HomePunjabਪੰਜਾਬ ਸਰਕਾਰ ਵੱਲੋਂ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਤਕਨੀਕੀ ਸੰਸਥਾਵਾਂ ਨੂੰ 31 ਮਾਰਚ...

ਪੰਜਾਬ ਸਰਕਾਰ ਵੱਲੋਂ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਤਕਨੀਕੀ ਸੰਸਥਾਵਾਂ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਫੈਸਲਾ

ਪੰਜਾਬ ਸਰਕਾਰ ਵੱਲੋਂ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਤਕਨੀਕੀ ਸੰਸਥਾਵਾਂ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਫੈਸਲਾ

ਚੰਡੀਗੜ•, 14 ਮਾਰਚ :
ਪੰਜਾਬ ਸਰਕਾਰ ਵੱਲੋਂ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ, ਜਲੰਧਰ, ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ, ਬਠਿੰਡਾ, ਪੰਜਾਬ ਰਾਜ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਇੰਜਨੀਅਰਿੰਗ ਕਾਲਜ, ਪੰਜਾਬ ਰਾਜ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਬਹੁ-ਤਕਨੀਕੀ ਕਾਲਜ ਅਤੇ ਸਮੂਹ ਸਰਕਾਰੀ/ਗੈਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਫੈਸਲਾ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਹ ਫੈਸਲਾ ਕਰੋਨਾ ਵਾਇਰਸ (ਕੋਵਿਡ-19) ਦੇ ਖ਼ਤਰੇ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਲਿਆ ਗਿਆ ਹੈ।

ਉਨ•ਾਂ ਕਿਹਾ ਕਿ ਇਹ ਵਾਇਰਸ ਵਿਸ਼ਵ ਭਰ ਵਿੱਚ ਫੈਲ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਨੂੰ ਇਹਤਿਆਤੀ ਕਦਮ ਚੁੱਕਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ ।

ਪੰਜਾਬ ਸਰਕਾਰ ਵੱਲੋਂ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਤਕਨੀਕੀ ਸੰਸਥਾਵਾਂ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਫੈਸਲਾ-Photo courtesy-Internet

ਪੰਜਾਬ ਸਰਕਾਰ ਵੱਲੋਂ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਤਕਨੀਕੀ ਸੰਸਥਾਵਾਂ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਫੈਸਲਾ I ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੇ ਅਨੁਸਾਰ ਕਿਸੇ ਵੀ ਤਰ•ਾਂ ਦੇ ਪ੍ਰੋਗਰਾਮ/ਸੈਮੀਨਾਰ/ਮੀਟਿੰਗਾਂ/ਖੇਡਾਂ ਸਮਾਗਮ ਆਦਿ ਵੀ ਮੁਲਤਵੀ ਕੀਤੇ ਗਏ ਹਨ ਅਤੇ ਇਸਦੇ ਨਾਲ ਹੀ ਉਨ•ਾਂ ਦੱਸਿਆ ਕਿ ਕੋਈ ਵੀ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਸੰਸਥਾਵਾਂ ਵਿੱਚ ਹਾਜ਼ਰ ਨਹੀਂ ਹੋਵੇਗਾ, ਪ੍ਰੰਤੂ ਆਪਣੇ ਪੋਸਟਿੰਗ ਵਾਲੇ ਸਟੇਸ਼ਨ ‘ਤੇ ਉਪਲੱਬਧ ਰਹੇਗਾ ਤਾਂ ਜੋ ਲੋੜ ਪੈਣ ਤੇ ਉਨ•ਾਂ ਨੂੰ ਬੁਲਾਇਆ ਜਾ ਸਕੇ।

LATEST ARTICLES

Most Popular

Google Play Store