Homeਪੰਜਾਬੀ ਖਬਰਾਂਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਚਮਕੌਰ ਸਾਹਿਬ ਦੇ ਵਿਕਾਸ ਕਾਰਜਾਂ ਦੀ...

ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਚਮਕੌਰ ਸਾਹਿਬ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ

ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਚਮਕੌਰ ਸਾਹਿਬ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ

ਬਹਾਦਰਜੀਤ ਸਿੰਘ /ਰੂਪਨਗਰ, 25 ਮਾਰਚ,2022
ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ: ਚਰਨਜੀਤ ਸਿੰਘ ਨੇ ਸ਼ੁੱਕਰਵਾਰ ਨੂੰ ਮਿੰਨੀ ਸਕੱਤਰੇਤ ਰੂਪਨਗਰ ਦੇ ਕਮੇਟੀ ਰੂਮ ਵਿੱਚ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ।

ਇਸ ਉੱਚ ਪੱਧਰੀ ਮੀਟਿੰਗ ਵਿੱਚ ਡਾ:ਚਰਨਜੀਤ ਸਿੰਘ ਨੇ ਵੱਖ-ਵੱਖ ਅਫਸਰਾਂ ਤੋਂ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਪ੍ਰਗਤੀ ਰਿਪੋਰਟ ਬਾਰੇ ਵਿਚਾਰ-ਵਟਾਂਦਰਾਂ ਕੀਤਾ, ਜਿਸ ਵਿਚ ਸਾਰੇ ਅਫਸਰਾਂ ਵੱਲੋਂ  ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਦੇ ਵਿਕਾਸ ਕਾਰਜਾਂ ਬਾਰੇ ਦੱਸਿਆ ਗਿਆ।

ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਚਮਕੌਰ ਸਾਹਿਬ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ

ਮੀਟਿੰਗ ਵਿਚ ਡਾ:ਚਰਨਜੀਤ ਸਿੰਘ ਵਲੋਂ ਸਮੂਹ ਅਫਸਰਾਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਮਿਥੇ ਸਮੇਂ ਦੇ ਅੰਦਰ ਮੁਕੰਮਲ ਕੀਤੇ ਜਾਣਗੇ।
ਡਾ::ਚਰਨਜੀਤ ਸਿੰਘ ਨੇ ਮੋਰਿੰਡਾ ਵਿਚ ਸੀਵਰੇਜ ਦੇ ਚਲ ਰਹੇ ਕੰਮ ਨੂੰ ਜਲਦ ਮੁਕੰਮਲ ਕਰਨ ਅਤੇ ਮੋਰਿੰਡਾ ਵਿਚ ਰੇਲਵੇ ਅੰਡਰ ਬ੍ਰਿਜ ਦੇ ਕੰਮ ਨੂੰ ਮੁਕੰਮਲ ਕਰਨ ਲਹੀ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਕੁਝ ਕੰਮਾਂ ਦੇ ਲਈ ਜਿਵੇਂ ਕਿ ਖੁਰਾਕ ਸਪਲਾਈ ਵਿਭਾਗ ਦੇ ਸ੍ਰੀ ਚਮਕੋਰ ਸਾਹਬਿ ਵਿਖੇ ਗੋਦਾਮ, ਆਦਿ ਵਿਖੇ ਉੱਤੇ ਮੋਕੇ ਤੇ ਜਾਇਜ਼ਾ ਲੈਣ ਲਈ ਅਧਿਕਾਰੀਆਂ ਨੂੰ ਕਿਹਾ।

ਉਨ੍ਹਾਂ ਵਲੋਂ ਵੱਖ-ਵੱਖ ਵਿਭਾਗੀ ਕੰਮਾਂ ਦੇ ਲਈ ਅਧਿਕਾਰੀਆਂ ਪਾਸੋਂ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਲਈ ਟੀਚੇ ਵੀ ਨਿਰਧਾਰਿਤ ਕੀਤੇ ਗਏ ਅਤੇ ਹਲਕੇ ਵਿਚ ਵੱਖ-ਵੱਖ ਸੜਕਾਂ ਦੀ ਰਿਪੇਅਰ ਅਤੇ ਉਸਾਰੀ ਸਬੰਧੀ ਕਾਰਜਾਂ ਦਾ ਜਾਇਜ਼ਾ ਲਿਆ।

ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ  ਸੋਨਾਲੀ ਗਿਰੀ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ)ਰੂਪਨਗਰ ਦਿਨੇਸ਼ ਵਿਸ਼ਿਟ ਉਪ ਮੰਡਲ ਮੈਜਿਸਟਰੇਟ,ਸ੍ਰੀ ਚਮਕੌਰ ਸਾਹਿਬ ਪਰਮਜੀਤ ਸਿੰਘ ਅਤੇ ਮੋਰਿੰਡਾ ਰਵਿੰਦਰਪਾਲ ਸਿੰਘ, ਸਿਵਲ ਸਰਜਨ, ਰੂਪਨਗਰ ਡਾ. ਪਰਮਿੰਦਰ ਕੁਮਾਰ, ਵਣ ਮੰਡਲ ਅਫਸਰ  ਨਰੇਸ਼ ਮਹਾਜਨ, ਜ਼ਿਮਾਲ ਅਫਸਰ  ਗੁਰਜਿੰਦਰ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

 

LATEST ARTICLES

Most Popular

Google Play Store