HomeCovid-19-Updateਪਟਿਆਲਾ ਜ਼ਿਲ੍ਹੇ ਦਾ ਅੱਜ ਦਾ ਕੋਵਿਡ ਅਪਡੇਟ; ਬੁਧਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ...

ਪਟਿਆਲਾ ਜ਼ਿਲ੍ਹੇ ਦਾ ਅੱਜ ਦਾ ਕੋਵਿਡ ਅਪਡੇਟ; ਬੁਧਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਟੀਕਾਕਰਨ: ਸਿਵਲ ਸਰਜਨ

ਪਟਿਆਲਾ ਜ਼ਿਲ੍ਹੇ ਦਾ ਅੱਜ ਦਾ ਕੋਵਿਡ ਅਪਡੇਟ; ਬੁਧਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਟੀਕਾਕਰਨ: ਸਿਵਲ ਸਰਜਨ

ਪਟਿਆਲਾ, 31 ਅਗਸਤ  (       )

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਜਿਲ੍ਹੇ ਵਿਚ ਮੈਗਾਡਰਾਈਵ ਮੁਹਿੰਮ ਤਹਿਤ ਲਗਾਏ ਕੋਵਿਡ ਟੀਕਾਕਰਨ ਕੈਂਪਾਂ ਵਿੱਚ 19725 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਜਿਸ ਨਾਲ ਜਿਲੇ੍ਹ ਵਿਚ ਕੁੱਲ ਕੋਵਿਡ ਟੀਕਾਕਰਣ ਦੀ ਗਿਣਤੀ 8,80,673 ਹੋ ਗਈ ਹੈ। ਅੱਜ ਜਿਲ੍ਹੇ ਵਿਚ ਚਲਾਈ ਗਈ ਇਸ ਮੈਗਾ-ਡਰਾਈਵ ਦਾ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਵਲੋਂ ਵੱਖ ਵੱਖ ਥਾਂਵਾ ਦੇ ਲਗਾਏ ਗਏ ਕੈਂਪਾ ਦਾ ਨਿਰੀਖਣ ਵੀ ਕੀਤਾ ਗਿਆ।

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 1 ਸਤੰਬਰ ਦਿਨ ਬੁਧਵਾਰ ਨੂੰ ਮੈਗਾਡਰਾਈਵ ਮੁਹਿੰਮ ਤਹਿਤ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ , ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਵੀਰ ਹਕੀਕਤ ਰਾਏ ਸਕੂਲ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਯੂ ਰੇਲਵੇ ਹਸਪਤਾਲ, ਸਰਕਾਰੀ ਰਜਿੰਦਰਾ ਹਸਪਤਾਲ, ਮੋਦੀ ਖਾਨਾ ਨੇੜੇ ਗੁਰੂਦੁਆਰਾ ਸਾਹਿਬ ਮੋਤੀ ਬਾਗ, ਮਿਲਟਰੀ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਸ਼ਿਵ ਮੰਦਰ ਅਨਾਜ ਮੰਡੀ ਨਾਭਾ ਗੇਟ, ਅੋਰੋਮੀਰਾ ਸੈਂਟਰ ਆਫ ਐਜੁਕੇਸ਼ਨ ਐਸ.ਐਸ.ਟੀ ਨਗਰ, ਥਾਪਰ ਕਾਲਜ਼, ਰਾਧਾ ਸੁਆਮੀ ਸਤਸੰਗ ਘਰ, ਨਾਭਾ ਦੇ ਐਮ.ਪੀ.ਡਬਲਿਉੂ ਟ੍ਰੇਨਿੰਗ ਸੈਂਟਰ, ਮਾਰਕਿਟ ਕਮੇਟੀ ਦਫਤਰ ਅਤੇ ਰਿਪੁਦਮਨ ਕਾਲਜ , ਰਾਜਪੁਰਾ ਦੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ-2, ਪਾਤੜਾਂ ਦੇ ਭਗਵਾਨ ਹੈਂਲਥ ਕੇਅਰ ਸੈਂਟਰ,ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਘਨੌਰ ਦੇ ਸਰਕਾਰੀ ਸਕੂਲ, ਪਿੰਡ ਲੰਗ, ਭਾਦਸੋਂ, ਬਿਨਾ-ਹੇੜੀ, ਕਾਦਰਾਬਾਦ, ਕੁਲਾਰਾ, ਸ਼ਤਰਾਣਾ, ਘੜਾਮਾ-ਕਲਾ ਆਦਿ ਦੇ ਰਾਧਾ-ਸੁਆਮੀ ਸਤਸੰਗ ਘਰਾਂ ਤੋ ਇਲਾਵਾ  ਤੋ ਇਲਾਵਾ ਬਲਾਕ ਭਾਦਸੋਂ, ਸ਼ਤਰਾਣਾ, ਕੌਲੀ, ਦੁਧਨਸਾਧਾ, ਹਰਪਾਲਪੁਰ ਅਤੇ ਕਾਲੋਮਾਜਰਾ ਦੇ 60 ਦੇ ਕਰੀਬ ਪਿੰਡਾਂ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।

