Homeਪੰਜਾਬੀ ਖਬਰਾਂਨਾਮਜ਼ਦਗੀਆਂ ਦੇ ਪੰਜਵੇਂ ਦਿਨ ਜ਼ਿਲ੍ਹਾ ਪਟਿਆਲਾ 'ਚ 55 ਉਮੀਦਵਾਰਾਂ ਨੇ ਭਰੇ ਕਾਗਜ਼

ਨਾਮਜ਼ਦਗੀਆਂ ਦੇ ਪੰਜਵੇਂ ਦਿਨ ਜ਼ਿਲ੍ਹਾ ਪਟਿਆਲਾ ‘ਚ 55 ਉਮੀਦਵਾਰਾਂ ਨੇ ਭਰੇ ਕਾਗਜ਼

ਨਾਮਜ਼ਦਗੀਆਂ ਦੇ ਪੰਜਵੇਂ ਦਿਨ ਜ਼ਿਲ੍ਹਾ ਪਟਿਆਲਾ ‘ਚ 55 ਉਮੀਦਵਾਰਾਂ ਨੇ ਭਰੇ ਕਾਗਜ਼

ਪਟਿਆਲਾ, 31 ਜਨਵਰੀ:
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ  ਸੰਦੀਪ ਹੰਸ ਨੇ ਦੱਸਿਆ ਕਿ ਨਾਮਜ਼ਦਗੀਆਂ ਦੇ ਪੰਜਵੇਂ ਦਿਨ ਅੱਜ ਪਟਿਆਲਾ ਜ਼ਿਲ੍ਹੇ ਦੇ ਅੱਠ ਵਿਧਾਨ ਸਭਾ ਚੋਣ ਹਲਕਿਆਂ ‘ਚ 55 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ।

ਜ਼ਿਲ੍ਹਾ ਚੋਣ ਅਫ਼ਸਰ  ਸੰਦੀਪ ਹੰਸ ਨੇ ਦੱਸਿਆ ਕਿ ਅੱਜ ਵਿਧਾਨ ਸਭਾ ਹਲਕਾ 115-ਪਟਿਆਲਾ ‘ਚ ਰਿਟਰਨਿੰਗ ਅਫ਼ਸਰ ਚਰਨਜੀਤ ਸਿੰਘ ਕੋਲ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਨੌਨਿਹਾਲ ਸਿੰਘ, ਆਜ਼ਾਦ ਉਮੀਦਵਾਰ ਜਗਦੀਸ਼ ਕੁਮਾਰ, ਆਮ ਆਦਮੀ ਪਾਰਟੀ ਵੱਲੋਂ ਅਜੀਤ ਪਾਲ ਸਿੰਘ ਤੇ ਸਿਮਰਤ ਕੌਰ, ਪੰਜਾਬ ਲੋਕ ਕਾਂਗਰਸ ਵੱਲੋਂ ਅਮਰਿੰਦਰ ਸਿੰਘ ਤੇ ਜੈ ਇੰਦਰ ਕੌਰ ਨੇ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ। ਜਦਕਿ ਮਾਲਵਿੰਦਰ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਕਾਗਜ਼ ਦਾਖਲ ਕੀਤੇ।

ਉਨ੍ਹਾਂ ਦੱਸਿਆ ਕਿ 110-ਪਟਿਆਲਾ ਦਿਹਾਤੀ ‘ਚ ਰਿਟਰਨਿੰਗ ਅਫ਼ਸਰ ਗੌਤਮ ਜੈਨ ਕੋਲ ਇਨਸਾਨੀਅਤ ਲੋਕ ਵਿਕਾਸ ਪਾਰਟੀ ਦੇ ਉਮੀਦਵਾਰ ਜਸਦੇਵ ਸਿੰਘ, ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਭੁੱਲਰ ਤੇ ਪੰਜਾਬ ਲੋਕ ਕਾਂਗਰਸ ਪਾਰਟੀ ਵੱਲੋਂ ਸੰਜੀਵ ਸ਼ਰਮਾ ਤੇ ਸੰਗੀਤਾ ਸ਼ਰਮਾ ਨੇ ਕਾਗਜ਼ ਦਾਖਲ ਕੀਤੇ, ਆਮ ਆਦਮੀ ਪਾਰਟੀ ਵੱਲੋਂ ਬਲਬੀਰ ਸਿੰਘ ਅਤੇ ਰਾਹੁਲ ਕਮਲ ਨੈਣ ਸਿੰਘ ਸੈਣੀ, ਆਜ਼ਾਦ ਬਲਜੀਤ ਸਿੰਘ, ਆਜ਼ਾਦ ਜਸਦੀਪ ਸਿੰਘ, ਸਮਾਜਿਕ ਸੰਘਰਸ਼ ਪਾਰਟੀ ਵੱਲੋਂ ਹਰਪ੍ਰੀਤ ਕੌਰ, ਆਜ਼ਾਦ ਅਭਿਸ਼ੇਕ ਸਿੰਘ ਅਤੇ ਸ਼ਵੇਤਾ ਜਿੰਦਲ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ।

