HomeCovid-19-Updateਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੱਲ ਨਾਲੋਂ ਘੱਟ ਕੇਸ ਦਰਜ ਹੋਏ; ਇੱਕ...

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੱਲ ਨਾਲੋਂ ਘੱਟ ਕੇਸ ਦਰਜ ਹੋਏ; ਇੱਕ ਕੋਵਿਡ ਪੋਜਟਿਵ ਮਰੀਜ ਦੀ ਹੋਈ ਮੌਤ

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੱਲ ਨਾਲੋਂ ਘੱਟ ਕੇਸ ਦਰਜ ਹੋਏ; ਇੱਕ ਕੋਵਿਡ ਪੋਜਟਿਵ ਮਰੀਜ ਦੀ ਹੋਈ ਮੌਤ

ਪਟਿਆਲਾ, 12 ਦਸੰਬਰ (          )

ਜਿਲੇ ਵਿੱਚ 33 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 2080 ਦੇ ਕਰੀਬ ਰਿਪੋਰਟਾਂ ਵਿਚੋਂ 33 ਕੋਵਿਡ ਪੋਜਟਿਵ ਪਾਏ ਗਏ ਹਨ।ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 15182 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਜਿਲੇ ਦੇ 52 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 14311 ਹੋ ਗਈ ਹੈ। ਜਿਲੇ ਵਿੱਚ ਅੱਜ ਇੱਕ ਕੋਵਿਡ ਪੋਜਟਿਵ ਮਰੀਜ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 454 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 417 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 33 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 22, ਨਾਭਾ ਤੋਂ 03, ਰਾਜਪੁਰਾ ਤੋਂ 02, ਬਲਾਕ ਕਾਲੋਮਾਜਰਾ ਤੋਂ 01, ਬਲਾਕ ਕੋਲੀ ਤੋਂ 02, ਦੁਧਨਸਾਧਾ ਤੋਂ 01 ਅਤੇ ਬਲਾਕ ਸ਼ੁਤਰਾਣਾ ਤੋਂ 02 ਕੇਸ ਰਿਪੋਰਟ ਹੋਏ ਹਨ। ਜਿਹਨਾਂ ਵਿਚੋਂ 05 ਪੋਜਟਿਵ ਕੇਸਾਂ ਦੇ ਸੰਪਰਕ ਅਤੇ 28 ਮਰੀਜ ਕੰਟੈਨਮੈਂਟ ਜੋਨ ਅਤੇ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਅਰਬਨ ਅਸਟੇਟ ਫੇਜ 1 ਅਤੇ 2, ਗੋਪਾਲ ਕਲੋਨੀ, ਗਾਰਡਨ ਹਾਈਟ, ਡੀ. ਐਮ. ਡਬਲਿਉ., ਅਨੰਦ ਨਗਰ ਏ, ਗੁਰੂ ਨਾਨਕ ਨਗਰ, ਸੁਖਰਾਮ ਕਲੋਨੀ, ਸਲਾਰੀਆ ਵਿਹਾਰ, ਮਹਿੰਦਰਾ ਕੰਪਲੈਕਸ, ਰਣਜੀਤ ਨਗਰ, ਮਾਡਲ ਟਾਉਨ, ਨਾਭਾ ਤੋਂ ਵਿਸ਼ਵਕਰਮਾ ਕਲੋਨੀ, ਸਿਨੇਮਾ ਰੋਡ, ਕਰਤਾਰਪੁਰਾ ਮੁੱਹਲਾ, ਰਾਜਪੁਰਾ ਤੋਂ ਰਾਜਪੁਰਾ ਟਾਉਨ ਅਤੇ ਫੋਕਲ ਪੁਆਇੰਟ  ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੱਲ ਨਾਲੋਂ ਘੱਟ ਕੇਸ ਦਰਜ ਹੋਏ; ਇੱਕ ਕੋਵਿਡ ਪੋਜਟਿਵ ਮਰੀਜ ਦੀ ਹੋਈ ਮੌਤ

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਪਟਿਆਲਾ ਸ਼ਹਿਰ ਦੀ ਮਾਰਕਲ ਕਲੋਨੀ ਵਿੱਚ ਰਹਿਣ ਵਾਲਾ 75 ਸਾਲਾ ਪੁਰਸ਼, ਜੋ ਕਿ ਦਿਲ ਦੀ ਬਿਮਾਰੀ ਦਾ ਮਰੀਜ ਸੀ ਅਤੇ ਲੁੁਧਿਆਣਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਸੀ, ਦੀ ਹਸਪਤਾਲ ਵਿੱਚ ਇਲਾਜ ਦੋਰਾਣ ਮੌਤ ਹੋ ਗਈ, ਜਿਸ ਕਾਰਣ ਜਿਲੇ ਵਿੱਚ ਹੁਣ ਤੱਕ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 454 ਹੋ ਗਈ ਹੈ।

ਸਿਵਲ ਸਰਜਨ ਡਾ. ਮਲਹੋਤਰਾ ਨੇਂ ਲੋਕਾਂ ਨੁੰ ਮੁੜ ਅਪੀਲ ਕੀਤੀ ਕਿ ਉਹ ਅੱਗੇ ਆ ਕੇ ਕੋਵਿਡ ਸੈਂਪਲਿੰਗ ਕਰਵਾਉਣ ਤਾਂ ਜੋ ਛੁੱਪੇ ਹੋਏ ਕੋਵਿਡ ਮਰੀਜਾਂ ਦੀ ਭਾਲ ਕਰਕੇ ਅਤੇ ਉਹਨਾਂ ਨੁੰ ਵੱਖ ਰੱਖ ਕੇ ਲਾਗ ਨੁੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ ।ਉਹਨਾਂ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਿਵੇਂ ਮਾਸਕ ਪਾਉਣਾ, ਸਮਾਜਕ ਦੂਰੀ ਬਣਾ ਕੇ ਰੱਖਣਾ, ਵਾਰ ਵਾਰ ਸਾਬਣ ਪਾਣੀ ਨਾ ਹੱਥ ਧੋਣਾ ਆਦਿ ਨੁੰ ਅਪਣਾਉਣਾ ਯਕੀਨੀ ਬਣਾਇਆਂ ਜਾਵੇ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1430 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,62,954 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 15,182 ਕੋਵਿਡ ਪੋਜਟਿਵ, 2,45,644 ਨੇਗੇਟਿਵ ਅਤੇ ਲੱਗਭਗ 1708 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

 

LATEST ARTICLES

Most Popular

Google Play Store