Homeਪੰਜਾਬੀ ਖਬਰਾਂਨਾਭਾ ਜੁਡੀਸ਼ੀਅਲ ਕੰਪਲੈਕਸ ਵਿਖੇ ਕੀਤਾ ਈ ਲਾਇਬਰੇਰੀ ਦਾ ਉਦਘਾਟਨ; ਵਕੀਲਾਂ ਦੇ ਲਈ...

ਨਾਭਾ ਜੁਡੀਸ਼ੀਅਲ ਕੰਪਲੈਕਸ ਵਿਖੇ ਕੀਤਾ ਈ ਲਾਇਬਰੇਰੀ ਦਾ ਉਦਘਾਟਨ; ਵਕੀਲਾਂ ਦੇ ਲਈ ਲਾਹੇਵੰਦ ਸਾਬਿਤ ਹੋਵੇਗੀ – ਰਾਜਨ ਗੁਪਤਾ

ਨਾਭਾ ਜੁਡੀਸ਼ੀਅਲ ਕੰਪਲੈਕਸ ਵਿਖੇ ਕੀਤਾ ਈ ਲਾਇਬਰੇਰੀ ਦਾ ਉਦਘਾਟਨ; ਵਕੀਲਾਂ ਦੇ ਲਈ ਲਾਹੇਵੰਦ ਸਾਬਿਤ ਹੋਵੇਗੀ – ਰਾਜਨ ਗੁਪਤਾ

ਨਾਭਾ/ਪਟਿਆਲਾ, 5 ਜਨਵਰੀ
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਜੱਜ ਅਤੇ ਪਟਿਆਲਾ ਸੈਸ਼ਨ ਡਵੀਜ਼ਨ ਦੀ ਬਿਲਡਿੰਗ ਕਮੇਟੀ ਦੇ ਚੇਅਰਮੈਨ ਸ਼੍ਰੀ ਰਾਜਨ ਗੁਪਤਾ ਨੇ ਕਿਹਾ ਕਿ ਅੱਜ ਦੇ ਯੁੱਗ ਵਿੱਚ ਕਿਤਾਬਾਂ ਦੇ ਮਾਧਿਅਮ ਤੋਂ ਉਦਾਰਹਣ ਦੇ ਤੌਰ ‘ਤੇ ਕੇਸ ਦੇਖੇ ਜਾਣੇ ਬਹੁਤ ਮੁਸਕਿਲ ਹੁੰਦੇ ਜਾ ਰਹੇ ਹਨ ਅਜਿਹੇ ਵਿੱਚ ਈ ਲਾਇਬਰੇਰੀ ਵਕੀਲਾਂ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗੀ। ਸ਼੍ਰੀ ਰਾਜਨ ਗੁਪਤਾ ਅੱਜ ਇੱਥੇ ਜੁਡੀਸ਼ੀਅਲ ਕੰਪਲੈਕਸ ਨਾਭਾ ਵਿਖੇ ਈ ਲਾਇਬਰੇਰੀ ਦਾ ਉਦਘਾਟਨ ਕਰਨ ਪਹੁੰਚੇ ਸਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਅਦਾਲਤਾਂ ਦਾ ਢਾਂਚਾ ਦੇਸ਼ ਦੀਆਂ ਅਦਾਲਤਾਂ ਵਿੱਚੋਂ ਸਭ ਤੋਂ ਵਧੀਆ ਹੈ ਇਸ ਲਈ ਨਿਰਾਸ਼ ਹੋਣ ਦੀ ਲੋੜ ਨਹੀਂ ਹੈ।
ਸ਼੍ਰੀ ਗੁਪਤਾ ਨੇ ਕਿਹਾ ਕਿ ਨਿਆਂ ਵਿਵਸਥਾ ਵਿੱਚ ਲੋਕਾਂ ਦਾ ਵਿਸ਼ਵਾਸ਼ ਵੱਧ ਰਿਹਾ ਹੈ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਸ਼੍ਰੀ ਰਾਜਨ ਗੁਪਤਾ ਨੇ ਕਿਹਾ ਕਿ ਪੰਜਾਬ ਵਿੱਚ ਬਲਾਤਕਾਰ ਵਰਗੇ ਘਿਨਾਉਣੇ ਮਾਮਲਿਆਂ ਦੀ ਸੁਣਵਾਈ ਫਾਸਟ ਟਰੈਕ ਕੋਰਟ ਰਾਹੀਂ ਹੀ ਹੋ ਰਹੀ ਹੈ।  ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ਵਿੱਚ ਜੁਡੀਸ਼ੀਅਲ ਕੰਪਲੈਕਸ ਸੁਵਿਧਾਵਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ।

