HomeCovid-19-Updateਅੱਜ ਦੀ ਪਟਿਆਲਾ ਜ਼ਿਲ੍ਹੇ ਦੀ ਕੋਵਿਡ ਰਿਪੋਰਟ: ਸਿਵਲ ਸਰਜਨ

ਅੱਜ ਦੀ ਪਟਿਆਲਾ ਜ਼ਿਲ੍ਹੇ ਦੀ ਕੋਵਿਡ ਰਿਪੋਰਟ: ਸਿਵਲ ਸਰਜਨ

ਅੱਜ ਦੀ ਪਟਿਆਲਾ ਜ਼ਿਲ੍ਹੇ ਦੀ ਕੋਵਿਡ ਰਿਪੋਰਟ: ਸਿਵਲ ਸਰਜਨ

ਪਟਿਆਲਾ 26 ਜਨਵਰੀ (         )

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਅੱਜ  ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 13586 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਟੀਕਾਕਰਨ ਦੀ ਗਿਣਤੀ 20 ਲੱਖ, 01 ਹਜ਼ਾਰ 500 ਹੋ ਗਈ ਹੈ। ਅੱਜ ਵੈਕਸੀਨ ਦੀ ਬੂਸਟਰ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 274 ਹੈ ਜਦ ਕਿ 15 ਤੋਂ 18 ਸਾਲ ਤੱਕ ਦੇ 1032 ਬੱਚਿਆਂ ਵੱਲੋਂ ਟੀਕੇ ਲਗਵਾਏ ਗਏ।ਉਹਨਾਂ ਕਿਹਾ ਕਿ ਅੱਜ ਸਰਕਾਰੀ ਛੁੱਟੀ ਦੇ ਬਾਵਜੂਦ ਵੀ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਦੀ ਪ੍ਰੀਕਿਰਿਆ ਜਾਰੀ ਰਹੀ ਅਤੇ ਜਿਲੇ੍ਹ ਵਿੱਚ ਕੋਵਿਡ ਟੀਕਕਾਰਨ ਦਾ ਅੰਕੜਾ 20 ਲੱਖ ਨੁੰ ਪਾਰ ਕਰ ਗਿਆ ਹੈ।

ਅੱਜ ਜਿਲੇ ਵਿੱਚ ਪ੍ਰਾਪਤ 2230  ਕੋਵਿਡ ਰਿਪੋਰਟਾਂ ਵਿਚੋਂ 203 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 80, ਨਾਭਾ 05, ਸਮਾਣਾ 05, ਰਾਜਪੁਰਾ 30, ਬਲਾਕ ਭਾਦਸੋਂ ਤੋਂ 18, ਬਲਾਕ ਕੋਲੀ 13, ਬਲਾਕ ਹਰਪਾਲਪੁਰ ਤੋਂ 20, ਬਲਾਕ ਕਾਲੋਮਾਜਰਾ ਤੋਂ 15, ਦੁਧਨਸਾਧਾ ਤੋਂ 12 ਅਤੇ ਬਲਾਕ ਸ਼ੁਤਰਾਣਾ ਤੋਂ 05 ਕੋਵਿਡ ਕੇਸ ਪਾਏ ਗਏ ਹਨ। 50 ਡੁਪਲੀਕੇਟ ਐਂਟਰੀਆਂ ਮੇਨ ਲਿਸਟ ਵਿਚੋਂ ਡਲੀਟ ਹੋਣ ਕਾਰਣ ਜਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਗਿਣਤੀ 61,256 ਹੋ ਗਈ ਹੈ। ਮਿਸ਼ਨ ਫਹਿਤ ਤਹਿਤ 440 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 57,858 ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 1526 ਹੋ ਗਈ ਹੈ ਅਤੇ ਅੱਜ ਜਿਲੇ੍ਹ ਵਿੱਚ ਚਾਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1432 ਹੋ ਗਈ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਜਿੱਲੋ ਜਿਲੇ ਵਿੱਚ ਅੱਜ 1322 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 11,54,853  ਸੈਂਪਲ ਲਏ ਜਾ ਚੁੱਕੇ ਹਨ।ਜਿਨ੍ਹਾ ਵਿਚੋਂ ਜਿਲ੍ਹਾ ਪਟਿਆਲਾ ਦੇ 61,256 ਕੋਵਿਡ ਪੋਜਟਿਵ, 10,92,951 ਨੈਗੇਟਿਵ ਅਤੇ ਲਗਭਗ 646  ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਅੱਜ ਦੀ ਪਟਿਆਲਾ ਜ਼ਿਲ੍ਹੇ ਦੀ ਕੋਵਿਡ ਰਿਪੋਰਟ: ਸਿਵਲ ਸਰਜਨ
Civil Surgeon

ਕੱਲ ਮਿਤੀ 27 ਜਨਵਰੀ ਦਿਨ ਵੀਰਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ ,ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ,ਸਟਾਰ ਮੈਡੀਸਿਟੀ ਸੁਪਰਸਪੈਸ਼ਿਲਟੀ ਹਸਪਤਾਲ ਅਤੇ ਟਰੋਮਾ ਸੈਂਟਰ  ਸਰਹੰਦ ਰੋਡ,ਸ਼ਿਵ ਮੰਦਰ ਖੇੜੀ ਗੁਜਰਾਂ ਨਿਉ ਆਫੀਸਰ ਕਲੋਨੀ, ਮੋਦੀ ਕਾਲਜ, ਪਲੇਅਵੇਅ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨ, ਗੋਬਿੰਦ ਨਗਰ,ਆਗਣਵਾੜੀ ਕੇਂਦਰ ਨੇੜੇ ਮਾਲਵਾ ਸਿਨੇਮਾ, ਆਗਣਵਾੜੀ ਕੇਂਦਰ ਮਾਰਕਲ ਕਲੋਨੀ, ਘੇਰ ਸੋਡੀਆਂ, ਜੈਨ ਮਿੱਲ ਬਲਾਕ 1-3, ਸੰਤਾ ਦੀ ਕੁੱਟੀਆ, ਅਮਰਦਰਸ਼ਨ ਕਲੋਨੀ, ਧਰਮਸ਼ਾਲ਼ਾ ਪ੍ਰਤਾਪ ਨਗਰ, ਸ਼ਾਹੀ ਨਰਸਿੰਗ ਹੋਮ ਨੇੜੇ ਬੱਸ ਸਟੈਂਡ ,ਮਾਤਾ ਕੁਸ਼ਲਿਆ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਡਿਸਪੈਂਸਰੀ ਧੀਰੂ ਨਗਰ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਮਲਕਾਨਾ ਪੱਤੀ, ਆਂਗਣਵਾੜੀ ਸੈਂਟਰ ਅਜੀਤ ਨਗਰ, ਨਾਭਾ ਦੇ ਸਿਵਲ ਹਸਪਤਾਲ,ਰਾਜਪੁਰਾ ਦੇ ਸਿਵਲ ਹਸਪਤਾਲ, ਬੁੰਗੇ ਇੰਡੀਆ ਲਿਮਟਿਡ, ਇੰਡਸਟਰੀਅਲ ਅਸਟੇਟ, ਐਨ.ਟੀ.ਸੀ ਸਕੂਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ 2 ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ  ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਹਨਾਂ  ਸਾਰੀਆਂ ਥਾਂਵਾ ਤੇ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।

 

 

LATEST ARTICLES

Most Popular

Google Play Store