HomeCovid-19-Updateਪੋਜਟਿਵ ਕੇਸ- ਲੰਬੇ ਸਮੇਂ ਬਾਅਦ ਪਟਿਆਲਾ ਨਿਵਾਸੀਆਂ ਲਈ ਰਾਹਤ ਭਰਿਆ ਦਿਨ

ਪੋਜਟਿਵ ਕੇਸ- ਲੰਬੇ ਸਮੇਂ ਬਾਅਦ ਪਟਿਆਲਾ ਨਿਵਾਸੀਆਂ ਲਈ ਰਾਹਤ ਭਰਿਆ ਦਿਨ

ਪੋਜਟਿਵ ਕੇਸ- ਲੰਬੇ ਸਮੇਂ ਬਾਅਦ ਪਟਿਆਲਾ ਨਿਵਾਸੀਆਂ ਲਈ ਰਾਹਤ ਭਰਿਆ ਦਿਨ

ਪਟਿਆਲਾ 5 ਅਕਤੂਬਰ  (       )

ਜਿਲੇ ਵਿਚ 39 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1550 ਦੇ ਕਰੀਬ ਰਿਪੋਰਟਾਂ ਵਿਚੋਂ 39 ਕੋਵਿਡ ਪੋਜਟਿਵ ਪਾਏ ਗਏ ਹਨ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 11,898 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 112 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 10,613 ਹੋ ਗਈ ਹੈ।ਪੌਜਟਿਵ ਕੇਸਾਂ ਵਿੱਚੋਂ 01 ਹੋਰ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 343 ਹੋ ਗਈ ਹੈ, 10,613 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 942 ਹੈ। ਉਹਨਾਂ ਦੱਸਿਆ ਕਿ 89 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਮੌਤ ਦਰ ਸਿਰਫ 2.8 ਪ੍ਰਤੀਸ਼ਤ ਹੈ ਅਤੇ ਬਾਕੀ ਮਰੀਜ ਸਿਹਤ ਯਾਬੀ ਵੱਲ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 39 ਕੇਸਾਂ ਵਿਚੋਂ 22 ਪਟਿਆਲਾ ਸ਼ਹਿਰ, 03 ਰਾਜਪੁਰਾ,  ਸਮਾਣਾ 03 , ਬਲਾਕ ਭਾਦਸੋਂ ਤੋਂ 02, ਬਲਾਕ ਕੋਲੀ ਤੋਂ 04, ਬਲਾਕ ਕਾਲੋਮਾਜਰਾ ਤੋਂ 02, ਬਲਾਕ ਦੁਧਨਸਾਧਾ ਤੋਂ 02 ਅਤੇਂ ਬਲਾਕ ਸ਼ੁਤਰਾਣਾ ਤੋਂ 01  ਕੇਸ ਰਿਪੋਰਟ ਹੋਏ ਹਨ।ਇਹਨਾਂ ਵਿਚੋਂ 07 ਪੋਜਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ ਅਤੇ 32 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਗੁੱਡ ਅਰਥ ਕਲੋਨੀ, ਏਕਤਾ ਕਲੋਨੀ, ਅਨੰਦ ਨਗਰ ਬੀ, ਰਣਜੀਤ ਨਗਰ, ਪ੍ਰਤਾਪ ਨਗਰ, ਪ੍ਰੋਫੈਸਰ ਕਲੋਨੀ, ਆਦਰਸ਼ ਨਗਰ, ਅਨੰਦ ਨਗਰ ਏ ਐਕਸਟੈਂਸ਼ਨ, ਭਾਨ ਕਲੋਨੀ, ਨਿਉ ਗਰੇਨ ਮਾਰਕਿਟ, ਸੁਈਗਰਾਂ ਮੁਹੱਲਾ, ਮਜੀਠੀਆਂ ਐਨਕਲੇਵ, ਜੰਡ ਗਲੀ, ਮਾਡਲ ਟਾਉਨ, ਅੰਬਿਕਾ ਐਨਕਲੇਵ, ਸੰਤ ਐਨਕਲੇਵ, ਗੁਰੂ ਨਾਨਕ ਨਗਰ ਆਦਿ ਥਾਵਾਂ ਤੋਂ ਇਲਾਵਾ ਵੱਖ ਵੱਖ ਗੱਲੀ, ਮੁੱਹਲਿਆਂ ਅਤੇ ਕਲੋਨੀਆਂ ਵਿਚੌਂ ਪਾਏ ਗਏ ਹਨ।ਇਸੇ ਤਰਾਂ ਰਾਜਪੁਰਾ ਦੇ ਐਸ.ਬੀ.ਐਸ ਨਗਰ, ਸ਼ਹੀਦ ਭਗਤ ਸਿੰਘ ਕਲੋਨੀ, ਸਮਾਣਾ ਦੇ ਪ੍ਰਤਾਪ ਕਲੋਨੀ, ਅਗਰਸੈਨ ਕਲੋਨੀ ਆਦਿ ਥਾਵਾਂ ਤੋਂ ਇਲਾਵਾ ਪਿੰਡਾਂ ਵਿਚੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।

