HomeCovid-19-Updateਮਾਨਸਾ ਡਿਪਟੀ ਕਮਿਸ਼ਨਰ ਨੇ ਸਫਾਈ ਸੇਵਕਾਂ ਨੂੰ ਕੀਤੀ ਰਾਸ਼ਨ ਕਿੱਟਾਂ ਦੀ ਵੰਡ

ਮਾਨਸਾ ਡਿਪਟੀ ਕਮਿਸ਼ਨਰ ਨੇ ਸਫਾਈ ਸੇਵਕਾਂ ਨੂੰ ਕੀਤੀ ਰਾਸ਼ਨ ਕਿੱਟਾਂ ਦੀ ਵੰਡ

ਮਾਨਸਾ ਡਿਪਟੀ ਕਮਿਸ਼ਨਰ ਨੇ ਸਫਾਈ ਸੇਵਕਾਂ ਨੂੰ ਕੀਤੀ ਰਾਸ਼ਨ ਕਿੱਟਾਂ ਦੀ ਵੰਡ

– ਮਾਨਸਾ, 21 ਮਈ (                           ) :

ਕਰਫਿਊ ਦੌਰਾਨ ਜ਼ਿਲ੍ਹੇ ਨੂੰ ਸੁੰਦਰ ਦਿੱਖ ਪ੍ਰਦਾਨ ਕਰਨ ਅਤੇ ਸ਼ਹਿਰ ਦੀ ਸਾਫ਼-ਸਫਾਈ ਕਰਨ ਵਾਲੇ ਸਫਾਈ ਸੇਵਕਾਂ ਨੂੰ ਅੱਜ ਡਿਪਟੀ ਕਮਿਸ਼ਨਰ ਮਾਨਸਾ ਨੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ  ਗੁਰਪਾਲ ਸਿੰਘ ਚਹਿਲ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਵੀ ਇਨ੍ਹਾਂ ਸਫਾਈ ਸੇਵਕਾਂ ਵੱਲੋਂ ਆਪਣੀ ਡਿਊਟੀ ਬਹੁਤ ਹੀ ਵਧੀਆ ਢੰਗ ਨਾਲ ਨਿਭਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ  ਚਹਿਲ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਕਾਰਨ ਲਗਾਏ ਗਏ ਕਰਫਿਊ ਦੌਰਾਨ ਇਨ੍ਹਾਂ ਸਫਾਈ ਸੇਵਕਾਂ ਵੱਲੋਂ ਸ਼ਹਿਰ, ਪਿੰਡਾਂ ਦੀਆਂ ਗਲੀਆਂ-ਨਾਲੀਆਂ ਦੀ ਪੂਰੀ ਸਾਫ਼-ਸਫਾਈ ਕੀਤੀ ਗਈ, ਜਿਸ ਨਾਲ ਜਿੱਥੇ ਜ਼ਿਲ੍ਹੇ ਨੂੰ ਸੁੰਦਰ ਦਿੱਖ ਪ੍ਰਾਪਤ ਹੋਈ ਹੈ, ਉਥੇ ਹੀ ਗੰਦਗੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਵੀ ਬਚਾਅ ਹੁੰਦਾ ਹੈ।

ਮਾਨਸਾ ਡਿਪਟੀ ਕਮਿਸ਼ਨਰ ਨੇ ਸਫਾਈ ਸੇਵਕਾਂ ਨੂੰ ਕੀਤੀ ਰਾਸ਼ਨ ਕਿੱਟਾਂ ਦੀ ਵੰਡ
ਡਿਪਟੀ ਕਮਿਸ਼ਨਰ  ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਅੱਜ ਇਨ੍ਹਾਂ ਸਫਾਈ ਸੇਵਕਾਂ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ ਹੈ।ਇਸ ਮੌਕੇ ਸਫਾਈ ਸੇਵਕਾਂ ਵੱਲੋਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਗਿਆ।

 

LATEST ARTICLES

Most Popular

Google Play Store