Homeਪੰਜਾਬੀ ਖਬਰਾਂਸਾਰੇ 694 ਪੋਲਿੰਗ ਬੂਥਾਂ ਵਿੱਚ ਮਾਸਕ, ਦਸਤਾਨੇ, ਥਰਮਲ ਸਕੈਨਰ ਅਤੇ ਹੈਂਡ ਸੈਨੀਟਾਈਜ਼ਰਾਂ...

ਸਾਰੇ 694 ਪੋਲਿੰਗ ਬੂਥਾਂ ਵਿੱਚ ਮਾਸਕ, ਦਸਤਾਨੇ, ਥਰਮਲ ਸਕੈਨਰ ਅਤੇ ਹੈਂਡ ਸੈਨੀਟਾਈਜ਼ਰਾਂ ਦਾ ਪ੍ਰਬੰਧ ਕੀਤਾ ਜਾਵੇਗਾ- ਸੋਨਾਲੀ ਗਿਰੀ

ਸਾਰੇ 694 ਪੋਲਿੰਗ ਬੂਥਾਂ ਵਿੱਚ ਮਾਸਕ, ਦਸਤਾਨੇ, ਥਰਮਲ ਸਕੈਨਰ ਅਤੇ ਹੈਂਡ ਸੈਨੀਟਾਈਜ਼ਰਾਂ ਦਾ ਪ੍ਰਬੰਧ ਕੀਤਾ ਜਾਵੇਗਾ- ਸੋਨਾਲੀ ਗਿਰੀ

ਬਹਾਦਰਜੀਤ ਸਿੰਘ /ਰੂਪਨਗਰ, 9 ਫਰਵਰੀ,2022
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੂਪਨਗਰ ਦੇ ਸਾਰੇ 694 ਪੋਲਿੰਗ ਬੂਥਾਂ ’ਤੇ ਮਾਸਕ, ਦਸਤਾਨੇ, ਥਰਮਲ ਸਕੈਨਿੰਗ, ਸੈਨੀਟਾਈਜ਼ਰ, ਪੀ.ਪੀ.ਈ. ਕਿੱਟਾਂ, ਫੇਸ ਸ਼ੀਲਡਾਂ ਅਤੇ ਹੋਰ ਪੁੱਖਤਾ ਪ੍ਰਬੰਧ ਕੀਤੇ ਜਾਣਗੇ।

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਨ ਇਸ ਮਹਾਂਮਾਰੀ ਦੌਰਾਨ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਚੋਣਾਂ ਕਰਵਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਰੂਪਨਗਰ ਜ਼ਿਲ੍ਹੇ ਦੇ ਸਾਰੇ 3 ਵਿਧਾਨ ਸਭਾ ਹਲਕਿਆਂ ਵਿੱਚ 694 ਪੋਲਿੰਗ ਬੂਥ ਹਨ ਜਿੱਥੇ ਵੋਟਰਾਂ ਅਤੇ ਪੋਲਿੰਗ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਵਿਡ ਸੁਰੱਖਿਆ ਉਪਾਅ ਕੀਤੇ ਜਾਣਗੇ।

ਸਾਰੇ 694 ਪੋਲਿੰਗ ਬੂਥਾਂ ਵਿੱਚ ਮਾਸਕ, ਦਸਤਾਨੇ, ਥਰਮਲ ਸਕੈਨਰ ਅਤੇ ਹੈਂਡ ਸੈਨੀਟਾਈਜ਼ਰਾਂ ਦਾ ਪ੍ਰਬੰਧ ਕੀਤਾ ਜਾਵੇਗਾ- ਸੋਨਾਲੀ ਗਿਰੀ

ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ, ਸਮਾਜਿਕ ਦੂਰੀ ਬਣਾਈ ਰੱਖਣ ਤੋਂ ਇਲਾਵਾ ਸਾਰੇ ਪੋਲਿੰਗ ਬੂਥਾਂ ਦੇ ਪ੍ਰਵੇਸ਼ ਦੁਆਰ ’ਤੇ ਥਰਮਲ ਸਕ੍ਰੀਨਿੰਗ ਨੂੰ ਯਕੀਨੀ ਬਣਾਇਆ ਜਾਵੇਗਾ ਜਿਸ ਲਈ ਏ.ਐਨੱ.ਐਮਜ਼, ਆਸ਼ਾ ਅਤੇ ਆਂਗਣਵਾੜੀ ਵਰਕਰਾਂ ਨੂੰ ਬੂਥ ਕੋਵਿਡ ਕੰਟਰੋਲ ਮੈਨੇਜਮੈਂਟ ਲਈ ਤਾਇਨਾਤ ਕੀਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਇੱਕ ਹੱਥ ਲਈ ਦਸਤਾਨੇ ਦਿੱਤੇ ਜਾਣਗੇ ਜਿਸ ਦੀ ਵਰਤੋਂ ਉਹ ਵੋਟਿੰਗ ਮਸ਼ੀਨ ਦੇ ਬਟਨ ਨੂੰ ਦਬਾਉਣ ਅਤੇ ਦਸਤਖਤ ਕਰਨ ਲਈ ਕਰਨਗੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਧ ਤਾਪਮਾਨ ਦਰਜ ਕਰਨ ਵਾਲੇ ਜਾਂ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਨੂੰ ਪੋਲਿੰਗ ਵਾਲੇ ਦਿਨ (20 ਫਰਵਰੀ) ਦੇ ਆਖਰੀ ਘੰਟੇ ਵਿੱਚ ਆ ਕੇ ਵੋਟ ਪਾਉਣ ਲਈ ਕਿਹਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਵੋਟਰਾਂ ਅਤੇ ਪੋਲਿੰਗ ਕਰਮਚਾਰੀਆਂ ਦੀ ਸੁਰੱਖਿਆ ਸਾਡੀ ਮੁੱਖ ਚਿੰਤਾ ਹੈ ਅਤੇ ਇਨ੍ਹਾਂ ਸਾਰੇ ਪੋਲਿੰਗ ਬੂਥਾਂ ’ਤੇ ਪੈਦਾ ਹੋਣ ਵਾਲੇ ਕੂੜੇ ਦੇ ਬਾਇਓ-ਮੈਡੀਕਲ ਵੇਸਟ ਪ੍ਰਬੰਧਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਅੱਗੇ ਕਿਹਾ ਕਿ ਹਰੇਕ ਪੋਲਿੰਗ ਬੂਥ ਨੂੰ ਇੱਕ ਪੀਲੇ ਅਤੇ ਲਾਲ ਰੰਗ ਦੇ ਕੂੜੇਦਾਨ ਦਿੱਤੇ ਗਏ ਹਨ ਜਿੱਥੇ ਇਹ ਕੂੜਾ ਡੰਪ ਕੀਤਾ ਜਾਵੇਗਾ ਅਤੇ ਬਾਅਦ ਵਿੱਚ ਇਸ ਬਾਇਓ-ਵੇਸਟ ਨੂੰ ਹਰੇਕ ਹਲਕੇ ਦੇ ਸਾਰੇ ਬੂਥਾਂ ਤੋਂ ਕੁਲੈਕਸ਼ਨ ਸੈਂਟਰਾਂ ਤੱਕ ਇਕੱਠਾ ਕਰਕੇ ਨਿੱਜੀ ਕੰਪਨੀ ਦੁਆਰਾ ਵਿਗਿਆਨਕ ਢੰਗ ਨਾਲ ਨਿਪਟਾਇਆ ਜਾਵੇਗਾ।

 

LATEST ARTICLES

Most Popular

Google Play Store