HomeCovid-19-Updateਪਟਿਆਲਾ ਜਿਲੇ ਵਿਚ ਇੱਕ ਹੋਰ ਕੋਵਿਡ ਪੋਜਟਿਵ ਕੇਸ ਦੀ ਹੋਈ ਪੁਸ਼ਟੀ...

ਪਟਿਆਲਾ ਜਿਲੇ ਵਿਚ ਇੱਕ ਹੋਰ ਕੋਵਿਡ ਪੋਜਟਿਵ ਕੇਸ ਦੀ ਹੋਈ ਪੁਸ਼ਟੀ : ਡਾ. ਮਲਹੋਤਰਾ

ਪਟਿਆਲਾ ਜਿਲੇ  ਵਿਚ ਇੱਕ ਹੋਰ ਕੋਵਿਡ ਪੋਜਟਿਵ ਕੇਸ ਦੀ ਹੋਈ ਪੁਸ਼ਟੀ : ਡਾ. ਮਲਹੋਤਰਾ

ਪਟਿਆਲਾ 12 ਮਈ  (          )

ਜਿਲੇ ਵਿਚ ਇੱਕ ਕੋਵਿਡ ਕੇਸ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਬਲਾਕ ਭੁਨਰਹੇੜੀ ਦੇ ਪਿੰਡ ਰੁੜਕੀ ਬੁੱਧ ਸਿੰਘ ਵਾਲਾ ਦਾ 52 ਸਾਲਾ ਯੁਵਕ ਜੋ ਕਿ ਫਤਿਹਗੜ ਸਾਹਿਬ ਵਿਖੇ ਐਕਸਾਈਜ ਵਿਭਾਗ ਵਿਚ ਪੁਲਿਸ ਮੁਲਾਜਮ ਹੈ, ਦਾ ਫਹਿਤਗੜ ਸਿਵਲ ਹਸਪਤਾਲ ਵੱਲੋ ਕਰੋੋਨਾ ਜਾਂਚ ਲਈ ਸੈਂਪਲ ਲੈ ਕੇ ਲੈਬ ਵਿਚ ਜਾਂਚ ਲਈ ਭੇਜਿਆ ਗਿਆ ਸੀ ਜੋਕਿ ਲੈਬ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਇਹ ਵਿਅਕਤੀ ਕੋਵਿਡ ਪੋਜਟਿਵ ਪਾਇਆ ਗਿਆ ਹੈ।ਜਿਸ ਦੀ ਸੁਚਨਾ ਸਿਵਲ ਸਰਜਨ ਫਤਿਹਗੜ ਸਾਹਿਬ ਵੱਲੋ ਸਿਵਲ ਸਰਜਨ ਪਟਿਆਲਾ ਨੂੰ ਭੇਜੀ ਗਈ।ਸੁੂਚਨਾ ਪਾ੍ਰਪਤ ਹੋਣ ਤੇਂ ਉਹਨਾਂ ਵੱਲੋ ਤੁਰੰਤ ਆਰ.ਆਰ.ਟੀ. ਟੀਮਾਂ ਨੂੰ ਹਰਕਤ ਵਿਚ ਲਿਆਉਂਦੇ ਹੋੲੋ ਸਬੰਧਤ ਪੋਜਟਿਵ ਆਏ ਵਿਅਕਤੀ ਨੂੰ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਸ਼ਿਫਟ ਕਰਵ ਦਿਤਾ ਗਿਆ ਹੈ।

ਡਾ. ਮਲਹੋਤਰਾ ਨੇ ਦੱਸਿਆਂ ਕਿ ਅੱਜ ਸਿਹਤ ਵਿਬਾਗ ਦੀਆਂ ਟੀਮਾਂ ਵੱਲੋ ਪੋਜਟਿਵ ਆਏ ਵਿਅਕਤੀ ਦੇ ਨੇੜੇ ਦੇ ਸਪੰਰਕ ਵਿਚ ਆਏ 9 ਪਰਿਵਾਰਕ ਮੈਂਬਰਾ ਦੇ ਕੋਵਿਡ ਜਾਂਚ ਸਬੰਧੀ ਸਂੈਪਲ ਲੈਕੇ ਲੈਬ ਵਿਚ ਜਾਂਚ ਲਈ ਭੇਜ ਦਿੱਤੇ ਗਏ ਹਨ ਅਤੇ ਪਿੰਡ ਦਾ ਸਰਵੇ ਸ਼ੁਰੂ ਕਰਵਾ ਦਿਤਾ ਗਿਆ ਹੈ।ਇਸੇ ਤਰਾ ਰਾਜਪੁਰਾ ਦੀ ਬੀਤੇ ਦਿਨੀ ਪੋਜਟਿਵ ਆਈ ਅੋਰਤ ਦੇ ਵੀ ਨੇੜੇ ਦੇ ਸੰਪਰਕ ਵਿਚ ਆਏ ਰਾਜਪੁਰਾ ਦੇ ਚਾਰ ਵਿਅਕਤੀਆਂ ਦੇ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।

