HomeCovid-19-Updateਅੱਜ ਦੀ ਪਟਿਆਲਾ ਜ਼ਿਲ੍ਹੇ ਦੀ ਕੋਵਿਡ ਅਪਡੇਟ ; ਕੋਵਿਡ ਨਾਲ ਮੌਤਾਂ ਦਾ...

ਅੱਜ ਦੀ ਪਟਿਆਲਾ ਜ਼ਿਲ੍ਹੇ ਦੀ ਕੋਵਿਡ ਅਪਡੇਟ ; ਕੋਵਿਡ ਨਾਲ ਮੌਤਾਂ ਦਾ ਸਿਲਸਿਲਾ ਜਾਰੀ : ਸਿਵਲ ਸਰਜਨ

ਅੱਜ ਦੀ ਪਟਿਆਲਾ ਜ਼ਿਲ੍ਹੇ ਦੀ ਕੋਵਿਡ ਅਪਡੇਟ ; ਕੋਵਿਡ ਨਾਲ ਮੌਤਾਂ ਦਾ ਸਿਲਸਿਲਾ ਜਾਰੀ  : ਸਿਵਲ ਸਰਜਨ

ਪਟਿਆਲਾ 20 ਜਨਵਰੀ (         )

ਸਿਵਲ ਸਰਜਨ ਡਾ. ਪ੍ਰਿੰਸ ਸੌਢੀ ਨੇ ਕਿਹਾ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 12853  ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 19 ਲੱਖ, 21 ਹਜ਼ਾਰ, 223 ਹੋ ਗਈ ਹੈ। ਅੱਜ ਵੈਕਸੀਨ ਦੀ ਬੂਸਟਰ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 393 ਹੈ ਜਦ ਕਿ 15 ਤੋਂ 18 ਸਾਲ ਤੱਕ ਦੇ 302 ਬੱਚਿਆਂ ਵੱਲੋਂ ਟੀਕੇ ਲਗਵਾਏ ਗਏ।

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 2679 ਕੋਵਿਡ ਰਿਪੋਰਟਾਂ ਵਿਚੋਂ 473 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 194, ਨਾਭਾ 25, ਸਮਾਣਾ 23, ਰਾਜਪੁਰਾ 50, ਬਲਾਕ ਭਾਦਸੋਂ ਤੋਂ 27, ਬਲਾਕ ਕੋਲੀ 17, ਬਲਾਕ ਹਰਪਾਲਪੁਰ ਤੋਂ 22, ਬਲਾਕ ਕਾਲੋਮਾਜਰਾ ਤੋਂ 69, ਦੁਧਨਸਾਧਾ ਤੋਂ 29 ਅਤੇ ਬਲਾਕ ਸ਼ੁਤਰਾਣਾ ਤੋਂ 17 ਕੇਸ ਪਾਏ ਗਏ ਹਨ। ਜਿਸ ਨਾਲ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 59,864 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ 607 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 55,760 ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 2697 ਹੋ ਗਈ ਹੈ ਅਤੇ ਅੱਜ ਜਿਲੇ੍ਹ ਵਿੱਚ ਸੱਤ ਹੋਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1407 ਹੋ ਗਈ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਜਿੱਲੋ ਜਿਲੇ ਵਿੱਚ ਅੱਜ 2751 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 11,40,574  ਸੈਂਪਲ ਲਏ ਜਾ ਚੁੱਕੇ ਹਨ।ਜਿਨ੍ਹਾ ਵਿਚਂੋ ਜਿਲ੍ਹਾ ਪਟਿਆਲਾ ਦੇ 59,864 ਕੋਵਿਡ ਪੋਜਟਿਵ, 10,79,176 ਨੈਗੇਟਿਵ ਅਤੇ ਲਗਭਗ 1534 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਅੱਜ ਦੀ ਪਟਿਆਲਾ ਜ਼ਿਲ੍ਹੇ ਦੀ ਕੋਵਿਡ ਅਪਡੇਟ ; ਕੋਵਿਡ ਨਾਲ ਮੌਤਾਂ ਦਾ ਸਿਲਸਿਲਾ ਜਾਰੀ : ਸਿਵਲ ਸਰਜਨ

ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਘਨੌਰ ਦੇ ਵਾਰਡ ਨੰ:10 ਵਿੱਚ ਕੇਸ ਜ਼ਿਆਦਾ ਆਉਣ ਕਾਰਨ ਮਾਈਕਰੋ ਕੰਨਟੇਨਮੈਂਟ ਲਗਾਈ ਗਈ ਹੈ।

ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਕਿ ਕੱਲ ਮਿਤੀ 21 ਜਨਵਰੀ ਦਿਨ ਸ਼ੁੱਕਰਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ ,ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਮਿਲਟਰੀ ਹਸਪਤਾਲ, ਧਰਮਸ਼ਾਲਾ ਕਿਸ਼ਨ ਨਗਰ ਨਾਭਾ ਗੇਟ, ਸੁਸ਼ੀਲ ਨਾਇਰ ਆਫਿਸ਼ ਬੂਥਨਾਥ ਚੋਂਕ,ਸਟਾਰ ਮੈਡੀਸਿਟੀ ਸੁਪਰਸਪੈਸ਼ਿਲਟੀ ਹਸਪਤਾਲ ਅਤੇ ਟਰੋਮਾ ਸੈਂਟਰ  ਸਰਹੰਦ ਰੋਡ, ਸ਼ਾਹੀ ਨਰਸਿੰਗ ਹੋਮ ਨੇੜੇ ਬੱਸ ਸਟੈਂਡ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨਗਰ ਬੀ, ਸੂਲਰ, ਸਿਟੀ ਬਰਾਂਚ, ਜੁਝਾਰ ਨਗਰ, ਆਰੀਆ ਸਮਾਜ, ਸਿਕਲੀਗਰ ਬਸਤੀ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ  ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਇਹਨਾਂ  ਸਾਰੀਆਂ ਥਾਂਵਾ ਤੇ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।

 

 

LATEST ARTICLES

Most Popular

Google Play Store