Homeਪੰਜਾਬੀ ਖਬਰਾਂਮੁੱਖ ਮੰਤਰੀ ਚੰਨੀ ਨੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਦੀ ਰਿਹਾਇਸ਼ 'ਤੇ...

ਮੁੱਖ ਮੰਤਰੀ ਚੰਨੀ ਨੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਦੀ ਰਿਹਾਇਸ਼ ‘ਤੇ ਜਾ ਕੇ ਕੀਤੀ ਮੁਲਾਕਾਤ

ਮੁੱਖ ਮੰਤਰੀ ਚੰਨੀ ਨੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਦੀ ਰਿਹਾਇਸ਼ ‘ਤੇ ਜਾ ਕੇ ਕੀਤੀ ਮੁਲਾਕਾਤ

ਬਠਿੰਡਾ, 16 ਅਕਤੂਬਰ:

ਪੰਜਾਬ ਦੇ ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ ਨੇ ਆਪਣੇ ਬਠਿੰਡਾ ਦੌਰੇ ਦੌਰਾਨ ਡਿਪਟੀ ਸਪੀਕਰ  ਅਜਾਇਬ ਸਿੰਘ ਭੱਟੀ ਦੀ ਰਿਹਾਇਸ਼ ਤੇ ਵਿਸ਼ੇਸ਼ ਤੌਰ ਉੱਤੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਿੱਤ ਮੰਤਰੀ  ਮਨਪ੍ਰੀਤ ਸਿੰਘ ਬਾਦਲ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਭੱਟੀ ਸਮੇਤ ਹੋਰ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨਾਲ ਚਾਹ ਦਾ ਕੱਪ ਸਾਂਝਾ ਕੀਤਾ ਅਤੇ ਪਰਿਵਾਰ ਦੀ ਚੜ੍ਹਦੀਕਲਾ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਮੁੱਖ ਮੰਤਰੀ  ਚੰਨੀ ਨੇ ਦੱਸਿਆ ਕਿ ਸੂਬੇ ਦੇ ਸਰਵ ਪੱਖੀ ਵਿਕਾਸ ਅਤੇ ਲੋੜਵੰਦ ਲੋਕਾਂ ਨੂੰ ਹਰੇਕ ਭਲਾਈ ਯੋਜਨਾ ਦਾ ਲਾਭ ਜ਼ਮੀਨੀ ਪੱਧਰ ਉੱਤੇ ਮੁਹੱਈਆ ਕਰਵਾਉਣਾ ਸਰਕਾਰ ਦਾ ਮੁੱਖ ਟੀਚਾ ਹੈ ਜਿਸ ਵਿਚ ਸਭ ਦਾ ਯੋਗਦਾਨ ਮਹੱਤਵਪੂਰਨ ਹੈ। ਮੁੱਖ ਮੰਤਰੀ  ਚੰਨੀ ਨੇ ਕਿਹਾ ਕਿ ਸੂਬੇ ਦੇ ਸ਼ਹਿਰੀ ਅਤੇ ਦਿਹਾਤੀ ਵਿਕਾਸ ਕਾਰਜਾਂ ਸਬੰਧੀ ਯੋਜਨਾਬੱਧ ਢੰਗ ਨਾਲ ਕਦਮ ਪੁੱਟੇ ਜਾ ਰਹੇ ਹਨ।

ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਨੇ  ਭੱਟੀ, ਉਨ੍ਹਾਂ ਦੀ ਧਰਮ ਪਤਨੀ, ਬੇਟੇ ਅਮਨਪ੍ਰੀਤ ਸਿੰਘ ਭੱਟੀ, ਬੇਟੀ ਸਮੇਤ ਹੋਰ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨਾਲ ਸਮਾਂ ਬਿਤਾਇਆ ਅਤੇ ਪਰਿਵਾਰਕ ਗੱਲਾਂ ਸਾਂਝੀਆਂ ਕੀਤੀਆਂ।

