ 2 ਜੁਲਾਈ ਦੇ ਕੋਵਿਡ ਟੀਕਾਕਰਨ ਕਂੈਪ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕੋਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਸਾਰੇ ਨਾਗਰਿਕਾਂ ਦਾ ਕੋਵਿਡ ਟੀਕਾਕਰਨ ਸਿਰਫ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ ਵਿਖੇ ਹੀ ਕੀਤਾ ਜਾਵੇਗਾ । 

ਅੱਜ ਜ਼ਿਲ੍ਹਾ ਪਟਿਆਲਾ ਦਾ ਕੋਵਿਡ ਅਪਡੇਟ: ਸਿਵਲ ਸਰਜਨ
Civil Surgeon Dr Parveen Puri

ਸਿਵਲ ਸਰਜਨ  ਡਾ. ਪ੍ਰਵੀਨ ਪੁਰੀ ਨੇ ਕਿਹਾ ਕਿ ਅੱਜ ਜਿਲੇ ਵਿੱਚ 21 ਕੋਵਿਡ ਪੋਜੀਟਿਵ ਕੇਸ ਪਾਏ ਗਏ ਹਨ, ਜਿਸ ਨਾਲ  ਪੋਜਟਿਵ ਕੇਸਾਂ ਦੀ ਗਿਣਤੀ 48511 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 24 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 47013 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 166 ਹੈ, ਜਿਲੇ੍ਹ ਵਿੱਚ 01 ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1332 ਹੋ ਗਈ ਹੈ।

ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਪ੍ਰਵੀਨ ਪੁਰੀ ਨੇ ਦੱਸਿਆ ਕਿ ਇਹਨਾਂ 21 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 06, ਨਾਭਾ ਤੋਂ 01, ਬਲਾਕ ਭਾਦਸੋਂ ਤੋਂ 08, ਬਲਾਕ ਕਾਲੋਮਾਜਰਾ ਤੋਂ 01, ਬਲਾਕ ਹਰਪਾਲਪੁਰ ਤੋਂ 01, ਬਲਾਕ ਸ਼ੁਤਰਾਣਾ ਤੋਂ 02 ਅਤੇ ਬਲਾਕ ਕੌਲੀ ਤੋਂ 02 ਕੇਸ ਰਿਪੋਰਟ ਹੋਏ ਹਨ ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2168 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 7,69,852 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48511 ਕੋਵਿਡ ਪੋਜਟਿਵ, 7,20,324 ਨੈਗੇਟਿਵ ਅਤੇ ਲਗਭਗ 1017 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

 

LATEST ARTICLES

Most Popular

Google Play Store