HomeCovid-19-Updateਪਟਿਆਲਾ ਜਿਲੇ ਵਿੱਚ ਸਾਲ ਦੇ ਆਖਰੀ ਦਿਨ ਕੱਲ ਨਾਲੋਂ ਘੱਟ ਕੋਵਿਡ...

ਪਟਿਆਲਾ ਜਿਲੇ ਵਿੱਚ ਸਾਲ ਦੇ ਆਖਰੀ ਦਿਨ ਕੱਲ ਨਾਲੋਂ ਘੱਟ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ ਜਿਲੇ ਵਿੱਚ  ਸਾਲ ਦੇ ਆਖਰੀ ਦਿਨ ਕੱਲ ਨਾਲੋਂ ਘੱਟ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ, 31 ਦਸੰਬਰ (        )

ਜਿਲੇ ਵਿੱਚ 25 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 924 ਦੇ ਕਰੀਬ ਰਿਪੋਰਟਾਂ ਵਿਚੋਂ 25 ਕੋਵਿਡ ਪੋਜਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 15,752 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 35 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 15,040 ਹੋ ਗਈ ਹੈ।ਅੱਜ ਜਿਲੇ ਵਿੱਚ ਕਿਸੇ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 477 ਹੀ ਹੈ ਅਤੇ ਜਿੱਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 235 ਹੈ।ਉਹਨਾਂ ਦੱਸਿਆ ਕਿ ਜਿੱਲੇ ਵਿੱਚ 96 ਪ੍ਰਤੀਸ਼ਤ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 25 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋ 13, ਰਾਜਪੁਰਾ ਤਂੋ 05 ਬਲਾਕ ਭਾਦਸੋਂ ਤਂੋ 01,ਬਲਾਕ ਹਰਪਾਲਪੁਰ ਤੋਂ 03 , ਬਲਾਕ ਦੁੱਧਣ ਸਾਧਾਂ ਤੋਂ 02 ਅਤੇ ਬਲਾਕ ਕੌਲੀ ਤਂੋ 01 ਕੇਸ ਰਿਪੋਰਟ ਹੋਏ ਹਨ। ਜਿਹੜੇ ਕਿ ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਪੋਜਟਿਵ ਆਏ ਕੇਸ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਗੁਰੂ ਨਾਨਕ ਨਗਰ, ਨਿਊ ਬਿਸ਼ਨ ਨਗਰ, ਵਿਕਾਸ ਕਲੋਨੀ, ਨਿਊ ਮੇਹਰ ਸਿੰਘ ਕਲੋਨੀ, ਪ੍ਰੇਮ ਨਗਰ , ਅਦਰਸ਼ ਨਗਰ , ਨਿਊ ਯਾਦਵਿੰਦਰਾ ਕਲੋਨੀ, ਰਾਘੋਮਾਜਰਾ, ਤਫੱਜਲਪੁਰਾ, ਭਿੰਡੀਆਂ ਸਟਰੀਟ, ਰਾਜਪੁਰਾ ਤੋਂ ਡਾਲਮੀਆਂ ਵਿਹਾਰ  , ਨਵਯੁਗ ਕਲੌਨੀ, ਰਾਜਪੁਰਾ ਟਾਊਂਨ, ਗੁਰੂ ਨਾਨਕ ਪੁਰਾ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਵਿੱਚ ਵਾਧਾ ਪਟਿਆਲਾ ਜਿਲੇ ਵਿੱਚ  ਸਾਲ ਦੇ ਆਖਰੀ ਦਿਨ ਕੱਲ ਨਾਲੋਂ ਘੱਟ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ
Civil surgeon Patiala

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 980 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,86,769 ਸੈਂਪਲ ਲਏ ਜਾ ਚੁੱਕੇ ਹਨ ,ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 15,752 ਕੋਵਿਡ ਪੋਜਟਿਵ, 2,69,351 ਨੇਗੇਟਿਵ ਅਤੇ ਲੱਗਭਗ 1266 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

LATEST ARTICLES

Most Popular

Google Play Store