HomePunjabਪੰਜਾਬ ਦਾ ਪਹਿਲਾ ਅੱਪਰ ਪ੍ਰਾਇਮਰੀ ਸਰਕਾਰੀ ਸਮਾਰਟ ਸਕੂਲਾਂ ਵਾਲਾ ਜ਼ਿਲ੍ਹਾ ਬਣਿਆ ਪਟਿਆਲਾ

ਪੰਜਾਬ ਦਾ ਪਹਿਲਾ ਅੱਪਰ ਪ੍ਰਾਇਮਰੀ ਸਰਕਾਰੀ ਸਮਾਰਟ ਸਕੂਲਾਂ ਵਾਲਾ ਜ਼ਿਲ੍ਹਾ ਬਣਿਆ ਪਟਿਆਲਾ

ਪੰਜਾਬ ਦਾ ਪਹਿਲਾ ਅੱਪਰ ਪ੍ਰਾਇਮਰੀ ਸਰਕਾਰੀ ਸਮਾਰਟ ਸਕੂਲਾਂ ਵਾਲਾ ਜ਼ਿਲ੍ਹਾ ਬਣਿਆ ਪਟਿਆਲਾ

ਪਟਿਆਲਾ  3 ਫ਼ਰਵਰੀ: –

ਸਕੂਲ ਸਿੱਖਿਆ ਵਿਭਾਗ, ਪੰਜਾਬ ਆਪਣੇ ਵੱਲੋਂ ਕੀਤੇ ਜਾ ਰਹੇ ਨਿਵੇਕਲੇ ਕਾਰਜਾਂ ਕਰਕੇ ਪੂਰੇ ਦੇਸ਼ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਲਗਭਗ ਪਿਛਲੇ ਇੱਕ ਸਾਲ ਤੋਂ ਸਿੱਖਿਆ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸਖ਼ਤ ਮਿਹਨਤ ਕਰਕੇ ਸਰਕਾਰੀ ਸਕੂਲਾਂ ਦਾ ਮੁਹਾਂਦਰਾਂ ਹੀ ਬਦਲ ਦਿੱਤਾ ਹੈ। ਧੁੰਦਲੇ ਪਏ ਸਰਕਾਰੀ ਸਕੂਲ ਵੀ ਹੁਣ ਚਮਕ ਗਏ ਹਨ। ਸਰਕਾਰੀ ਸਕੂਲਾਂ ਦੀ ਇੰਨੇ ਘੱਟ ਸਮੇਂ ਵਿੱਚ ਬਦਲੀ ਤਸਵੀਰ ਨੇ ਪੂਰੇ ਦੇਸ਼ ਦਾ ਧਿਆਨ ਆਪਣੇ ਵੱਲ ਖਿਚਿਆ ਹੈ। ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੂਲਾਂ ਨੂੰ ਸਮਾਰਟ ਬਣਾਉਣ ਲਈ ਜਾਰੀ ਕੀਤੇ ਗਏ ਮਾਪਦੰਡਾਂ ਨੂੰ ਜਲਦ ਪੂਰਾ ਕਰਨ ਲਈ ਪੰਜਾਬ ਦੇ ਸਾਰੇ ਜ਼ਿਲ੍ਹੇ ਦਿਨ ਰਾਤ ਯਤਨਸ਼ੀਲ ਹਨ । ਪਰੰਤੂ ਜ਼ਿਲ੍ਹਾ ਪਟਿਆਲਾ ਆਪਣੇ ਸਮੂਹ 376 ਅਪਰ ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਬਣਾਉਣ ਵਿਚ ਝੰਡੀ ਗੱਡ ਕੇ ਪਹਿਲੇ ਸਥਾਨ ਤੇ ਆ ਖੜਿਆ ਹੈ ।