ਸਿਵਲ ਸਰਜਨ ਡਾ. ਮਲਹੋਤਰਾ ਨੇਂ ਦੱਸਿਆ ਕਿ ਬੀਤੇ ਦਿਨੀ ਕੋਵਿਡ ਜਾਂਚ ਸਬੰਧੀ ਭੇਜੇ ਸੇਂਪਲਾ ਵਿਚੋ ਲੈਬ ਤੋਂ ਪ੍ਰਾਪਤ ਹੋਈਆਂ 108 ਸੈਂਪਲਾ ਦੀਆਂ ਰਿਪੋਰਟਾ ਕੋਵਿਡ ਨੈਗੇਟਿਵ ਆਈਆਂ ਹਨ ਅਤੇ ਦੱਸ ਸੈਂਪਲ ਅਜੇ ਜਾਂਚ ਅਧੀਨ ਹਨ।ਉਹਨਾਂ ਦੱਸਿਆਂ ਕਿ ਅੱਜ ਜਿਲੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਕੁੱਲ 89 ਸੈਂਪਲ ਲਏ ਗਏ ਹਨ।ਜਿਹਨਾਂ ਵਿਚੋ ਜਿਆਦਾਤਰ ਬਾਹਰੋਂ ਆ ਰਹੇੇ ਯਾਤਰੀਆਂ/ਲੇਬਰ ਅਤੇ ਫਲੂ ਕਾਰਨਰਾ ਤੇ ਲਏ ਗਏ ਸੈਂਪਲ ਸ਼ਾਮਲ ਹਨ।ਜਿਹਨਾਂ ਦੀ ਰਿਪੋਰਟ ਕੱਲ ਨੂੰ ਆਵੇਗੀ।ਉੁਹਨਾਂ ਦੱਸਿਆਂ ਕਿ ਇਸ ਸਮੇਂ ਰਾਜਿੰਦਰਾ ਹਸਪਤਾਲ ਵਿਚ ਦਾਖਲ ਸਾਰੇ ਕੋਵਿਡ ਪੋਜਟਿਵ ਵਿਅਕਤੀ ਠੀਕ ਠਾਕ ਹਨ।

ਪਟਿਆਲਾ ਜਿਲੇ  ਵਿਚ ਇੱਕ ਹੋਰ ਕੋਵਿਡ ਪੋਜਟਿਵ ਕੇਸ ਦੀ ਹੋਈ ਪੁਸ਼ਟੀ : ਡਾ. ਮਲਹੋਤਰਾ
ਕੋਵਿਡ ਸੈਂਪਲ ਲਂਦੀ ਸਿਹਤ ਟੀਮ

ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਦੇ ਮੋਕੇ ਤੇਂ ਉਹਨਾਂ ਸਮੁਹ ਨਰਸਿੰਗ ਸਟਾਫ ਨੂੰ ਵਧਾਈ ਦਿੱਤੀ, ਜੋ ਕਿ ਕਰੋਨਾ ਮਹਾਂਮਾਰੀ ਦੇ ਇਸ ਦੋਰ ਵਿਚ ਆਪਣੇ ਘਰਾਂ/ਪਰਿਵਾਰਾਂ ਤੋਂ ਦੂਰ ਰਹਿ ਕੇ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਮਰੀਜਾਂ ਦੀ ਸੇਵਾ ਦੇ ਨਾਲ ਨਾਲ ਉਹਨਾਂ ਦੇ ਇਲਾਜ ਕਰਨ ਵਿਚ ਮਦਦ ਕਰ ਰਹੀਆਂ ਹਨ।ਉਹਨਾਂ ਕਿਹਾ ਕਿ ਬਿਨਾ ਨਰਸਿੰਗ ਸਟਾਫ ਦੇ ਇਸ ਕਰੋਨਾ ਮਹਾਂਮਾਰੀ ਦੀ ਲੜਾਈ ਨੂੰ  ਲੜਨਾ ਮੁਸ਼ਕਿਲ ਹੈ।ਇਸ ਲਈ ਅੱਜ ਦਾ ਇਹ ਦਿਨ ਉਹਨਾਂ ਦੀਆਂ ਸਮਾਜ ਨੂੰ ਦਿੱਤੀਆਂ ਜਾ ਰਹੀਆਂ ਚੰਗੀਆਂ ਸੇਵਾਵਾਂ ਨੂੰ ਸਮਰਪਿਤ ਕਰਦੇ ਹੋਏ ਉਹਨਾਂ ਦੇ ਸਨਮਾਨ ਵਿਚ ਸੰਸਾਰ ਦੇ ਕੋਨੇ ਕੋਨੇ ਵਿਚ ਮਨਾਇਆ ਜਾ ਰਿਹਾ ਹੈ।

ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਹੁਣ ਤੱਕ ਕੋਵਿਡ ਜਾਂਚ ਸਬੰਧੀ 1859 ਸੈਂਪਲ ਲਏ ਜਾ ਚੁੱਕੇ ਹਨ ਜਿਹਨਾਂ ਵਿਚੋ 103 ਕੋਵਿਡ ਪੋਜਟਿਵ ਜੋ ਕਿ ਜਿਲਾ ਪਟਿਆਲਾ ਨਾਲ ਸਬੰਧਤ ਹਨ, 1655 ਨੈਗਟਿਵ ਅਤੇ 101 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਪੌਜਟਿਵ ਕੇਸਾਂ ਵਿੱਚੋਂ ਦੋ ਪੋਜਟਿਵ ਕੇਸ ਦੀ ਮੋਤ ਹੋ ਚੁੱਕੀ ਹੈ ਅਤੇ 18 ਕੇਸ ਠੀਕ ਹੋ ਚੁੱਕੇ ਹਨ ਉਹਨਾਂ ਦੱਸਿਆ ਕਿ ਜਿਲੇ ਵਿਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 83 ਹੈ ।

 

LATEST ARTICLES

Most Popular

Google Play Store