Homeਪੰਜਾਬੀ ਖਬਰਾਂਮੰਡੀਆਂ ਵਿਚ ਮੀਂਹ ਤੋਂ ਕਣਕ ਨੂੰ ਬਚਾਉਣ ਲਈ ਜਿਲ੍ਹਾ ਤਰਨ ਤਾਰਨ ਪ੍ਰਸ਼ਾਸ਼ਨ...

ਮੰਡੀਆਂ ਵਿਚ ਮੀਂਹ ਤੋਂ ਕਣਕ ਨੂੰ ਬਚਾਉਣ ਲਈ ਜਿਲ੍ਹਾ ਤਰਨ ਤਾਰਨ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਲੋੜੀਂਦੇ ਪ੍ਰਬੰਧ; 218127 ਮੀਟਰਿਕ ਟਨ ਕਣਕ ਦੀ ਆਮਦ – ਡੀ.ਸੀ.

ਮੰਡੀਆਂ ਵਿਚ ਮੀਂਹ ਤੋਂ ਕਣਕ ਨੂੰ ਬਚਾਉਣ ਲਈ ਜਿਲ੍ਹਾ ਤਰਨ ਤਾਰਨ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਲੋੜੀਂਦੇ ਪ੍ਰਬੰਧ; 218127 ਮੀਟਰਿਕ ਟਨ ਕਣਕ ਦੀ ਆਮਦ – ਡੀ.ਸੀ.

ਤਰਨ ਤਾਰਨ, 20 ਅਪ੍ਰੈਲ :

ਕਣਕ ਦੇ ਖਰੀਦ ਪ੍ਰਕਿਰਿਆ ਦੌਰਾਨ ਮੀਂਹ ਦੇ ਮੌਸਮ ਨੰੁ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਆਈ ਕਣਕ ਨੂੰ ਬਚਾਉਣ ਲਈ ਜਿਲ੍ਹਾ ਪ੍ਰਸ਼ਾਸ਼ਨ ਤਰਨ ਤਾਰਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ  ਕੁਲਵੰਤ ਸਿੰਘ ਨੇ ਦੱਸਿਆ ਕਿ ਜਿਲ੍ਹਾ ਮੰਡੀ ਅਫਸਰ ਤਰਨ ਤਾਰਨ ਤੇ ਖਰੀਦ ਏਜੰਸੀਆਂ ਦੇ ਜਿਲ੍ਹਾ ਮੈਨੇਜ਼ਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਆੜ੍ਹਤੀਆਂ ਨਾਲ ਰਾਬਤਾ ਕਾਇਮ ਕਰਕੇ ਮੀਂਹ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਕਣਕ ਨੂੰ ਬਚਾਉਣ ਲਈ ਹਰੇਕ ਮੰਡੀ ਵਿਚ ਤਰਪਾਲਾਂ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ।

ਜਿਲ੍ਹਾ ਮੰਡੀ ਅਫਸਰ ਤਰਨ ਤਾਰਨ  ਅਜੈਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਸਮੂਹ ਮਾਰਕੀਟ ਕਮੇਟੀਆਂ ਦੇ ਸਕੱਤਰਾਂ ਨੂੰ ਕਣਕ ਦੀਆਂ ਢੇਰੀਆਂ ਨੂੰ ਲੋੜ ਪੈਣ ’ਤੇ ਤੁਰੰਤ ਢਕੇ ਜਾਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਤਾਂ ਜੋ ਕਿਸਾਨਾਂ ਦੀ ਫਸਲ ਨੂੰ ਕੋਈ ਨੁਕਸਾਨ ਨਾ ਹੋਵੇ।

ਮੰਡੀਆਂ ਵਿਚ ਮੀਂਹ ਤੋਂ ਕਣਕ ਨੂੰ ਬਚਾਉਣ ਲਈ ਜਿਲ੍ਹਾ ਤਰਨ ਤਾਰਨ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਲੋੜੀਂਦੇ ਪ੍ਰਬੰਧ; 218127 ਮੀਟਰਿਕ ਟਨ ਕਣਕ ਦੀ ਆਮਦ – ਡੀ.ਸੀ. I ਉਹਨਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

ਮੰਡੀਆਂ ਵਿਚ ਮੀਂਹ ਤੋਂ ਕਣਕ ਨੂੰ ਬਚਾਉਣ ਲਈ ਜਿਲ੍ਹਾ ਤਰਨ ਤਾਰਨ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਲੋੜੀਂਦੇ ਪ੍ਰਬੰਧ; 218127 ਮੀਟਰਿਕ ਟਨ ਕਣਕ ਦੀ ਆਮਦ - ਡੀ.ਸੀ.

ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 08 ਕਰੋੜ 75 ਲੱਖ ਰੁਪਏ ਅਦਾਇਗੀ ਕੀਤੀ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ  ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 2,18,127 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1,90,213 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ 1,90,213 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 52241 ਮੀਟ੍ਰਿਕ ਟਨ, ਐੱਫ਼. ਸੀ. ਆਈ. ਵੱਲੋਂ 26134, ਮਾਰਕਫੈੱਡ ਵੱਲੋਂ 52481 ਮੀਟ੍ਰਿਕ ਟਨ, ਪਨਸਪ ਵੱਲੋਂ 37495 ਮੀਟ੍ਰਿਕ ਟਨ ਅਤੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 21862 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।

ਉਹਨਾਂ ਦੱਸਿਆ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਉਹਨਾਂ ਕਿਹਾ ਕਿ ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।

ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ।ਉਹਨਾਂ ਕਿਹਾ ਕਿ ਮੰਡੀਆਂ ਵਿੱਚ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।

 

LATEST ARTICLES

Most Popular

Google Play Store