Homeਪੰਜਾਬੀ ਖਬਰਾਂਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ 8.16 ਕਰੋੜ ਰੁਪਏ ਦੀ ਵਿੱਤੀ ਸਹਾਇਤਾ...

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ 8.16 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਘਨਸ਼ਿਆਮ ਥੋਰੀ

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ 8.16 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਘਨਸ਼ਿਆਮ ਥੋਰੀ

ਸੰਗਰੂਰ, 18 ਫਰਵਰੀ:
ਜ਼ਿਲ੍ਹੇ ਵਿੱਚ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਲਾਗੂ ਕੀਤੀ ਗਈ ‘ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ’ ਤਹਿਤ ਪਹਿਲੀ ਵਾਰ ਮਾਂ ਬਣਨ ਵਾਲੀਆਂ ਜਾਂ ਬਣ ਰਹੀਆਂ ਜ਼ਿਲ੍ਹੇ ਦੀਆਂ 21434 ਔਰਤਾਂ ਦੇ ਬੈਂਕ ਖਾਤਿਆਂ ਵਿੱਚ ਹੁੁਣ ਤੱਕ 8 ਕਰੋੜ 16 ਲੱਖ 30 ਹਜ਼ਾਰ ਰੁਪਏ ਜਮ੍ਹਾਂ ਕਰਵਾ ਕੇ ਲਾਭ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਇਸ ਸਕੀਮ ਤਹਿਤ ਲਾਭਪਾਤਰੀ ਔਰਤਾਂ ਨੂੰ ਤਿੰਨ ਕਿਸ਼ਤਾਂ ਵਿੱਚ ਰਾਸ਼ੀ ਦੀ ਅਦਾਇਗੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੀ ਤੰਦਰੁਸਤੀ ਲਈ ਵਚਨਬੱਧ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਹਿਲੀ ਵਾਰ ਮਾਂ ਬਣਨ ਵਾਲੀਆਂ ਜਾਂ ਬਣਨ ਜਾ ਰਹੀਆਂ ਔਰਤਾਂ ਨੂੰ ਸਰਕਾਰ ਵੱਲੋਂ 5,000 ਰੁਪਏ ਦੀ ਮਾਲੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਬਾਰੇ ਵੱਧ ਤੋਂ ਵੱਧ ਔਰਤਾਂ ਨੂੰ ਜਾਣੂ ਕਰਵਾਉਣ ਲਈ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਰਕਾਰ ਦੀ ਇਸ ਸਕੀਮ ਦਾ ਹੇਠਲੇ ਪੱਧਰ ਤੱਕ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਜ਼ਿਲ੍ਹੇ ਦਾ ਕੋਈ ਵੀ ਯੋਗ ਲਾਭਪਾਤਰੀ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਮਾਂ ਬਣਨ ਵਾਲੀਆਂ ਰਜਿਸਟਰਡ ਔਰਤਾਂ ਨੂੰ ਪਹਿਲੀ ਕਿਸ਼ਤ ਵਜੋਂ 1,000 ਰੁਪਏ ਗਰਭ ਰਜਿਸਟਰ ਕਰਵਾਉਣ ਸਮੇਂ ਦਿੱਤੀ ਜਾਂਦੀ ਹੈ ਜਦੋਂ ਕਿ 2,000 ਰੁਪਏ ਦੀ ਦੂਜੀ ਕਿਸ਼ਤ 6 ਮਹੀਨੇ ਵਿੱਚ ਦੂਸਰੇ ਚੈਕਅੱਪ ਮੌਕੇ ਅਤੇ ਤੀਜੀ ਕਿਸ਼ਤ ਵਜੋਂ 2,000 ਰੁਪਏ ਨਵਜੰਮੇ ਬੱਚੇ ਦੇ ਪਹਿਲੇ ਗੇੜ ਦਾ ਟੀਕਾਕਰਨ ਪੂਰਾ ਹੋਣ ‘ਤੇ ਦਿੱਤਾ ਜਾਂਦਾ ਹੈ।

