HomeCovid-19-Updateਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸ ਕੱਲ ਨਾਲੋਂ ਕੁੱਝ ਘੱਟ ਕੇਸ ਦਰਜ;ਇਕ...

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸ ਕੱਲ ਨਾਲੋਂ ਕੁੱਝ ਘੱਟ ਕੇਸ ਦਰਜ;ਇਕ ਦੀ ਹੋਈ ਮੌਤ

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸ ਕੱਲ ਨਾਲੋਂ ਕੁੱਝ ਘੱਟ ਕੇਸ ਦਰਜ;ਇਕ ਦੀ ਹੋਈ ਮੌਤ

ਪਟਿਆਲਾ, 20 ਨਵੰਬਰ (  )

ਜਿਲੇ ਵਿੱਚ 65 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ , ਇਸ ਬਾਰੇ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1795 ਦੇ ਕਰੀਬ ਰਿਪੋਰਟਾਂ ਵਿਚੋਂ 65 ਕੋਵਿਡ ਪੋਜਟਿਵ ਪਾਏ ਗਏ ਹਨ । ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 13891 ਹੋ ਗਈ ਹੈ ।ਮਿਸ਼ਨ ਫਤਿਹ ਤਹਿਤ ਜਿਲੇ ਦੇ 54 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 12967 ਹੋ ਗਈ ਹੈ। ਜਿਲੇ ਵਿੱਚ ਇਕ ਕੋਵਿਡ ਪੋਜਟਿਵ ਮਰੀਜ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 409  ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 515 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 65 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 39, ਨਾਭਾ ਤੋਂ 08, ਸਮਾਣਾ ਤੋਂ 02,ਰਾਜਪੁਰਾ ਤੋਂ 07, ਬਲਾਕ ਕੌਲੀ ਤੋਂ 01, ਬਲਾਕ ਹਰਪਾਲਪੁਰ ਤੋਂ 02, ਬਲਾਕ ਭਾਦਸੋਂ ਤੋਂ 02, ਬਲਾਕ ਦੁਧਨ ਸਾਂਦਾਂ ਤੋਂ 01, ਬਲਾਕ ਕਾਲੋਮਾਜਰਾ ਤੋਂ 01 ਅਤੇ ਬਲਾਕ ਸ਼ੁਤਰਾਣਾ ਤੋਂ 03 ਕੇਸ ਰਿਪੋਰਟ ਹੋਏ ਹਨ। ਜਿਹਨਾਂ ਵਿਚੋਂ 06 ਪੋਜਟਿਵ ਕੇਸਾਂ ਦੇ ਸੰਪਰਕ ਅਤੇ 59 ਮਰੀਜ਼ ਕੰਟੈਨਮੈਂਟ ਜੋਨ ਅਤੇ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਰਣਜੀਤ ਨਗਰ,ਈਸਟ ਇਨਕਲੇਵ, ਅਰਬਨ ਅਸਟੇਟ ਫੇਜ ਇੱਕ, ,ਰਜਵਾਹਾ ਰੋਡ,ਸਰਾਭਾ ਨਗਰ,ਅਮਨ ਕਲੋਨੀ,ਆਦਰਸ਼ ਕਲੋਨੀ,ਜੁਝਾਰ ਨਗਰ,ਪ੍ਰੋਰਫੈਸਰ ਕਲੋਨੀ,ਮਿਲਟਰੀ ਕਲੋਨੀ,ਮਾਰਕਲ ਕਲੋਨੀ,ਚਰਨ ਬਾਗ,ਸੁਨਾਮੀ ਗੇਟ,ਅਨਾਰਦਾਣਾ ਚੌਕ,ਮਾਡਲ ਟਾਉਨ,ਗੁਰਬਖਸ਼ ਕਲੋਨੀ,ਬਸੰਤ ਵਿਹਾਰ, ਅਨੰਦ ਨਗਰ ਏ, ਅਰੋੜਾ ਮੁਹੱਲਾ, ਮਜੀਠੀਆਂ ਇਨਕਲੇਵ, ਫੁਲਕੀਆਂ ਇਨਕਲੇਵ,ਬਿਸ਼ਨ ਨਗਰ,ਕ੍ਰਿਸ਼ਨ ਕਲੋਨੀ,ਤ੍ਰਿਪੜੀ ਟਾਵੂਨ,ਬਾਬਾ ਜੀਵਨ ਸਿੰਘ ਸਿੰਘ ਕਲੋਨੀ,ਪੁਰਾਣੀ ਕੋਤਵਾਲੀ ਚੋਕ, ਹੀਰਾ ਨਗਰ, ਰਾਜਪੁਰਾ ਦੇ ਪਾਵਰ ਪਲਾਟ ਗਰਲਜ਼ ਆਈ ਟੀ ਆਈ ਸਕੂਲ,ਐਸ ਯੂ ਐਸ ਕਲੋਨੀ, ਪ੍ਰੇਮ ਸਿੰਘ ਕਲੋਨੀ, ਅਤੇ ਨਾਭਾ ਦੇ ਪ੍ਰੀਤ ਵਿਹਾਰ ਮੋਦੀ ਮਿੱਲ,ਪਾਡੂਸਰ ਮੁਹੱਲਾ, ਐਨ ਵੀ ਪੀ ,ਸਮਾਣਾ ਦੇ ਜ਼ੋਸ਼ਨ ਸਟਰੀਟ, ਨੇੜੇ ਰਾਮ ਲੀਲਾ ਮੰਦਰ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸ ਕੱਲ ਨਾਲੋਂ ਕੁੱਝ ਘੱਟ ਕੇਸ ਦਰਜ;ਇਕ ਦੀ ਹੋਈ ਮੌਤ
Civil surgeon Patiala

