HomeCovid-19-Updateਜ਼ਿਲ੍ਹਾ ਪਟਿਆਲਾ ਦਾ ਅੱਜ ਦਾ ਕੋਵੀਡ ਬੁਲੇਟਿਅਨ : ਸਿਵਲ ਸਰਜਨ

ਜ਼ਿਲ੍ਹਾ ਪਟਿਆਲਾ ਦਾ ਅੱਜ ਦਾ ਕੋਵੀਡ ਬੁਲੇਟਿਅਨ : ਸਿਵਲ ਸਰਜਨ

ਜ਼ਿਲ੍ਹਾ ਪਟਿਆਲਾ ਦਾ ਅੱਜ ਦਾ ਕੋਵੀਡ ਬੁਲੇਟਿਅਨ : ਸਿਵਲ ਸਰਜਨ

ਪਟਿਆਲਾ, 27 ਜੂਨ  (           ) 

ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਤਹਿਤ 3057 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 4,46,261 ਹੋ ਗਿਆ ਹੈ।

ਸਿਵਲ ਸਰਜਨ ਡਾ.ਸਤਿੰਦਰ ਸਿੰਘ ਨੇ ਕੱਲ ਮਿਤੀ 28 ਜੂਨ ਦੇ ਕੋਵਿਡ ਟੀਕਾਕਰਨ ਕੈਪਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕੋਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਸਾਰੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਸਾਂਝਾ ਸਕੂਲ ਤ੍ਰਿਪੜੀ, ਵੀਰ ਹਕੀਕਤ ਰਾਏ ਸਕੂਲ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ, ਮੋਤੀ ਬਾਗ ਗੁਰੂਦੁਆਰਾ ਸਾਹਿਬ ਅਤੇ ਸਪੈਸਿਲ ਮੋਬਾਇਲ ਯੂਨਿਟ ਰਾਹੀਂ ਰੈਸਟੋਰੈਂਟਸ/ਜਿੰਮਜ਼/ ਆਰ. ਟੀ. ਏ. ਆਫਿਸ ਸੈਕਟਰੀਏਟ ਆਦਿ ਥਾਵਾਂ ਤੇ ਟੀਕਾਕਰਨ ਕੀਤਾ ਜਾਵੇਗਾ । ਨਾਭਾ ਦੇ ਐਮ. ਪੀ. ਡਬਲਿਯੂ ਸਕੂਲ ਅਤੇ ਮਾਹੀਵਾਲਾ ਡੇਰਾ ਸੰਗਤਪੁਰਾ ਮੁਹੱਲਾ, ਰਾਜਪੁਰਾ ਦੇ ਪਟੇਲ ਕਾਲਜ, ਬੁੰਗੇ ਇੰਡੀਆ ਲਿਮਟਿਡ, ਹੂਮਿੰਗਬਰਡ ਸਕੂਲ,ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਪਾਤੜਾਂ ਦੇ ਗੁਰੂਦੁਆਰਾ ਸਾਹਿਬ ਤੋ ਇਲਾਵਾ ਬਲਾਕ ਹਰਪਾਲਪੁਰ , ਬਲਾਕ ਕੌਲੀ, ਬਲਾਕ ਕਾਲੋਮਾਜਰਾ ,ਬਲਾਕ ਭਾਦਸੋਂ, ਬਲਾਕ ਦੁੱਧਨਸਾਧਾਂ ਬਲਾਕ ਸ਼ੁਤਰਾਣਾ ਆਦਿ ਦੇ ਪਿੰਡਾਂ ਵਿੱਚ ਕੋਵੈਕਸੀਨ ਨਾਲ ਕੋਵਿਡ ਟੀਕਾਕਰਨ ਕੀਤਾ ਜਾਵੇਗਾ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸੀਲਡ ਵੈਕਸੀਨ ਦੀ ਦੁੂਸਰੀ ਡੋਜ਼ ਲਗਾਈ ਜਾਵੇਗੀ ।

ਜ਼ਿਲ੍ਹਾ ਪਟਿਆਲਾ ਦਾ ਅੱਜ ਦਾ ਕੋਵੀਡ ਬੁਲੇਟਿਅਨ : ਸਿਵਲ ਸਰਜਨ

ਸਿਵਲ ਸਰਜਨ  ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਅੱਜ ਜਿਲੇ ਵਿੱਚ 24 ਕੋਵਿਡ ਪੋਜੀਟਿਵ ਕੇਸ ਪਾਏ ਗਏ ਹਨ, ਜਿਸ ਨਾਲ  ਪੋਜਟਿਵ ਕੇਸਾਂ ਦੀ ਗਿਣਤੀ 48439 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 24 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 46896 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 213 ਹੈ, ਜਿਲੇ੍ਹ ਵਿੱਚ 02 ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1330 ਹੋ ਗਈ ਹੈ।

ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ 24 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 06, ਸਮਾਣਾ ਤੋਂ 01, ਰਾਜਪੁਰਾ ਤੋਂ 06, ਬਲਾਕ ਕਾਲੋਮਾਜਰਾ ਤੋਂ 02, ਬਲਾਕ ਹਰਪਾਲਪੁਰ ਤੋਂ 04, ਬਲਾਕ ਦੁੱਧਨਸਾਧਾਂ ਤੋਂ 02, ਬਲਾਕ ਸ਼ੁਤਰਾਣਾ ਤੋਂ 01, ਅਤੇ ਬਲਾਕ ਕੌਲੀ ਤੋਂ 02 ਕੇਸ ਰਿਪੋਰਟ ਹੋਏ ਹਨ ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2131 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 7,58,011 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48439 ਕੋਵਿਡ ਪੋਜਟਿਵ, 7,08,671 ਨੈਗੇਟਿਵ ਅਤੇ ਲਗਭਗ 901 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

 

LATEST ARTICLES

Most Popular

Google Play Store