HomeCovid-19-Updateਨਵੇਂ ਕੇਸਾਂ ਦੇ ਨਾਲ ਪਟਿਆਲਾ ਜਿਲੇ ਵਿੱਚ ਅਜੇ ਵੀ 246 ਕੋਵਿਡ ਪੋਜਟਿਵ...

ਨਵੇਂ ਕੇਸਾਂ ਦੇ ਨਾਲ ਪਟਿਆਲਾ ਜਿਲੇ ਵਿੱਚ ਅਜੇ ਵੀ 246 ਕੋਵਿਡ ਪੋਜਟਿਵ ਮਾਮਲੇ ਹਨ: ਸਿਵਲ ਸਰਜਨ

ਨਵੇਂ ਕੇਸਾਂ ਦੇ ਨਾਲ ਪਟਿਆਲਾ ਜਿਲੇ ਵਿੱਚ ਅਜੇ ਵੀ 246 ਕੋਵਿਡ ਪੋਜਟਿਵ ਮਾਮਲੇ ਹਨ: ਸਿਵਲ ਸਰਜਨ

ਪਟਿਆਲਾ, 09 ਜਨਵਰੀ (        )

ਜਿਲੇ ਵਿੱਚ 21 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 1321 ਦੇ ਕਰੀਬ ਰਿਪੋਰਟਾਂ ਵਿਚੋਂ 21 ਕੋਵਿਡ ਪੋਜਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 15,960 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 25 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 15,225 ਹੋ ਗਈ ਹੈ।ਅੱਜ ਵੀ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਇਸ ਸਮੇਂ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 489 ਹੀ ਹੈ ਅਤੇ ਜਿੱਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 246 ਹੈ।ਉਹਨਾਂ ਦੱਸਿਆਂ ਕਿ ਜਿਲੇ ਵਿੱਚ 96 ਪ੍ਰਤੀਸ਼ਤ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 21 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 15, ਰਾਜਪੁਰਾ ਤੋਂ 01, ਸਮਾਣਾ ਤੋਂ 02, ਬਲਾਕ ਕੌਲੀ ਤੋਂ 02 ਅਤੇ ਬਲਾਕ ਦੁਧਨਸਾਧਾਂ ਤੋਂ 01 ਕੇਸ ਰਿਪੋਰਟ ਹੋਏ ਹਨ।ਜੋ ਕਿ ਸਾਰੇ ਹੀ ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਗੁਰੂ ਨਾਨਕ ਨਗਰ, ਪ੍ਰੇਮ ਨਗਰ, ਅਨੰਦ ਨਗਰ, ਪਾਰਕ ਸਟਰੀਟ, ਨਿਉ ਬਿਸ਼ਨ ਨਗਰ, ਗੁਰਬਖਸ਼ ਕਲੋਨੀ, ਸਰਹੰਦ ਰੋਡ, ਸਮਾਣਾ ਤੋਂ ਘੜਾਮਾ ਪੱਤੀ, ਗੁਰੂ ਤੇਗ ਬਹਾਦਰ ਨਗਰ, ਰਾਜਪੁਰਾ ਤੋਂ ਵਿਕਾਸ ਨਗਰ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।

ਨਵੇਂ ਕੇਸਾਂ ਦੇ ਨਾਲ ਪਟਿਆਲਾ ਜਿਲੇ ਵਿੱਚ ਅਜੇ ਵੀ 246 ਕੋਵਿਡ ਪੋਜਟਿਵ ਮਾਮਲੇ ਹਨ: ਸਿਵਲ ਸਰਜਨ

ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਅੱਜ ਵੀ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 489 ਹੀ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1435 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,98,194 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 15,960 ਕੋਵਿਡ ਪੋਜਟਿਵ, 2,79,464 ਨੇਗੇਟਿਵ ਅਤੇ ਲੱਗਭਗ 2370 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

 

LATEST ARTICLES

Most Popular

Google Play Store