ਪੰਜਾਬ ਦਾ ਪਹਿਲਾ ਅੱਪਰ ਪ੍ਰਾਇਮਰੀ ਸਰਕਾਰੀ ਸਮਾਰਟ ਸਕੂਲਾਂ ਵਾਲਾ ਜ਼ਿਲ੍ਹਾ ਬਣਿਆ ਪਟਿਆਲਾ

ਪਟਿਆਲਾ ਦੇ ਸਮਾਰਟ ਬਣਨ ਵਾਲੇ ਇਹਨਾਂ 376 ਅੱਪਰ ਪ੍ਰਾਇਮਰੀ ਸਕੂਲਾਂ ਵਿੱਚ 173 ਮਿਡਲ, 94 ਹਾਈ ਅਤੇ 109 ਸੀਨੀਅਰ ਸੈਕੰਡਰੀ ਸਕੂਲ ਸ਼ਾਮਿਲ ਹਨ । ਜ਼ਿਲ੍ਹਾ ਪਟਿਆਲਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ)  ਕੁਲਭੂਸ਼ਣ ਸਿੰਘ ਬਾਜਵਾ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਕ੍ਰਿਸ਼ਨ ਕੁਮਾਰ ਜੀ ਦੀ ਪ੍ਰੇਰਨਾ ਅਤੇ ਨਿਗਰਾਨੀ ਸਦਕਾ ਅਸੀਂ ਪਟਿਆਲਾ ਜ਼ਿਲ੍ਹੇ ਦੇ ਸਮੁੱਚੇ ਅੱਪਰ ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਬਣਾਉਣ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਭਰ ਦੇ ਸਮਾਰਟ ਸਰਕਾਰੀ ਸਕੂਲਾਂ ਨੇ ਮਾਪਿਆਂ ਦਾ ਧਿਆਨ ਆਪਣੇ ਵੱਲ ਖਿਚਿਆ ਹੈ। ਸਕੂਲ ਮੁੱਖੀਆਂ ਨੇ ਕਰੜੀ ਮਿਹਨਤ ਕਰਕੇ ਸਕੂਲਾਂ ਦੇ ਪ੍ਰਬੰਧ ਨੂੰ ਬਦਲਣ ਵਿੱਚ ਪੂਰਾ ਸਹਿਯੋਗ ਦਿੱਤਾ ਹੈ। ਜਿਸ ਸਦਕਾ ਸਰਕਾਰੀ ਸਕੂਲਾਂ ਦੀ ਗੱਲ੍ਹ ਹੁਣ ਪੰਜਾਬ ਦੇ ਹਰ ਪਿੰਡ ਅਤੇ ਹਰ ਘਰ ਵਿੱਚ ਹੋਣ ਲੱਗੀ ਹੈ। ਪਿਛਲ਼ੇ ਸਾਲ ਪਟਿਆਲਾ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਵਧੀ ਗਿਣਤੀ ਤੋਂ ਪ੍ਰੇਰਣਾ ਲੈ ਕੇ ਸਮੂਹ ਸਕੂਲ ਮੁੱਖੀ ਅਤੇ ਅਧਿਆਪਕ ਇਸ ਵਰ੍ਹੇ ਹੋਰ ਵੱਧ ਵਿਦਿਆਰਥੀਆਂ ਦੀ ਇੰਨਰੋਲਮੈਂਟ ਵਧਾਉਣ ਦਾ ਟੀਚਾ ਮਿਥ ਚੁੱਕੇ ਹਨ । ਉਨ੍ਹਾਂ ਨੇ ਪਟਿਆਲਾ ਦੇ ਸਮੂਹ ਸਕੂਲ ਮੁੱਖੀਆਂ ਅਤੇ ਸਮੂਹ ਅਧਿਆਪਕਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਭ ਸਾਂਝੇ ਤੌਰ ਤੇ ਕੀਤੀ ਮਿਹਨਤ ਦਾ ਹੀ ਨਤੀਜਾ ਹੈ ਕਿ ਜ਼ਿਲ੍ਹਾ ਪਟਿਆਲਾ ਹਰ ਖੇਤਰ ਵਿਚ ਵੱਡੀਆਂ ਪੁਲਾਂਘਾਂ ਪੱਟ ਰਿਹਾ ਹੈ ਤੇ ਇਸ ਵਾਰ ਜ਼ਿਲ੍ਹਾ ਪਟਿਆਲਾ ਵਿਦਿਆਰਥੀਆਂ ਦੇ ਸੌ ਫੀਸਦੀ ਪਾਸ ਨਤੀਜੇ ਦੇ ਟੀਚੇ ਨੂੰ ਵੀ ਸਰ ਕਰ ਕੇ ਰਹੇਗਾ । ਉਨ੍ਹਾਂ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.)  ਮਨਜੀਤ ਸਿੰਘ ਤੇ ਸੁਖਵਿੰਦਰ ਕੁਮਾਰ ਖੋਸਲਾ ਜੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਟੀਮ ਵਰਕ ਨਾਲ ਹਰ ਟੀਚਾ ਸਰ ਕੀਤਾ ਜਾ ਸਕਦਾ ਹੈ ।

 

LATEST ARTICLES

Most Popular

Google Play Store