Homeਪੰਜਾਬੀ ਖਬਰਾਂਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਚੁੱਕਿਆ ਬੀਬੀਐਮਬੀ ਦਾ ਮੁੱਦਾ;...

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ ‘ਚ ਚੁੱਕਿਆ ਬੀਬੀਐਮਬੀ ਦਾ ਮੁੱਦਾ; ਪੰਜਾਬ ਨਾਲ ਪੱਖਪਾਤ ਕਰਾਰ ਦਿੱਤਾ

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ ‘ਚ ਚੁੱਕਿਆ ਬੀਬੀਐਮਬੀ ਦਾ ਮੁੱਦਾ; ਪੰਜਾਬ ਨਾਲ ਪੱਖਪਾਤ ਕਰਾਰ  ਦਿੱਤਾ

ਬਹਾਦਰਜੀਤ ਸਿੰਘ, ਰੂਪਨਗਰ,24 ਮਾਰਚ,2022

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਲੋਕ ਸਭਾ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਪ੍ਰਬੰਧਾਂ ਨਾਲ ਸਬੰਧਤ ਨਿਯਮਾਂ ਵਿੱਚ ਕੇਂਦਰ ਸਰਕਾਰ ਵੱਲੋਂ ਕੀਤੀਆਂ ਤਬਦੀਲੀਆਂ ਦਾ ਮੁੱਦਾ ਉਠਾਉਂਦਿਆਂ ਇਸਨੂੰ ਪੰਜਾਬ ਨਾਲ ਪੱਖਪਾਤੀ ਰਵੱਈਆ ਕਰਾਰ ਦਿੱਤਾ ਹੈ ਤੇ ਫੈਸਲਾ ਵਾਪਸ ਲੈਣ ਦੀ ਮੰਗ ਕੀਤੀ ਹੈ।

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਚੁੱਕਿਆ ਬੀਬੀਐਮਬੀ ਦਾ ਮੁੱਦਾ; ਪੰਜਾਬ ਨਾਲ ਪੱਖਪਾਤ ਕਰਾਰ  ਦਿੱਤਾ
Manish Tiwari

ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਜਦੋਂ ਭਾਖੜਾ ਨੰਗਲ ਡੈਮ ਬਣਿਆ ਸੀ, ਤਾਂ ਪੰਜਾਬ ਵੱਡਾ ਸੂਬਾ ਹੋਇਆ ਕਰਦਾ ਸੀ।  ਉਸ ਡੈਮ ਦਾ ਇੱਕ ਹਿੱਸਾ ਉਨ੍ਹਾਂ ਦੇ ਸੰਸਦੀ ਹਲਕੇ ਨੰਗਲ ਵਿੱਚ ਪੈਂਦਾ ਹੈ, ਜਦਕਿ ਦੂਜਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੇ ਲੋਕ ਸਭਾ ਹਲਕੇ ਵਿੱਚ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਗਠਨ 1967 ਵਿੱਚ ਪੰਜਾਬ ਦੇ ਪੁਨਰਗਠਨ ਦੌਰਾਨ ਹੋਇਆ ਸੀ।  ਇਸ ਨਾਲ ਸਬੰਧਤ ਐਕਟ ਦੀ ਧਾਰਾ 79 (5) ਤਹਿਤ ਇਸ ਡੈਮ ਦੇ ਸੰਚਾਲਨ ਦਾ ਖਰਚਾ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਕੁਝ ਹਿੱਸਾ ਹਿਮਾਚਲ ਪ੍ਰਦੇਸ਼ ਵਿਚਾਲੇ ਆਪਸ ਵਿੱਚ ਵੰਡਿਆ ਗਿਆ ਹੈ।  ਪੰਜਾਬ ਅਤੇ ਹਰਿਆਣਾ ਅਜੇ ਵੀ ਇਸ ਪ੍ਰੋਜੈਕਟ ਦਾ ਸਭ ਤੋਂ ਵੱਧ ਲਾਭ ਉਠਾ ਰਹੇ ਹਨ। ਇਸ ਤਹਿਤ 1967 ਤੋਂ ਇਹ ਰਸਮੀ ਤੌਰ ‘ਤੇ ਲਾਗੂ ਹੈ ਕਿ ਮੈਂਬਰ ਪਾਵਰ ਪੰਜਾਬ ਅਤੇ ਮੈਂਬਰ ਸਿੰਚਾਈ ਹਰਿਆਣਾ ਦੇ ਰਹਿਣਗੇ। ਪਰੰਤੂ ਹਾਲ ਹੀ ਵਿੱਚ ਕੇਂਦਰ ਸਰਕਾਰ ਵੱਲੋਂ ਨਿਯਮਾਂ ਵਿੱਚ ਬਦਲਾਅ ਕਰਦਿਆਂ ਇਨ੍ਹਾਂ ਦੋਵਾਂ ਅਸਾਮੀਆਂ ਨੂੰ ਪਹਿਲਾਂ ਵਾਂਗ ਪੱਕਾ ਨਹੀਂ ਰੱਖਿਆ ਗਿਆ। ਜਿਸ ਕਾਰਨ ਉਹ ਇਨ੍ਹਾਂ ਨਿਯਮਾਂ ਨੂੰ ਬਦਲਣ ਅਤੇ ਪੰਜਾਬ ਨਾਲ ਕੀਤੇ ਗਏ ਪੱਖਪਾਤ ਸਬੰਧੀ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਮੰਗ ਕਰਦੇ ਹਨ।

 

LATEST ARTICLES

Most Popular

Google Play Store