ਸੰਦੀਪ ਹੰਸ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 109-ਨਾਭਾ ‘ਚ ਰਿਟਰਨਿੰਗ ਅਫ਼ਸਰ ਕੰਨੂ ਗਰਗ ਕੋਲ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਸਾਧੂ ਸਿੰਘ ਅਤੇ ਸ਼ੀਲਾ ਦੇਵੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਗੁਲਜਾਰ ਰਾਮ ਨੇ ਆਜ਼ਾਦ ਉਮੀਦਵਾਰ ਵਜੋਂ ਤੇ ਆਮ ਆਦਮੀ ਪਾਰਟੀ ਵੱਲੋਂ ਗੁਰਦੇਵ ਸਿੰਘ ਤੇ ਗੁਲਾਬ ਦੇਵ ਨੇ ਕਾਗਜ਼ ਭਰੇ ਬੀ.ਜੇ.ਪੀ. ਵੱਲੋਂ ਗੁਰਪ੍ਰੀਤ ਸਿੰਘ ਅਤੇ ਸੁਰਿੰਦਰ ਕੌਰ  ਆਪਣੇ ਨਾਮਜ਼ਦਗੀ ਪੱਤਰ ਭਰੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ-111-ਰਾਜਪੁਰਾ ‘ਚ ਰਿਟਰਨਿੰਗ ਅਫ਼ਸਰ ਡਾ. ਸੰਜੀਵ ਕੁਮਾਰ ਕੋਲ ਬੀ.ਜੇ.ਪੀ ਉਮੀਦਵਾਰ ਜਗਦੀਸ਼ ਕੁਮਾਰ ਤੇ ਰੰਜਨਾ ਨੇ ਕਾਗਜ਼ ਭਰੇ।

ਨਾਮਜ਼ਦਗੀਆਂ ਦੇ ਪੰਜਵੇਂ ਦਿਨ ਜ਼ਿਲ੍ਹਾ ਪਟਿਆਲਾ 'ਚ 55 ਉਮੀਦਵਾਰਾਂ ਨੇ ਭਰੇ ਕਾਗਜ਼

113-ਘਨੌਰ ‘ਚ ਰਿਟਰਨਿੰਗ ਅਫ਼ਸਰ ਮਨਜੀਤ ਸਿੰਘ ਚੀਮਾ ਕੋਲ ਬੀ.ਜੇ.ਪੀ. ਉਮੀਦਵਾਰ ਵਿਕਾਸ ਸ਼ਰਮਾ ਤੇ ਕਾਂਗਰਸ ਪਾਰਟੀ ਵੱਲੋਂ ਮਦਨ ਲਾਲ ਅਤੇ ਅਮਰਜੀਤ ਕੌਰ ਨੇ ਕਾਗਜ਼ ਦਾਖਲ ਕੀਤੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਬਲਵਿੰਦਰ ਕੌਰ ਅਤੇ ਪ੍ਰੇਮ ਸਿੰਘ ਵੱਲੋਂ ਕਾਗਜ਼ ਦਾਖਲ ਕੀਤੇ ਗਏ ਹਨ।

