Homeਪੰਜਾਬੀ ਖਬਰਾਂਪਟਿਆਲਾ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੇਰੋਜ਼ਗਾਰਾਂ ਨੂੰ ਸਮੇਂ ਸਿਰ ਜਾਣਕਾਰੀ...

ਪਟਿਆਲਾ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੇਰੋਜ਼ਗਾਰਾਂ ਨੂੰ ਸਮੇਂ ਸਿਰ ਜਾਣਕਾਰੀ ਦੇਣ ਲਈ ਯੂ ਟਿਊਬ ਚੈਨਲ ਸ਼ੁਰੂ

ਪਟਿਆਲਾ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੇਰੋਜ਼ਗਾਰਾਂ ਨੂੰ ਸਮੇਂ ਸਿਰ ਜਾਣਕਾਰੀ ਦੇਣ ਲਈ ਯੂ ਟਿਊਬ ਚੈਨਲ ਸ਼ੁਰੂ

ਪਟਿਆਲਾ, 22 ਮਈ:

ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਤਾਲਾਬੰਦੀ ਦੌਰਾਨ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਦਲਦੇ ਮੌਕਿਆਂ ਦੀ ਜਾਣਕਾਰੀ ਦੇਣ ਲਈ ਅਤੇ ਸਮੇਂ-ਸਮੇਂ ‘ਤੇ ਵੱਖ-ਵੱਖ ਕਿੱਤਾ ਮਾਹਰਾਂ ਵੱਲੋਂ ਕਾਊਂਸਲਿੰਗ ਲਈ ਯੂ ਟਿਊਬ ਚੈਨਲ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  ਕਮ- ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਸਬੰਧੀ ਜਾਣਕਾਰੀ ਦੇਣ ਲਈ ਡੀ.ਬੀ.ਈ.ਈ. ਪਟਿਆਲਾ ਨਾਮ ਦਾ ਯੂ ਟਿਊਬ ਚੈਨਲ ਸ਼ੁਰੂ ਕੀਤਾ ਗਿਆ ਹੈ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਯੂ ਟਿਊਬ ਚੈਨਲ ਰਾਹੀਂ ਬੇਰੋਜ਼ਗਾਰ ਨੌਜਵਾਨਾਂ ਨੂੰ ਸਿਵਲ ਸੇਵਾਵਾਂ ਅਤੇ ਯੂ.ਜੀ.ਸੀ. ਨੈਟ ਦੀ ਤਿਆਰੀ, ਸਵੈ ਵੇਰਵੇ ਤਿਆਰ ਕਰਨ ਸਮੇਂ ਧਿਆਨ ਦੇਣਯੋਗ ਗੱਲਾਂ ਸਬੰਧੀ ਮਾਹਰਾਂ ਵੱਲੋਂ ਜਾਣਕਾਰੀ ਦੇਣ ਸਮੇਤ ਨਵੇਂ ਪੈਦਾ ਹੋ ਰਹੇ ਰੋਜ਼ਗਾਰ ਦੇ ਮੌਕਿਆਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੈਨਲ ‘ਤੇ ਉਘੀਆਂ ਕੰਪਨੀਆਂ ਦੇ ਐਚ.ਆਰ ਅਤੇ ਵਿਸ਼ੇਸ਼ ਮਾਹਰਾਂ ਦੀਆਂ ਮੋਟੀਵੇਸ਼ਨਲ ਵੀਡੀਓਜ਼ ਵੀ ਸਾਂਝੀਆਂ ਕੀਤੀਆਂ ਜਾਣਗੀਆਂ।

ਪਟਿਆਲਾ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੇਰੋਜ਼ਗਾਰਾਂ ਨੂੰ ਸਮੇਂ ਸਿਰ ਜਾਣਕਾਰੀ ਦੇਣ ਲਈ ਯੂ ਟਿਊਬ ਚੈਨਲ ਸ਼ੁਰੂ
ਇਸ ਮੌਕੇ ਡਿਪਟੀ ਡਾਇਰੈਕਟਰ  ਸਿੰਪੀ ਸਿੰਗਲਾ ਨੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸ਼ੁਰੂ ਕੀਤੇ ਡੀ.ਬੀ.ਈ.ਈ. ਪਟਿਆਲਾ ਨਾਮ ਦੇ ਯੂ ਟਿਊਬ ਚੈਨਲ ਨੂੰ ਵੱਧ ਤੋਂ ਵੱਧ ਸੰਖਿਆ ‘ਚ ਸਬਸਕਰਾਈਬ ਕਰਕੇ ਘਰ ਬੈਠੇ ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਲਈ ਕੀਤੇ ਜਾ ਰਹੇ ਉਪਰਾਲਿਆ ਦਾ ਲਾਭ ਉਠਾਉਣ।

LATEST ARTICLES

Most Popular

Google Play Store