HomeCovid-19-Updateਪਟਿਆਲਾ ਜ਼ਿਲ੍ਹੇ ਵਿੱਚ ਕਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ...

ਪਟਿਆਲਾ ਜ਼ਿਲ੍ਹੇ ਵਿੱਚ ਕਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ; ਹੋਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ: ਸਿਵਲ ਸਰਜਨ

ਪਟਿਆਲਾ ਜ਼ਿਲ੍ਹੇ ਵਿੱਚ ਕਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ; ਹੋਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ: ਸਿਵਲ ਸਰਜਨ

ਪਟਿਆਲਾ 12 ਜਨਵਰੀ (          ) 

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 2482 ਕੋਵਿਡ ਰਿਪੋਰਟਾਂ ਵਿਚੋਂ 906 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 452, ਨਾਭਾ 55, ਸਮਾਣਾ 27, ਰਾਜਪੁਰਾ 56, ਬਲਾਕ ਭਾਦਸੋਂ ਤੋਂ 34, ਬਲਾਕ ਕੋਲੀ 41,  ਬਲਾਕ ਹਰਪਾਲਪੁਰ ਤੋਂ 30, ਬਲਾਕ ਕਾਲੋਮਾਜਰਾ ਤੋਂ 34, ਦੁਧਨਸਾਧਾ ਤੋਂ 48 ਅਤੇ ਬਲਾਕ ਸ਼ੁਤਰਾਣਾ ਤੋਂ 29 ਕੇਸ ਪਾਏ ਗਏ ਹਨ। ਤਿੰਨ ਕੇਸ ਦੁਸਰੇ ਰਾਜਾਂ ਨੂੰ ਸ਼ਿਫਟ ਹੋਣ ਅਤੇ 27 ਡੁਪਲੀਕੇਟ ਐਂਟਰੀਆਂ ਹੋਣ ਕਾਰਣ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 55,795 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ 721 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 49798 ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 4620 ਹੋ ਗਈ ਹੈ ਅਤੇ ਅੱਜ ਜਿਲੇ੍ਹ ਵਿੱਚ ਤਿੰਨ ਹੋਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1377 ਹੋ ਗਈ ਹੈ।

ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਓਮੀਕਰੋਨ ਨੂੰ ਹਲਕੇ ਵਿੱਚ ਨਾ ਲਿਆ ਜਾਵੇ ।ਹਰ ਦਿਨ ਵੱਡੀ ਗਿਣਤੀ ਵਿੱਚ ਪੋਜਟਿਵ ਕੇਸ ਆ ਰਹੇ ਹਨ,ਭਾਵੇਂ ਡੈਲਟਾ ਲਹਿਰ ਦੇੇ ਮੁਕਾਬਲੇ ਇਸ ਵਾਰ ਦਾਖਲ ਮਰੀਜਾ ਦਾ ਅਨੁਪਾਤ ਘੱਟ ਹੈ ਪਰ ਇੰਨੀ ਵੱਡੀ ਸੰਖਿਆਂ ਦੇ ਪੋਜਟਿਵ ਆਉਣ ਕਾਰਣ ਆਉਣ ਵਾਲੇ ਦਿਨਾਂ ਵਿੱਚ ਹਸਪਤਾਲਾ ਵਿੱਚ ਉਹੀ ਗਿਣਤੀ ਦੇਖਣ ਨੂੰ ਮਿਲ ਸਕਦੀ ਹੈ । ਜਿਹੜੀ ਪਿਛਲੀਵਾਰ ਸੀ। ਇਸ ਲਈ ਲੋਕਾਂ ਨੁੰ ਬਹੁੱਤ ਸਾਵਧਾਨ ਰਹਿਣਾ ਚਾਹੀਦਾ ਹੈ ਅਤੇ ਰਹ ਸਮੇਂ ਚਿਹਰੇ ਤੇਂ ਮਾਸਕ ਪਾ ਕੇ ਰੱਖਣਾ , ਕੋਵਿਡ ਦੇ ਢੁਕਵੇਂ ਵਿਵਹਾਰ ਦੀ ਪਾਲਣਾ ਕਰਨੀ ਚਾਹੀਦਾਂ ਹੈ।ਜਿਹਨਾਂ ਨੇਂ ਟੀਕਾਕਰਨ ਨਹੀ ਕਰਵਾਇਆ ਉਹ ਟੀਕਾਕਰਨ ਜਰੂਰ ਕਰਵਾਉਣ।