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ 8.16 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਘਨਸ਼ਿਆਮ ਥੋਰੀ
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਗਗਨਦੀਪ ਸਿੰਘ ਨੇ ਦੱਸਿਆ ਕਿ ਪਹਿਲੀ ਵਾਰ ਮਾਂ ਬਣ ਚੁੱਕੀਆਂ ਔਰਤਾਂ ਵੀ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ ਅਤੇ ਇਹ ਲਾਭ ਕੇਵਲ ਪਹਿਲੇ ਬੱਚੇ ਦੇ ਜਣੇਪੇ ‘ਤੇ ਹੀ ਔਰਤ ਨੂੰ ਮਿਲ ਸਕੇਗਾ ਅਤੇ ਇਸ ਯੋਜਨਾ ਦਾ ਲਾਭ ਲੈਣ ਲਈ ਗਰਭਵਤੀ ਔਰਤਾਂ ਨੂੰ ਆਪਣੇ ਨੇੜੇ ਦੇ ਆਂਗਣਵਾੜੀ ਕੇਂਦਰ ਵਿਖੇ ਆਖਰੀ ਮਾਂਹਵਾਰੀ ਤਰੀਕ ਤੋਂ 150 ਦਿਨਾਂ ਦੇ ਅੰਦਰ-ਅੰਦਰ ਰਜਿਸਟਰੇਸ਼ਨ ਕਰਵਾਉਣਾ ਅਤੇ ਨੇੜਲੇ ਸਿਹਤ ਕੇਂਦਰ ਤੋਂ ਜੱਚਾ-ਬੱਚਾ ਸਿਹਤ ਕਾਰਡ ਬਣਵਾਉਣਾ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਸਕੀਮ ਦਾ ਲਾਭ ਲੈਣ ਲਈ ਲਾਭਪਾਤਰ ਔਰਤ ਦਾ ਬੈਂਕ ਵਿੱਚ ਆਪਣੇ ਨਾਮ ‘ਤੇ ਸਿੰਗਲ ਖਾਤਾ ਹੋਣਾ ਚਾਹੀਦਾ ਹੈ ਅਤੇ ਰਿਹਾਇਸ਼ੀ ਸਬੂਤ ਵਜੋਂ ਉਸ ਦਾ ਆਪਣਾ ਤੇ ਉਸ ਦੇ ਪਤੀ ਦਾ ਆਧਾਰ ਕਾਰਡ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਲਾਭ ਸਰਕਾਰ ਦੇ ਕਿਸੇ ਵੀ ਵਿਭਾਗ ਵੱਲੋਂ ਗਰਭਵਤੀ ਔਰਤਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਤੋਂ ਵੱਖਰਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਯੋਜਨਾ ਨਿਰੰਤਰ ਜਾਰੀ ਹੈ ਅਤੇ ਇਸ ਦਾ ਲਾਭ ਲੈਣ ਲਈ ਨੇੜਲੇ ਆਂਗਨਵਾੜੀ ਸੈਂਟਰ ਵਿਖੇ ਆਂਗਨਵਾੜੀ ਵਰਕਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਜਿਹੜੇ ਲਾਭਪਾਤਰੀਆਂ ਨੂੰ ਪਹਿਲੀ ਕਿਸ਼ਤ ਦੇ ਰੂਪ ਵਿੱਚ ਇੱਕ ਹਜ਼ਾਰ ਰੁਪਏ ਪ੍ਰਾਪਤ ਹੋ ਗਏ ਹਨ, ਉਹ ਦੂਜੀ ਅਤੇ ਤੀਜੀ ਕਿਸ਼ਤ ਲੈਣ ਲਈ ਨੇੜੇ ਦੇ ਆਂਗਣਵਾੜੀ ਕੇਂਦਰ ਨਾਲ ਸੰਪਰਕ ਕਰਨ।

 

LATEST ARTICLES

Most Popular

Google Play Store