HomeCovid-19-Updateਪਟਿਆਲਾ ਜਿਲੇ ਵਿੱਚ ਹੋਰ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ ਜਿਲੇ ਵਿੱਚ ਹੋਰ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ ਜਿਲੇ ਵਿੱਚ ਹੋਰ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ, 12  ਫਰਵਰੀ (        )

ਕੋਵਿਡ ਟੀਕਾਕਰਨ ਮੁਹਿੰਮ ਦੋਰਾਣ ਅੱਜ 213 ਸਿਹਤ ਸਟਾਫ ਅਤੇ ਫਰੰਟਲਾਈਨ ਵਰਕਰਾਂ ਵੱਲੋ ਕੋਵੀਸ਼ੀਲਡ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ ਗਿਆ। ਜਾਣਕਾਰੀ ਦਿੰਦੇੇੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਕਾਕਰਣ ਅਫਸਰ ਡਾ. ਵੀਨੁੰ ਗੋਇਲ ਨੇ ਦੱਸਿਆ ਕਿ ਅੱਜ ਜਿਲੇ ਦੇ 7 ਸਰਕਾਰੀ ਹਸਪਤਾਲਾਂ ਵਿੱਚ 51 ਸਿਹਤ ਸਟਾਫ ਅਤੇ 162 ਫਰੰਟ ਲਾਈਨ ਵਰਕਰਾਂ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ । ਜਿਸ ਨਾਲ ਜਿਲੇ ਵਿੱਚ ਹੁਣ ਤੱਕ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਵਾਲਿਆ ਦੀ ਗਿਣਤੀ 6414 ਹੋ ਗਈ ਹੈ।

ਜਿਲੇ ਵਿੱਚ 14 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 2515 ਦੇ ਕਰੀਬ ਰਿਪੋਰਟਾਂ ਵਿਚੋਂ 14 ਕੋਵਿਡ ਪੋਜੀਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 16,560 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 17 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 15,931 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 121 ਹੈ।

ਪਟਿਆਲਾ ਜਿਲੇ ਵਿੱਚ ਹੋਰ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ
Civil Surgeon

ਪਟਿਆਲਾ ਜਿਲੇ ਵਿੱਚ ਹੋਰ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ Iਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 14 ਕੇਸਾਂ ਵਿਚੋਂ ਪਟਿਆਲਾ ਤੋਂ 11 ਅਤੇ ਬਲਾਕ ਕੌਲੀ ਤੋਂ 02, ਅਤੇ ਬਲਾਕ ਦੁੱਧਣਸਾਧਾਂ  ਤੋਂ 01  ਕੇਸ ਰਿਪੋਰਟ ਹੋਏ ਹਨ। ਇਹਨਾਂ ਪੋਜਟਿਵ ਕੇਸਾਂ ਵਿਚੋਂ 1 ਪੋਜਟਿਵ ਕੇਸ ਦੇ ਸੰਪਰਕ ਵਿੱਚ ਆਉਣ ਅਤੇ 13 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਮਰੀਜ ਹਨ। ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਐਸ.ਐਸ. ਟੀ. ਨਗਰ, ਦਸ਼ਮੇਸ਼ ਨਗਰ, ਸਮਾਣੀਆਂ ਗੇਟ, ਪੁਰਾਣਾ ਬਿਸ਼ਨ ਨਗਰ, ਮੁਹੱਲਾ ਕਨੇਰੀਆਂ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2001 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲੇ੍ਹ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,37,841 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 16,560 ਕੋਵਿਡ ਪੋਜਟਿਵ, 3,17,981 ਨੈਗੇਟਿਵ ਅਤੇ ਲੱਗਭਗ 2900 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

 

LATEST ARTICLES

Most Popular

Google Play Store