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਇਕ ਕੋਵਿਡ ਪੋਜਟਿਵ ਕੇਸ ਦੀ ਮੋਤ ਹੋ ਗਈ ਹੈ । ਜ਼ੋ ਕਿ ਸਮਾਣਾ ਸ਼ਹਿਰ ਤੋਂ ਪ੍ਰਤਾਪ ਕਲੋਨੀ ਦੀ ਰਹਿਣ ਵਾਲੀ 65 ਸਾਲਾ ਔਰਤ ਸੀ ਜੋ ਕਿ ਸ਼ੂਗਰ ਅਤੇ ਹਾਈਪਰਟੈਸ਼ਨ ਦੀ ਮਰੀਜ਼ ਸੀ ਅਤੇ ਨਿੱਜੀ ਹਸਪਤਾਲ ਵਿੱਚ ਦਾਖਲ ਸੀ।ਜਿਸ ਨਾਲ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਗਿਣਤੀ 409 ਹੋ ਗਈ ਹੈ।  ਉਹਨਾਂ ਦੱਸਿਆਂ ਕਿ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ਮਨਾਏ ਜਾ ਰਹੇ ਖੁਸ਼ਕ ਦਿਵਸ ਤਹਿਤ ਅੱਜ ਡੇਂਗੁ, ਮਲੇਰੀਆਂ ਅਤੇ ਚਿਕਨਗੁਨੀਆਂ ਦੀ ਰੋਕਥਾਮ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਿਲੇ ਵਿੱਚ 28962 ਘਰਾਂ ਵਿੱਚ ਜਾ ਕੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਲੋਕਾਂ ਨੂੰ ਕਰੋਨਾ ਦੇ ਨਾਲ ਨਾਲ ਡੇਂਗੂ ਤੋਂ ਬਚਾਓ ਸਬੰਧੀ ਜਾਗਰੂਕ ਵੀ ਕੀਤਾ। ਚੈਕਿੰਗ ਦੌਰਾਨ 98 ਘਰਾਂ ਵਿੱਚ ਡੇਂਗੂ ਦਾ ਲਾਰਵਾ ਪਾਏ ਜਾਣ ਤੇਂ ਲਾਰਵਾ ਨਸ਼ਟ ਕਰਵਾਇਆ ਗਿਆ ਅਤੇ ਸੰਸਥਾਨ ਦੇ ਮਾਲਕਾਂ ਨੂੰ ਚੇਤਾਵਨੀ ਨੋਟਿਸ ਜਾਰੀ ਕੀਤੇ ਗਏ।ਉਹਨਾਂ ਨੇਂ ਕਿਹਾ ਕਿ ਹੁਣ ਤੱਕ ਜਿਲੇ ਵਿੱਚ 290 ਡੇਂਗੁ ਦੇ ਕੇਸ ਰਿਪੋਰਟ ਹੋ ਚੁੱਕੇ ਹਨ।ਉਹਨਾਂ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਹਰੇਕ ਨਾਗਰਿਕ ਆਪਣੀ ਜਿਮੇਵਾਰੀ ਸਮਝਦੇ ਹੋਏ ਆਪਣੇ ਘਰਾਂ ਵਿੱਚ ਅਤੇ ਛੱਤਾਂ ਤੇਂ ਪਏ ਟੁਟੇ ਫੁੱਟੇ ਬਰਤਨਾਂ, ਗਮਲਿਆਂ ਦੀਆਂ ਟਰੇਆ, ਟਾਇਰਾਂ, ਫਰਿਜਾਂ ਦੀਆਂ ਟਰੇਆ, ਕੁਲਰਾ, ਪਾਣੀ ਦੀਆਂ ਟੈਂਕੀਆ  ਆਦਿ ਦੀ ਚੈਕਿੰਗ ਕਰਕੇ ਖੜੇ ਪਾਣੀ ਦੇ ਸਰੋਤਾ ਨੂੰ ਨਸ਼ਟ ਕਰਨਾ ਯਕੀਨੀ ਬਣਾਉਣ।ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਕਰੋਨਾ ਅਤੇ ਡੇਂਗੁ ਵਰਗੀਆਂ ਬਿਮਾਰੀਆਂ ਤੇਂ ਜਿੱਤ ਪਾਈ ਜਾ ਸਕਦੀ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਅੱਜ ਜਿਲੇ ਵਿੱਚ 1965 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,24,289 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 13891 ਕੋਵਿਡ ਪੋਜਟਿਵ, 2,07,368 ਨੇਗੇਟਿਵ ਅਤੇ ਲੱਗਭਗ 2630 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

 

LATEST ARTICLES

Most Popular

Google Play Store