ਨਾਭਾ ਜੁਡੀਸ਼ੀਅਲ ਕੰਪਲੈਕਸ ਵਿਖੇ ਕੀਤਾ ਈ ਲਾਇਬਰੇਰੀ ਦਾ ਉਦਘਾਟਨ; ਵਕੀਲਾਂ ਦੇ ਲਈ ਲਾਹੇਵੰਦ ਸਾਬਿਤ ਹੋਵੇਗੀ - ਰਾਜਨ ਗੁਪਤਾ

ਇਸ ਮੌਕੇ ਬਾਰ ਐਸੋਸੀਏਸ਼ਨ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਨੇ ਪੰਜਾਬ ਪਬਲਿਕ ਸਕੂਲ ਨਾਭਾ ਦੇ ਵਿਦਿਆਰਥੀ ਜੀਵਨ ਦੇ ਦਿਨਾਂ ਨੂੰ ਵੀ ਯਾਦ ਕੀਤਾ ਅਤੇ ਬਾਰ ਕਾਊਂਸਲ ਦੇ ਮੈਂਬਰਾਂ ਨਾਲ ਕੁਝ ਕਾਨੂੰਨੀ ਨੁਕਤਿਆਂ ਬਾਰੇ ਵੀ ਵਿਚਾਰ ਵਟਾਂਦਰਾ ਕਰਦੇ ਹੋਏ ਕਿਹਾ ਕਿ ਲੋਕ ਹੇਠਲੇ ਪੱਧਰ ਦੀ ਅਦਾਲਤ ਵਿੱਚ ਜਾਣ ਦੀ ਬਜਾਇ ਸਿੱਧੇ ਹਾਈਕੋਰਟ ਜਾਂ ਉੱਚ ਪੱਧਰੀ ਅਦਾਲਤ ਵਿੱਚ ਕਿਉਂ ਜਾਂਦੇ ਹਨ। ਵਕੀਲਾਂ ਦੇ ਚੈਂਬਰਾਂ ਦੀ ਘਾਟ ਬਾਰੇ ਉਹਨਾਂ ਕਿਹਾ ਕਿ ਸਾਰੇ ਤਰ੍ਹਾਂ ਦੇ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਸੈਸ਼ਨ ਜੱਜ ਸ਼੍ਰੀ ਰਾਜਿੰਦਰ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪ੍ਰੀਤੀ ਯਾਦਵ, ਐਸ.ਪੀ. ਟਰੈਫਿਕ ਸ਼੍ਰੀ ਪਲਵਿੰਦਰ ਸਿੰਘ ਚੀਮਾਂ, ਡੀ.ਐਸ.ਪੀ. ਸ਼੍ਰੀ ਪੁਨੀਤਪਾਲ ਸਿੰਘ ਚਹਿਲ, ਐਸ.ਡੀ.ਐਮ. ਸ਼੍ਰੀ ਸੂਬਾ ਸਿੰਘ, ਜੂਡੀਸ਼ੀਅਲ ਮੈਜਿਸਟਰੇਟ ਸ਼੍ਰੀਮਤੀ ਪਮੇਲਪ੍ਰੀਤ ਕੌਰ ਗਰੇਵਾਲ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਗਿਆਨ ਸਿੰਘ ਮੂੰਗੋਂ ਸਮੇਤ ਬਾਰ ਐਸੋਸੀਏਸ਼ਨ ਦੇ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LATEST ARTICLES

Most Popular

Google Play Store