ਵਿਧਾਨ ਸਭਾ ਹਲਕਾ 114-ਸਨੌਰ ‘ਚ ਰਿਟਰਨਿੰਗ ਅਫ਼ਸਰ ਜਸਲੀਨ ਕੌਰ ਭੁੱਲਰ ਕੋਲ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਬਿਕਰਮਜੀਤ ਇੰਦਰ ਸਿੰਘ ਚਹਿਲ ਅਤੇ ਕਮਲਜੀਤ ਕੌਰ ਚਹਿਲ ਨੇ ਕਾਗਜ਼ ਦਾਖਲ ਕੀਤੇ। ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਵੱਲੋਂ ਹਰਿੰਦਰ ਪਾਲ ਸਿੰਘ ਅਤੇ ਆਮ ਆਦਮੀ ਪਾਰਟੀ ਵੱਲੋਂ ਹਰਮੀਤ ਸਿੰਘ ਅਤੇ ਸਿਮਰਨਜੀਤ ਸਿੰਘ ਨੇ ਕਾਗਜ਼ ਭਰੇ, ਆਜ਼ਾਦ ਉਮੀਦਵਾਰ ਵੱਜੋਂ ਮੋਹਨ ਲਾਲ, ਸ਼ੋਮਣੀ ਅਕਾਲੀ ਦਲ ਵੱਲੋਂ ਹਰਿੰਦਰ ਪਾਲ ਸਿੰਘ ਅਤੇ ਬਲਵਿੰਦਰ ਕੌਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਆਜ਼ਾਦ ਉਮੀਦਵਾਰ ਵੱਜੋਂ ਬੂਟਾ ਸਿੰਘ ਅਤੇ ਦਿਲਬਾਗ ਸਿੰਘ ਵੱਲੋਂ ਵੀ ਕਾਗਜ਼ ਭਰੇ ਗਏ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 116-ਸਮਾਣਾ ‘ਚ ਅੱਜ ਰਿਟਰਨਿੰਗ ਅਫ਼ਸਰ ਟੀ ਬੈਨਿਥ ਕੋਲ ਆਜ਼ਾਦ ਉਮੀਦਵਾਰ ਪਰਵੀਨ ਕੁਮਾਰ, ਪੰਜਾਬ ਲੋਕ ਕਾਂਗਰਸ ਵੱਲੋਂ ਸੁਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਰਜੀਤ ਸਿੰਘ ਤੇ ਚਰਨਜੀਤ ਸਿੰਘ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਸੰਯੁਕਤ ਸੰਘਰਸ਼ ਪਾਰਟੀ ਵੱਲੋਂ ਰਛਪਾਲ ਸਿੰਘ ਜੌੜਾਮਾਜਰਾ ਅਤੇ ਚਰਨਜੀਤ ਕੌਰ ਤੇ ਆਜ਼ਾਦ ਉਮੀਦਵਾਰ ਵਜੋਂ ਲਵਪ੍ਰੀਤ ਸਿੰਘ ਵੱਲੋਂ ਕਾਗਜ਼ ਭਰੇ ਗਏ।

117-ਸ਼ੁਤਰਾਣਾ ਦੇ ਰਿਟਰਨਿੰਗ ਅਫ਼ਸਰ ਅੰਕੁਰਜੀਤ ਸਿੰਘ ਕੋਲ ਪੰਜਾਬ ਲੋਕ ਕਾਂਗਰਸ ਵੱਲੋਂ ਨਰਾਇਣ ਸਿੰਘ ਤੇ ਆਜ਼ਾਦ ਉਮੀਦਵਾਰ ਵਜੋਂ ਨਰਿੰਦਰ ਨੇ ਕਾਗਜ਼ ਭਰੇ ਹਨ। ਆਮ ਆਦਮੀ ਪਾਰਟੀ ਵੱਲੋਂ ਜੰਗੀਰ ਸਿੰਘ ਵੱਲੋਂ ਕਾਂਗਰਸ ਵੱਲੋਂ ਦਰਬਾਰਾ ਸਿੰਘ ਅਤੇ ਸਤਨਾਮ ਕੌਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮਾਜਵਾਦੀ ਪਾਰਟੀ ਵੱਲੋਂ ਸੁਖਵਿੰਦਰ ਸਿੰਘ ਵੱਲੋਂ ਕਾਗਜ਼ ਭਰੇ ਗਏ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਉਮੀਦਵਾਰਾਂ ਸਬੰਧੀ ਮੁਕੰਮਲ ਜਾਣਕਾਰੀ ਭਾਰਤ ਚੋਣ ਕਮਿਸ਼ਨ ਵੱਲੋਂ ਵਿਕਸਤ ਕੀਤੀ ਗਏ ਮੋਬਾਇਲ ਐਪ ‘ਨੋ ਯੂਅਰ ਕੈਂਡੀਡੇਟ’ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਵੋਟਰਾਂ ਨੂੰ ਇਸ ਐਪ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਵੀ ਕੀਤੀ।

 

LATEST ARTICLES

Most Popular

Google Play Store