ਪਟਿਆਲਾ ਜ਼ਿਲ੍ਹੇ ਦਾ ਅੱਜ ਦਾ ਕੋਵਿਡ ਅਪਡੇਟ; ਬੁਧਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਟੀਕਾਕਰਨ: ਸਿਵਲ ਸਰਜਨ

ਇਸ ਤੋਂ ਇਲਾਵਾ ਕੋਵੈਕਸਿਨ ਕੋਵਿਡ ਵੈਕਸੀਨ ਨਾਲ  ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਣ, ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 1439 ਕੋਵਿਡ ਰਿਪੋਰਟਾਂ ਵਿਚੌਂ ਇੱਕ ਪਾਜ਼ੇਟਿਵ ਕੇਸ ਪ੍ਰਾਪਤ ਹੋਇਆਂ ਹੈ ਜੋ ਕਿ ਬਲਾਕ ਕੋਲੀ ਨਾਲ ਸਬੰਧਤ ਹੈ। ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48810 ਹੋ ਗਈ ਹੈ ,ਮਿਸ਼ਨ ਫਹਿਤ ਤਹਿਤ ਤਿੰਨ ਹੋਰ ਮਰੀਜ਼ ਕੋਵਿਡ ਤੋ ਠੀਕ ਹੋਣ ਕਾਰਨ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47444 ਹੋ ਗਈ ਹੈ, ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 20 ਹੈ ਅਤੇ ਅੱਜ ਜਿਲੇ੍ਹ ਵਿੱਚ ਅੱਜ ਇੱਕ ਕੋਵਿਡ ਪਾਜ਼ੇਟਿਵ ਮਰੀਜ਼ ਦੀ ਮੌਤ ਹੋਣ ਕਾਰਨ ਕੁਲ ਮੌਤਾ ਦੀ ਗਿਣਤੀ 1346 ਹੋ ਗਈ ਹੈ।

ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਸਟਾਫ ਅਤੇ ਵਿਦਿਆਰਥੀਆਂ ਦੀ ਕੀਤੀ ਜਾ ਰਹੀ ਕੋਵਿਡ ਸੈਂਪਲਿੰਗ ਦੀ ਲਗਾਤਾਰਤਾ ਵਿਚ ਹੁਣ ਤੱਕ 10920 ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾ ਵਿਚੋਂ ਹੁਣ ਤੱਕ 8 ਕੋਵਿਡ ਪਾਜ਼ੇਟਿਵ ਪਾਏ ਗਏ ਹਨ ਅਤੇ ਇਹ ਗਤੀ-ਵਿਧੀਆਂ ਲਗਾਤਾਰ ਜਾਰੀ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2488 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,96604 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,810 ਕੋਵਿਡ ਪੋਜਟਿਵ, 8,45,898 ਨੈਗੇਟਿਵ ਅਤੇ ਲਗਭਗ 1896 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

LATEST ARTICLES

Most Popular

Google Play Store