HomeCovid-19-Updateਅੱਜ ਦਾ ਪਟਿਆਲਾ ਜ਼ਿਲ੍ਹਾ ਦਾ ਕੋਵਿਡ ਅਪਡੇਟ: ਸਿਵਲ ਸਰਜਨ

ਅੱਜ ਦਾ ਪਟਿਆਲਾ ਜ਼ਿਲ੍ਹਾ ਦਾ ਕੋਵਿਡ ਅਪਡੇਟ: ਸਿਵਲ ਸਰਜਨ

ਅੱਜ ਦਾ ਪਟਿਆਲਾ ਜ਼ਿਲ੍ਹਾ ਦਾ ਕੋਵਿਡ ਅਪਡੇਟ: ਸਿਵਲ ਸਰਜਨ

ਪਟਿਆਲਾ, 13 ਜੁਲਾਈ  (           )  

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ 117 ਨਾਗਰਿਕਾਂ ਵੱਲੋਂ  ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਜਿਸ ਨਾਲ ਕੋਵਿਡ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 5,39,986 ਹੋ ਗਈ ਹੈ।

ਮਿਤੀ 14 ਜੁਲਾਈ ਦਿਨ ਬੁੱਧਵਾਰ ਦੇ ਕੋਵਿਡ ਟੀਕਾਕਰਨ ਕਂੈਪਾਂ ਬਾਰੇ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆ ਕਿ ਕੱਲ ਮਿਤੀ 14 ਜੁਲਾਈ ਦਿਨ ਬੁੱਧਵਾਰ ਨੂੰ ਕੋਵੈਕਸਿਨ ਕੋਵਿਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ, ਰਾਧਸੁਆਮੀ ਸਤਸੰਗ ਘਰ,ਰਾਜਪੁਰਾ ਦੇ ਰਾਧਾਸੁਆਮੀ ਸਤਸੰਗ ਘਰ ਅਤੇ ਪਟੇਲ ਕਾਲੇਜ, ਨਾਭਾ ਦੇ ਐਮ.ਪੀ.ਡਬਲਿਉ ਸਕੂਲ ਅਤੇ ਰਾਧਾਸੁਆਮੀ ਸਤਸੰਗ ਘਰ,ਪਾਤੜਾਂ ਦੀ ਗੁਰੂਦੁਆਰਾ ਸਾਹਿਬ ਅਤੇ ਰਾਧਾਸੁਆਮੀ ਸਤਸੰਗ ਘਰ, ਪਿੰਡ ਡਕਾਲਾ,ਫਤਿਹਪੁਰ,ਹਰਪੂਰ ਖੇੜਕੀ, ਦੇਵੀਗੜ, ਬਿੰਜਲ , ਸਨੋਰ ਦੇ ਰਾਧਾਸੁਆਮੀ ਸਤਸੰਗ ਘਰਾਂ ਆਦਿ ਥਾਵਾਂ ਤੋਂ ਇਲਾਵਾ ਬਲਾਕ ਸ਼ੁਤਰਾਣਾ, ਕਾਲੋਮਾਜਰਾ, ਕੌਲੀ, ਹਰਪਾਲਪੁਰ, ਦੁਧਨਸਾਧਾ ਅਤੇ ਭਾਦਸੋਂ ਦੇ 50 ਦੇ ਕਰੀਬ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ, ਜਦਕਿ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ ਅਤੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਵਿਖੇ ਕੋਵਿਡ ਟੀਕਾਕਰਣ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਲਗਾਈ ਜਾਵੇਗੀ।ਉਹਨਾਂ ਲੋਕਾਂ ਨੂੰ ਟੀਕਾਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਕਿਉਂਕਿ ਇਹ ਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਇਕ ਵੱਡਾ ਕਦਮ ਹੈ।

ਅੱਜ ਦਾ ਪਟਿਆਲਾ ਜ਼ਿਲ੍ਹਾ ਦਾ ਕੋਵਿਡ ਅਪਡੇਟ: ਸਿਵਲ ਸਰਜਨ
Civil Surgeon

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 3482 ਕੋਵਿਡ ਰਿਪੋਰਟਾਂ ਵਿਚੋਂ 04 ਕੋਵਿਡ ਪੋਜੀਟਿਵ ਕੇਸ ਪਾਏ ਗਏ ਹਨ, ਜਿਸ ਨਾਲ  ਪੋਜਟਿਵ ਕੇਸਾਂ ਦੀ ਗਿਣਤੀ 48643 ਹੋ ਗਈ ਹੈ। ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 09 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ,ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 47217 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 92 ਹੈ।ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਹੀ ਹੋਈ।

ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆ ਕਿ ਇਹਨਾਂ 04 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 03 ਅਤੇ 01 ਕੇਸ ਰਾਜਪੁਰਾ ਤੋਂ ਰਿਪੋਰਟ ਹੋਇਆ ਹੈ । ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2355 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 7,97,916 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48643 ਕੋਵਿਡ ਪੋਜਟਿਵ, 7,48,030 ਨੈਗੇਟਿਵ ਅਤੇ ਲਗਭਗ 1243 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

 

LATEST ARTICLES

Most Popular

Google Play Store