HomeCovid-19-Updateਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਘੱਟ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਘੱਟ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਘੱਟ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ, 26 ਦਸੰਬਰ (    )

ਜਿਲੇ ਵਿੱਚ 21 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 1147 ਦੇ ਕਰੀਬ ਰਿਪੋਰਟਾਂ ਵਿਚੋਂ 21 ਕੋਵਿਡ ਪੋਜਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 15,632 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 27 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 14,907 ਹੋ ਗਈ ਹੈ।ਅੱਜ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 470 ਹੀ ਹੈ ਅਤੇ ਜਿੱਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 255 ਹੈ।ਉਹਨਾਂ ਦੱਸਿਆਂ ਕਿ ਜਿੱਲੇ ਵਿੱਚ 95 ਪ੍ਰਤੀਸ਼ਤ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 21 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 07, ਰਾਜਪੁਰਾ ਤਂੋ 04, ਨਾਭਾ ਤੋਂ  02, ਸਮਾਣਾ ਤੋਂ 01 , ਬਲਾਕ ਕੋਲੀ ਤੋਂ 01, ਬਲਾਕ ਕਾਲੋਮਾਜਰਾ ਤੋਂ 01, ਬਲਾਕ ਹਰਪਾਲਪੁਰ ਤੋਂ 01,ਬਲਾਕ ਦੁਧਨਸਾਧਾਂ ਤੋਂ 02 ਅਤੇ ਬਲਾਕ ਸ਼ੁਤਰਾਣਾ ਤੋਂ 02 ਕੇਸ ਰਿਪੋਰਟ ਹੋਏ ਹਨ। ਜੋਕਿ ਸਾਰੇ ਹੀ ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਪੋਜਟਿਵ ਆਏ ਕੇਸ ਹਨ। ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਅਜਾਦ ਨਗਰ, ਜਗਦੀਸ਼ ਐਨਕਲੇਵ, ਲਾਹੋਰੀ ਗੇਟ, ਜੌੜੀਆਂ ਭੱਠੀਆਂ, ਪਟਿਆਲਾ ਸ਼ਹਿਰ, ਸਨੋਰ, ਨਾਭਾ ਤੋਂ ਜਮਨਾ ਸਟਰੀਟ, ਸਮਾਣਾ ਤੋਂ ਬਸਤੀ ਗੋਬਿੰਦ ਨਗਰ, ਰਾਜਪੁਰਾ ਤੋਂ ਡਾਲੀਮਾ ਵਿਹਾਰ, ਨੇੜੇ ਸੁੰਦਰ ਨਗਰ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਘੱਟ ਕੇਸਾਂ ਦੀ ਹੋਈ ਪੁਸ਼ਟੀ

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਕੁੱਲ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 470 ਹੀ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1150 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,81,819 ਸੈਂਪਲ ਲਏ ਜਾ ਚੁੱਕੇ ਹਨ ,ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 15,632 ਕੋਵਿਡ ਪੋਜਟਿਵ, 2,64,387 ਨੇਗੇਟਿਵ ਅਤੇ ਲੱਗਭਗ 1400 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

LATEST ARTICLES

Most Popular

Google Play Store