Education

ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ 1971 ਦੀ ਜੰਗ ਦੇ ਸ਼ਹੀਦ ਪਰਿਵਾਰਾਂ ਨੂੰ ਕੀਤਾ ਗਿਆ ਸਨਮਾਨਿਤ

ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ  1971 ਦੀ ਜੰਗ ਦੇ ਸ਼ਹੀਦ ਪਰਿਵਾਰਾਂ ਨੂੰ ਕੀਤਾ ਗਿਆ ਸਨਮਾਨਿਤ

ਬਹਾਦਰਜੀਤ ਸਿੰਘ /ਸ੍ਰੀ ਅਨੰਦਪੁਰ ਸਾਹਿਬ,21 ਮਈ,2022
ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਜਦਾ ਕਰਨ ਦੇ ਮੰਤਵ ਦੇ ਨਾਲ  ਪੂਰੇ ਦੇਸ਼ ਦੇ ਵਿਚ ਵੱਖ-ਵੱਖ ਸਥਾਨਾਂ ’’ਤੇ ਆਜ਼ਾਦੀ ਦਾ 75ਵਾ ਸਮਾਰੋਹ ਮਨਾ ਕੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ।  ਅੱਜ ਇਸੇ ਕੜੀ ਦੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ,  ਸ੍ਰੀ ਅਨੰਦਪੁਰ ਸਾਹਿਬ ਵਿਖੇ 1971 ਦੀ ਜੰਗ ਦੇ ਵਿੱਚ  ਦੁਸ਼ਮਣ ਦੇਸ਼ ਦੇ ਦੰਦ ਖੱਟੇ ਕਰਵਾਉਂਦਿਆਂ ਸ਼ਹੀਦ ਹੋਏ ਯੋਧਿਆਂ ਦੀ ਕੁਰਬਾਨੀ ਨੂੰ ਯਾਦ ਕੀਤਾ ਗਿਆ ਅਤੇ  ਸ਼ਹੀਦ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ ।

ਇਸ ਸਨਮਾਨ ਸਮਾਰੋਹ ਦਾ ਆਯੋਜਨ  ਐੱਨਸੀਸੀ ਦੀ  23 ਪੰਜਾਬ ਬਟਾਲੀਅਨ (ਰੂਪਨਗਰ )  ਅਤੇ ਖ਼ਾਲਸਾ ਕਾਲਜ ਦੇ ਐਨਸੀਸੀ ਵਿਭਾਗ ਦੇ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ । ਇਸ ਮੌਕੇ ਬੋਲਦਿਆਂ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ  ਸਿੰਘ ਨੇ  ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਨੇ ਤੇ ਜੇਕਰ ਅਸੀਂ ਆਪਣੇ ਪਰਿਵਾਰਾਂ ਸਮੇਤ ਖੁੱਲ੍ਹੀ ਫ਼ਿਜ਼ਾ ਦੇ ਵਿੱਚ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਤਾਂ ਉਸ ਦਾ ਸਹਿਰਾ ਭਾਰਤੀ ਫੌਜ ਦੇ ਜਾਂਬਾਜ਼  ਅਤੇ ਨਿਧੜਕ ਫੌਜੀ ਜਵਾਨਾਂ ਨੂੰ ਜਾਂਦਾ ਹੈ।

ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ  1971 ਦੀ ਜੰਗ ਦੇ ਸ਼ਹੀਦ ਪਰਿਵਾਰਾਂ ਨੂੰ ਕੀਤਾ ਗਿਆ ਸਨਮਾਨਿਤ

ਉਨ੍ਹਾਂ ਕਿਹਾ ਕਿ ਸਾਡਾ ਫ਼ਰਜ਼ ਬਣਦਾ ਹੈ ਕਿ ਹਰ ਦਿਨ ਸ਼ਹੀਦਾਂ ਦਾ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਜਾਵੇ । ਉਨ੍ਹਾਂ ਕਿਹਾ ਕਿ  ਅੱਜ ਦੇ ਇਸ ਖਾਸ ਦਿਹਾੜੇ ਤੇ ਸ਼ਹੀਦ ਪਰਿਵਾਰਾਂ ਨੂੰ ਉਹ, ਉਨ੍ਹਾਂ ਦਾ ਸਮੁੱਚਾ ਸਟਾਫ  ਸਲੂਟ ਕਰਦੇ ਹਾਂ ਅਤੇ  ਸ਼ਹੀਦ ਪਰਿਵਾਰਾਂ ਦੇ ਉਹ ਹਮੇਸ਼ਾਂ ਰਿਣੀ ਹਨ  ਕਿਉਂਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਦੇ ਲਈ ਇਨ੍ਹਾਂ ਪਰਿਵਾਰਾਂ ਦੇ ਵੀਰ ਯੋਧਿਆਂ ਨੇ  ਆਪਣੇ ਪ੍ਰਾਣਾਂ ਦੀ ਆਹੂਤੀ ਦਿੱਤੀ ।

ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ 1971 ਦੀ ਜੰਗ ਦੇ ਸ਼ਹੀਦ ਪਰਿਵਾਰਾਂ ਨੂੰ ਕੀਤਾ ਗਿਆ ਸਨਮਾਨਿਤI ਇਸ ਮੌਕੇ ਡਾ. ਜਸਵੀਰ ਸਿੰਘ ਵੱਲੋਂ ਵਿਸ਼ੇਸ਼ ਤੌਰ ’ਤੇ   23 ਪੰਜਾਬ ਐੱਨਸੀਸੀ ਬਟਾਲੀਅਨ ਦੇ ਕਮਾਂਡਿੰਗ ਅਫਸਰ ਬੀ.ਅੱੈਸ. ਰਾਣਾ  ਦਾ  ਇਸ ਪ੍ਰੋਗਰਾਮ ਦੇ ਆਯੋਜਨ ਵਿੱਚ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਕਾਲਜ ਦੇ ਐੱਨਸੀਸੀ ਯੂਨਿਟ ਦੇ ਮੁਖੀ  ਲੈਫਟੀਨੈਂਟ  ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੇ ਇਸ ਸਮਾਰੋਹ ਵਿੱਚ  1971 ਦੀ ਜੰਗ ਦੇ ਵਿਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ  ਸਥਾਨਕ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਅੱਜ  ਵਿੱਚ  ਸ਼ਹੀਦ ਕਪਤਾਨ ਬੀਐੱਸ ਕਟਵਾਲ  ਦੀ ਪਤਨੀ ਸੁਰਜੀਤ ਕੌਰ, ਸ਼ਹੀਦ ਨਾਇਕ ਬਘੇਲ ਸਿੰਘ ਦੀ ਪਤਨੀ ਦਲੀਪ ਕੌਰ, ਸ਼ਹੀਦ ਫੁੰਮਣ ਸਿੰਘ ਦੇ ਭਰਾ ਜ਼ੋਰਾਵਰ ਸਿੰਘ  ਨੂੰ ਸਨਮਾਨਿਤ ਕੀਤਾ ਗਿਆ।

Back to top button