ਮੁੱਖ ਮੰਤਰੀ ਚੰਨੀ ਨੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਦੀ ਰਿਹਾਇਸ਼ 'ਤੇ ਜਾ ਕੇ ਕੀਤੀ ਮੁਲਾਕਾਤ

ਇਸ ਦੌਰਾਨ ਡਿਪਟੀ ਸਪੀਕਰ  ਅਜਾਇਬ ਸਿੰਘ ਭੱਟੀ ਨੇ ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ  ਚੰਨੀ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਦਿਖਾਈ ਗਈ ਨਿੱਜੀ ਦਿਲਚਸਪੀ ਲਈ ਉਹ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਮੇਸ਼ਾਂ ਰਿਣੀ ਰਹਿਣਗੇ।  ਭੱਟੀ ਨੇ ਕਿਹਾ ਕਿ ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ ਵੱਲੋਂ ਦਿਨ ਰਾਤ ਅਣਥੱਕ ਸੇਵਾ ਕਰਦਿਆਂ ਸੂਬੇ ਦੇ ਕਾਇਆ ਕਲਪ ਲਈ ਖੁਦ ਕਮਾਨ ਸੰਭਾਲੀ ਗਈ ਹੈ ਜਿਸ ਲਈ ਮੁੱਖ ਮੰਤਰੀ ਵਧਾਈ ਦੇ ਪਾਤਰ ਹਨ।

ਮੁੱਖ ਮੰਤਰੀ ਚੰਨੀ ਨੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਦੀ ਰਿਹਾਇਸ਼ ‘ਤੇ ਜਾ ਕੇ ਕੀਤੀ ਮੁਲਾਕਾਤ I ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ  ਪਵਨ ਗੋਇਲ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਵਿਧਾਇਕ  ਜਗਦੇਵ ਸਿੰਘ ਕਮਾਲੂ, ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ  ਹੁਸਨ ਲਾਲ, ਡਿਪਟੀ ਕਮਿਸ਼ਨਰ  ਅਰਵਿੰਦ ਪਾਲ ਸਿੰਘ ਸੰਧੂ, ਐੱਸ ਐੱਸ ਪੀ ਅਜੈ ਮਲੂਜਾ, ਸਾਬਕਾ ਮੰਤਰੀ  ਹਰਮਿੰਦਰ ਸਿੰਘ ਜੱਸੀ , ਨਰਿੰਦਰ ਭਲੇਰੀਆ ਚੇਅਰਮੈਨ ਹਾਊਸਫੈੱਡ ਪੰਜਾਬ, ਤੇਜਾ ਸਿੰਘ ਚੇਅਰਮੈਨ, ਬਿਕਰਮਜੀਤ ਸਿੰਘ ਬਿੱਕਾ ਸਾਬਕਾ ਚੇਅਰਮੈਨ, ਅਵਤਾਰ ਸਿੰਘ ਗੋਨਿਆਣਾ, ਗੁਰਦੀਪ ਸਿੰਘ ਭੋਖੜਾ ਬਲਾਕ ਪ੍ਰਧਾਨ, ਸ਼ੁਬਦੀਪ ਸਿੰਘ ਬਿੱਟੂ ਪ੍ਰਧਾਨ ਨਗਰ ਕੌਂਸਲ, ਲਖਵਿੰਦਰ ਲੱਖਾ ਚੇਅਰਮੈਨ, ਜਸਵੀਰ ਕੌਰ ਚੇਅਰਮੈਨ, ਗੋਬਿੰਦ ਰਾਮ ਸਾਬਕਾ ਪ੍ਰਧਾਨ ਤੇ ਮੱਖਣ ਸਿੰਘ ਨੰਦਗੜ੍ਹ ਸਮੇਤ ਹੋਰ ਵੀ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

 

LATEST ARTICLES

Most Popular

Google Play Store