ਪੋਜਟਿਵ ਕੇਸ- ਲੰਬੇ ਸਮੇਂ ਬਾਅਦ ਪਟਿਆਲਾ ਨਿਵਾਸੀਆਂ ਲਈ ਰਾਹਤ ਭਰਿਆ ਦਿਨ

ਡਾ. ਮਲਹੋਤਰਾ ਨੇ ਦੱਸਿਆ ਅੱਜ ਜਿਲੇ ਵਿੱਚ ਇੱਕ ਕੋਵਿਡ ਪੋਜਟਿਵ ਮਰੀਜ ਜੋੋ ਕਿ ਪਿੰਡ ਰੱਖੜਾ ਬਲਾਕ ਕੌਲੀ ਦਾ ਰਹਿਣ ਵਾਲਾ 72 ਸਾਲਾ ਬਜੁਰਗ ਸੀ ਅਤੇ ਪੁਰਾਨਾ ਸ਼ੁਗਰ ਤੇਂ ਹਾਈਪਰਟੈਂਸ਼ਨ ਦਾ ਮਰੀਜ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ, ਦੀ ਹਸਪਤਲਾ ਵਿੱਚ ਇਲਾਜ ਦੋਰਾਨ ਮੌਤ ਹੋ ਗਈ ਹੈ।ਜਿਸ ਨਾਲ ਹੁਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੋਤਾਂ ਦੀ ਗਿਣਤੀ 343 ਹੋ ਗਈ ਹੈ।

ਡਾ ਮਲਹੋਤਰਾ ਨੇਂ ਮੁੜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆ ਕੇ ਆਪਣੀ ਕੋਵਿਡ  ਜਾਂਚ ਕਰਵਾਉਣ ਤਾਂ ਜੋ ਛਿੱਪੇ ਹੋਏ ਪੋਜਟਿਵ ਕੇਸਾਂ ਦੀ ਜਲਦ ਭਾਲ ਕਰਕੇ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ।ਉਹਨਾਂ ਕਿਹਾ ਕਿ ਕੁੱਝ ਲੋਕਾਂ ਵੱਲੋ ਬੁਖਾਰ/ ਫਲੂ ਲੱਛਣ  ਹੋਣ ਤੇਂ ਟੈਸਟ ਨਾ ਕਰਵਾ ਕੇ ਮਰੀਜ ਨੁੰ ਆਪਣੇ ਘਰਾਂ ਵਿਚ ਰਹਿਣ ਅਤੇ ਦਵਾਈ ਖਾਣ ਬਾਰੇ ਪ੍ਰਚਾਰ ਕੀਤਾ ਜਾ ਰਿਹਾ ਹੈ ਜੋ ਕਿ ਬਿੱਲਕੁਲ ਗਲਤ ਹੈ।ਜਦਕਿ ਅਜਿਹੇ ਮਰੀਜਾਂ ਦੀ ਕੋਵਿਡ ਜਾਂਚ ਅਤਿ ਜਰੁੂਰੀ ਹੈ।

ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 1800 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,63,283 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 11,898 ਕੋਵਿਡ ਪੋਜਟਿਵ,1,50,085 ਨੇਗੇਟਿਵ ਅਤੇ ਲੱਗਭਗ 900 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

LATEST ARTICLES

Most Popular

Google Play Store