ਪਟਿਆਲਾ ਜ਼ਿਲ੍ਹੇ ਵਿੱਚ ਕਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ; ਹੋਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ: ਸਿਵਲ ਸਰਜਨ

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2276 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 11,23,426  ਸੈਂਪਲ ਲਏ ਜਾ ਚੁੱਕੇ ਹਨ।ਜਿਨ੍ਹਾ ਵਿਚਂੋ ਜਿਲ੍ਹਾ ਪਟਿਆਲਾ ਦੇ 55,795 ਕੋਵਿਡ ਪੋਜਟਿਵ, 10,65,958 ਨੈਗੇਟਿਵ ਅਤੇ ਲਗਭਗ 1673 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 14135  ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ ਜਿਸ ਨਾਲ ਜਿਲ੍ਹੇ ਵਿੱਚ ਕੁਲ ਕੋਵਿਡ ਟੀਕਾਕਰਨ ਦੀ ਗਿਣਤੀ 17 ਲੱਖ 93 ਹਜਾਰ 384 ਹੋ ਗਈ ਹੈ।  ਕੱਲ ਮਿਤੀ 13 ਜਨਵਰੀ ਦਿਨ ਨੀਰਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ ,ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਅਗਰਸੈਨ ਹਸਪਤਾਲ ਨੇੜੇ ਬੱਸ ਸਟੈਂਡ, ਸਟਾਰ ਮੈਡੀਸਿਟੀ ਸੁਪਰਸਪੈਸ਼ਿਲਟੀ ਹਸਪਤਾਲ ਅਤੇ ਟਰੋਮਾ ਸੈਂਟਰ  ਸਰਹੰਦ ਰੋਡ, ਦਫਤਰ ਵਰੂਣ ਜਿੰਦਲ ਜੌੜੀਆਂ ਭੱਠੀਆਂ, ਮੁੱਖ  ਵਾਲਮਿਕੀ ਮੰਦਰ ਸੰਜੇ ਕਲੋਨੀ, ਵਾਲਮਿਕੀ ਮੰਦਰ ਧੀਰੂ ਨਗਰ ਲੋਅਰ ਮਾਲ, ਧਰਮਸ਼ਾਲਾ ਬਾਬਾ ਜੌਰਾਵਰ ਸਿੰਘ ਬਾਬਾ ਫਤਿਹ ਸਿੰਘ ਤੋਪਖਾਨਾ ਗੇਟ ਘਾਸ ਮੰਡੀ,ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਫੋਕਲ ਪੁਆਇੰਟ, ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ2, ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ  ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਸ ਤੋਂ ਇਲਾਵਾ 15 ਤੋਂ 18 ਸਾਲ ਦੇ ਬੱਚਿਆਂ ਦਾ ਕੌਵੈਕਸਨਿ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਮਾਤਾ ਕੁਸ਼ਲਿਆ ਹਸਪਤਾਲ, ਸ਼ਾਹੀ ਨਰਸਿੰਗ ਹੋਮ ਨੇੜੇ ਬੱਸ ਸਟੈਂਡ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਤੋਂ ਇਲਾਵਾ ਕਮਿੳਨਿਟੀ ਸਿਹਤ ਕੇਂਦਰ ਬਾਦਸੋਂ, ਦੁਧਨਸਾਧਾ,ਕਾਲੋਮਾਜਰਾ, ਸ਼ੁਤਰਾਣਾਂ, ਪ੍ਰਾਇਮਰੀ ਸਿਹਤ ਕੇਂਦਰ ਹਰਪਾਲਪੁਰ ਅਤੇ ਕੌਲੀ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ।iੲਹਨਾਂ ਉਪਰੋਕਤ ਸਾਰੀਆਂ ਥਾਂਵਾ ਤੇਂ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।

 

LATEST ARTICLES

Most Popular

Google Play Store